ਜਲੰਧਰ/ਸ਼੍ਰੀਨਗਰ (ਪੁਨੀਤ) : ਪੰਜਾਬ 'ਚ ਅੱਜ ਭਾਰੀ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਗਿਆਨ ਕੇਂਦਰ ਦੇ ਚੰਡੀਗੜ੍ਹ ਸੈਂਟਰ ਵੱਲੋਂ ਪੰਜਾਬ ਦੇ 17 ਜ਼ਿਲ੍ਹਿਆਂ 'ਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ 'ਚ ਯੈਲੋ ਅਲਰਟ ਰਹੇਗਾ। ਇਸੇ ਕੜੀ 'ਚ ਪੰਜਾਬ ਸਮੇਤ ਹਰਿਆਣਾ 'ਚ ਤੇਜ਼ ਹਵਾਵਾਂ ਚੱਲਣਗੀਆਂ ਅਤੇ ਮੋਹਲੇਧਾਰ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਹਨ੍ਹੇਰੀ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਡਿਫਾਲਟਰ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ, ਪਾਵਰਕਾਮ ਨੇ ਜਾਰੀ ਕੀਤੇ ਸਖ਼ਤ ਹੁਕਮ
ਵਿਭਾਗ ਨੇ 21 ਫਰਵਰੀ ਤੱਕ ਲਈ ਮੌਸਮ ਖ਼ਰਾਬ ਰਹਿਣ ਸਬੰਧੀ ਦੱਸਿਆ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ 'ਚ 2-3 ਦਿਨਾਂ ਤੋਂ ਬਰਫ਼ਬਾਰੀ ਦਾ ਕ੍ਰਮ ਲਗਾਤਾਰ ਜਾਰੀ ਹੈ, ਜਿਸ ਨਾਲ ਸੜਕ ਮਾਰਗ ਬੰਦ ਹੋ ਗਿਆ ਹੈ। ਦੂਜੇ ਪਾਸੇ ਪੰਜਾਬ-ਹਰਿਆਣਾ 'ਚ ਤੇਜ਼ ਹਵਾਵਾਂ ਦਾ ਦੌਰ ਸ਼ੁਰੂ ਹੋ ਚੁੱਕਾ ਹੈ ਅਤੇ ਮੀਂਹ ਨੇ ਵੀ ਦਸਤਕ ਦੇ ਦਿੱਤੀ ਹੈ। ਦੂਜੇ ਪਾਸੇ ਕਸ਼ਮੀਰ ਦੇ ਗੁਲਮਰਗ ਸਮੇਤ ਵਧੇਰੇ ਉੱਚੇ ਇਲਾਕਿਆਂ 'ਚ ਬੀਤੀ ਰਾਤ ਤਾਜ਼ਾ ਬਰਫ਼ਬਾਰੀ ਹੋਈ ਅਤੇ ਮੈਦਾਨੀ ਇਲਾਕਿਆਂ 'ਚ ਲਗਾਤਾਰ ਦੂਜੇ ਦਿਨ ਬਾਰਸ਼ ਹੋਣ ਨਾਲ ਜਨ-ਜੀਵਨ ਪ੍ਰਭਾਵਿਤ ਰਿਹਾ। ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਅਤੇ ਸ਼੍ਰੀਨਗਰ-ਲੇਹ ਮਾਰਗ ਤਾਜ਼ਾ ਬਰਫ਼ਬਾਰੀ ਅਤੇ ਬਾਰਸ਼ ਕਾਰਨ ਬੰਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫ਼ੌਜ ਦੇ ਚਿਨੂਕ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, ਵੱਡੀ ਗਿਣਤੀ 'ਚ ਇਕੱਠੇ ਹੋ ਗਏ ਲੋਕ (ਵੀਡੀਓ)
ਇਸ ਮਾਰਗ ’ਤੇ ਜ਼ਮੀਨ ਖ਼ਿਸਕਣ ਕਾਰਨ ਰਸਤਾ ਬੰਦ ਹੋ ਗਿਆ। ਮੌਸਮ 'ਚ ਸੁਧਾਰ ਹੋਣ ਅਤੇ ਸੜਕ ਸਾਫ਼ ਹੋਣ ਤਕ ਐੱਨ. ਐੱਚ.-44 ’ਤੇ ਸਫ਼ਰ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਉੱਤਰੀ ਕਸ਼ਮੀਰ ਦੇ ਬਾਰਾਮੁੱਲਾ ਜ਼ਿਲ੍ਹੇ ਦੇ ਗੁਲਮਰਗ 'ਚ 40 ਸੈਂਟੀਮੀਟਰ ਬਰਫ਼ਬਾਰੀ ਹੋਈ ਅਤੇ ਉੱਤਰੀ ਕਸ਼ਮੀਰ ਦੇ ਬਾਰਾਮੁੱਲਾ ਜ਼ਿਲ੍ਹੇ ਦੇ ਗੁਲਮਰਗ ਰਿਜ਼ਾਰਟ ਵਿਚ 41.9 ਮਿ. ਮੀ. ਬਾਰਸ਼ ਪਈ। ਦੂਜੇ ਪਾਸੇ ਸ਼੍ਰੀਨਗਰ ਅਤੇ ਇਸਦੇ ਨੇੜਲੇ ਇਲਾਕਿਆਂ 'ਚ ਐਤਵਾਰ ਤੋਂ ਲਗਾਤਾਰ ਬਾਰਸ਼ ਪੈ ਰਹੀ ਹੈ, ਜਿਸ ਕਾਰਨ ਕਈ ਹੇਠਲੇ ਇਲਾਕਿਆਂ ਵਿਚ ਪਾਣੀ ਭਰ ਗਿਆ ਅਤੇ ਦਿਨ ਦੇ ਤਾਪਮਾਨ ਵਿਚ ਕਾਫੀ ਗਿਰਾਵਟ ਦੇਖੀ ਗਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
100-100 ਮਰਲੇ ’ਚ ਬਣਾਏ ਜਾ ਰਹੇ ਹਨ ਨਾਜਾਇਜ਼ ਫਾਰਮ ਹਾਊਸ, ਨਿਗਮ ਨੇ 2 ਦਾ ਰੋਕਿਆ ਨਿਰਮਾਣ
NEXT STORY