ਚੰਡੀਗੜ੍ਹ : ਪੰਜਾਬ 'ਚ ਇਸ ਸਮੇਂ ਹੁੰਮਸ ਅਤੇ ਗਰਮੀ ਕਾਰਨ ਲੋਕ ਤ੍ਰਾਹ-ਤ੍ਰਾਹ ਕਰ ਰਹੇ ਹਨ। ਮਾਨਸੂਨ ਦੀ ਸੁਸਤ ਰਫ਼ਤਾਰ ਕਾਰਨ ਮੀਂਹ ਨਹੀਂ ਪੈ ਰਿਹਾ ਅਤੇ ਲੋਕਾਂ ਦਾ ਬੁਰਾ ਹਾਲ ਹੈ। ਇਸ ਦਰਮਿਆਨ ਸੂਬਾ ਵਾਸੀਆਂ ਲਈ ਚੰਗੀ ਖ਼ਬਰ ਹੈ। ਦਰਅਸਲ ਮੌਸਮ ਵਿਭਾਗ ਵਲੋਂ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਬਾਗੀ ਧੜੇ ਦੀ ਮੀਟਿੰਗ ਤੋਂ ਪਹਿਲਾਂ ਅਕਾਲੀ ਦਲ ਦੀ ਮੀਟਿੰਗ, ਦਲਜੀਤ ਚੀਮਾ ਨੇ ਆਖੀਆਂ ਵੱਡੀਆਂ ਗੱਲਾਂ
ਇਨ੍ਹਾਂ ਜ਼ਿਲ੍ਹਿਆਂ 'ਚ ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਤਰਨਤਾਰਨ, ਕਪੂਰਥਲਾ, ਜਲੰਧਰ, ਐੱਸ. ਬੀ. ਐੱਸ. ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਸ਼ਾਮਲ ਹਨ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ 'ਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਧੂੜ ਭਰੀਆਂ ਹਵਾਵਾਂ ਚੱਲਣ ਅਤੇ ਆਸਮਾਨੀ ਬਿਜਲੀ ਚਮਕਣ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦਾ ਦਿੱਲੀ ਕੂਚ 'ਤੇ ਫ਼ੈਸਲਾ ਭਲਕੇ, 17 ਨੂੰ ਕਰਨਗੇ ਅਗਲੀ ਰਣਨੀਤੀ ਦਾ ਐਲਾਨ
ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ 22 ਜੁਲਾਈ ਤੋਂ ਬਾਅਦ ਸੂਬੇ 'ਚ ਮਾਨਸੂਨ ਦਾ ਮੀਂਹ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਮੀਂਹ ਦੌਰਾਨ ਲੋਕਾਂ ਨੂੰ ਰੁੱਖਾਂ ਹੇਠਾਂ ਨਾ ਖੜ੍ਹੇ ਹੋਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਨੇ ਅੱਜ ਯੈਲੋ ਅਲਰਟ ਜਾਰੀ ਕੀਤਾ ਹੈ, ਹਾਲਾਂਕਿ ਅੱਜ ਸਵੇਰੇ ਟ੍ਰਾਈਸਿਟੀ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਦਾ ਵੀ ਅਲਰਟ ਜਾਰੀ ਕੀਤਾ ਗਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
NEXT STORY