ਜਲੰਧਰ- ਪਿਛਲੇ ਕੁਝ ਦਿਨਾਂ ਤੋਂ ਗਰਮੀ ਤਾਂ ਕਹਿਰ ਕਾਫ਼ੀ ਨਜ਼ਰ ਆ ਰਿਹਾ ਹੈ। ਉੱਥੇ ਹੀ ਹਿਮਾਚਲ ਪ੍ਰਦੇਸ਼ ਹੋਈ ਬਾਰਿਸ਼ ਨੇ ਇਕ ਵਾਰ ਫਿਰ ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਲਿਆਂਦੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਤੋਂ ਬਾਅਦ ਪੰਜਾਬ ਦਾ ਮੌਸਮ ਵੀ ਬਦਲ ਗਿਆ ਹੈ। ਇਸ ਦੇ ਨਾਲ ਹੀ ਅੱਜ ਰਾਤ ਕਾਫ਼ੀ ਗਰਮ ਰਹਿ ਸਕਦਾ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਆ ਕੇ ਨੌਜਵਾਨ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
ਇੱਥੇ ਦੱਸ ਦੇਈਏ ਕਿ ਮੌਸਮ ਵਿਭਾਗ ਮੁਤਾਬਕ ਭਲਕੇ ਤੋਂ ਇਕ ਪੱਛਮੀ ਗੜਬੜੀ ਹੋਵੇਗੀ , ਜਿਸ ਨਾਲ ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਬਾਰਿਸ਼ ਹੋ ਸਕਦੀ ਹੈ । ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਵੀ ਮਿਲਣ ਵਾਲੀ ਹੈ।
ਇਹ ਵੀ ਪੜ੍ਹੋ- ਪੰਜਾਬ: ਅੱਧੀ ਰਾਤ ਲਿਆਇਆ ਪ੍ਰੇਮਿਕਾ, ਸਵੇਰੇ ਛੱਡਣ ਗਏ ਨੂੰ ਕਰ 'ਤਾ ਕਤਲ
ਮੌਸਮ ਵਿਭਾਗ ਵੱਲੋਂ ਹਾਲ ਹੀ 'ਚ ਜਾਰੀ ਕੀਤੀ ਗਈ ਤਾਜ਼ਾ ਅਪਡੇਟ ਮੁਤਾਬਕ 23ਮਈ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਹੋਵੇਗੀ ਅਤੇ ਕੁਝ ਜ਼ਿਲ੍ਹਿਆਂ 'ਚ ਇਸ ਦਾ ਕੋਈ ਅਸਰ ਨਹੀਂ ਦਿਖਾਈ ਦੇਵੇਗਾ, ਜਿਸ 'ਚ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮਾਨਸਾ, ਮੁਕਤਸਰ, ਫਾਜ਼ਿਲਕਾ ਬੇਹੱਦ ਗਰਮ ਹੋਣਗੇ । ਇਨ੍ਹਾਂ ਜ਼ਿਲ੍ਹਿਆਂ 'ਚ ਆਰੇਜ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 24 ਨੂੰ ਵੀ ਇਨ੍ਹਾਂ ਜ਼ਿਲ੍ਹਿਆਂ 'ਚ ਕੋਈ ਖ਼ਾਸ ਅਸਰ ਨਹੀਂ ਹੋਵੇਗਾ।
ਇਹ ਵੀ ਪੜ੍ਹੋ- ਜਿਸ ਥਾਣੇ 'ਚ ASI ਦੀ ਬੋਲਦੀ ਸੀ ਤੂਤੀ ਉਸੇ ਥਾਣੇ 'ਚ ਦਰਜ ਹੋਇਆ ਪਰਚਾ, ਹੈਰਾਨ ਕਰਨ ਵਾਲਾ ਹੈ ਮਾਮਲਾ
ਇਸ ਤੋਂ ਇਲਾਵਾ 25 ਤੇ 26 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐੱਸ. ਏ. ਐੱਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਤੇ ਸੰਗਰੂਰ ਵਿਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਨਾਲ ਕੁਝ ਦਿਨ ਰਾਹਤ ਦੇ ਮਹਿਸੂਸ ਹੋਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਣਪਛਾਤੇ ਵਿਅਕਤੀ ਨੇ ਔਰਤ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖਮੀਂ
NEXT STORY