ਲੁਧਿਆਣਾ (ਮੋਹਿਨੀ) : ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਲਾਗੂ ਕਰਨ ਦੇ ਵਿਰੋਧ 'ਚ ਕਿਸਾਨ ਜੱਥੇਬੰਦੀਆਂ ਨੇ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਇਸ ਕਾਰਨ ਅੱਜ 'ਭਾਰਤ ਬੰਦ' ਨੂੰ ਸਫ਼ਲ ਬਣਾਉਣ ਲਈ ਸਮੂਹ ਜੱਥੇਬੰਦੀਆਂ ਨੇ ਹੜਤਾਲ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਪ੍ਰਦਰਸ਼ਨ ਕੀਤਾ। ਇਸ ਕਾਰਨ ਅੱਜ ਪਨਬੱਸ ਅਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ ਨੇ ਬੱਸ ਸਟੈਂਡ ਜਾਮ ਕਰਕੇ ਕਿਸਾਨਾਂ ਦੇ ਹੱਕਾਂ ਦੀ ਹਮਾਇਤ ਕੀਤੀ।
ਇਹ ਵੀ ਪੜ੍ਹੋ : ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਅੱਜ ਘਰੋਂ ਸੋਚ-ਸਮਝ ਕੇ ਹੀ ਨਿਕਲੋ
ਯੂਨੀਅਨ ਦੇ ਗੁਰਪ੍ਰੀਤ ਸਿੰਘ ਅਤੇ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਿੱਟ ਐਂਡ ਰਨ ਕਾਨੂੰਨ ਨੂੰ ਵਾਪਸ ਨਹੀਂ ਲਿਆ ਗਿਆ, ਜਿਸ ਕਾਰਨ ਵਾਹਨ ਚਾਲਕਾਂ ਵਿੱਚ ਭਾਰੀ ਰੋਸ ਹੈ। ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ।
ਜਿਸ ਕਾਰਨ ਅਸੀਂ ਬੱਸਾਂ ਰੋਕ ਕੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ। ਦੱਸ ਦਈਏ ਕਿ ਸਵਾਰੀਆਂ ਸਵੇਰੇ ਬੱਸ ਸਟੈਂਡ 'ਤੇ ਆਪਣੀ ਮੰਜ਼ਿਲ 'ਤੇ ਪਹੁੰਚਣ ਲਈ ਆਈਆਂ ਸਨ ਪਰ ਬੱਸਾਂ ਬੰਦ ਹੋਣ ਕਾਰਨ ਨਿਰਾਸ਼ ਹੋ ਕੇ ਵਾਪਸ ਪਰਤ ਗਈਆਂ।
ਇਹ ਵੀ ਪੜ੍ਹੋ : 'ਭਾਰਤ ਬੰਦ' ਵਿਚਾਲੇ PSEB ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਪ੍ਰੀਖਿਆਵਾਂ ਨੂੰ ਲੈ ਕੇ Advisory ਜਾਰੀ
ਸਰਕਾਰੀ ਤੇ ਪ੍ਰਾਈਵੇਟ ਬੱਸਾਂ ਬੱਸ ਅੱਡੇ ’ਤੇ ਖੜ੍ਹੀਆਂ ਸਨ। ਇਸ ਦੇ ਨਾਲ ਹੀ ਕੇਂਦਰੀ ਟਰੇਡ ਯੂਨੀਅਨਾਂ ਅਤੇ ਯੂਨਾਈਟਿਡ ਫਰੰਟ ਨੇ ਵੀ ਬੱਸ ਸਟੈਂਡ 'ਤੇ ਭਾਰਤ ਬੰਦ ਦੌਰਾਨ ਰੈਲੀ ਅਤੇ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਜਿਸ ਵਿੱਚ ਸੀਟੂ, ਏ. ਆਈ. ਟੀ. ਯੂ. ਸੀ., ਸੀ. ਟੀ. ਯੂ., ਆਸ਼ਾ ਵਰਕਰ, ਅਧਿਆਪਕ ਯੂਨੀਅਨ, ਪੈਨਸ਼ਨਰਜ਼ ਯੂਨੀਅਨ ਆਦਿ ਨੇ ਸ਼ਮੂਲੀਅਤ ਕੀਤੀ। ਹੜਤਾਲ ਦੌਰਾਨ ਬੱਸ ਅੱਡਾ ਖ਼ਾਲੀ ਹੋਣ ’ਤੇ ਸਫ਼ਾਈ ਮੁਲਾਜ਼ਮਾਂ ਨੇ ਬੱਸ ਸਟੈਂਡ 'ਤੇ ਸਫ਼ਾਈ ਮੁਹਿੰਮ ਚਲਾਈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਪੂਰਥਲਾ-ਫਗਵਾੜਾ 'ਚ ਭਾਰਤ ਬੰਦ ਦਾ ਮਿਲਿਆ-ਜੁਲਿਆ ਅਸਰ, ਵੇਖੋ ਤਸਵੀਰਾਂ ਬਿਆਨ ਕਰਦੀਆਂ ਹਾਲਾਤ
NEXT STORY