ਲੁਧਿਆਣਾ,(ਵਿੱਕੀ)– ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਜਾਰੀ ਕੋਵਿਡ-19 ਗਾਈਡਲਾਈਨਸ ਦੇ ਸਬੰਧ ਵਿਚ ਉੱਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਅੱਜ ਇਕ ਪੱਤਰ ਜਾਰੀ ਕਰਦੇ ਹੋਏ ਸਾਰੇ ਸਰਕਾਰੀ/ਗੈਰ-ਸਰਕਾਰੀ/ਪ੍ਰਾਈਵੇਟ ਏਡਿਡ ਕਾਲਜਾਂ ਅਤੇ ਯੂਨੀਵਰਸਿਟੀਜ਼ ਨੂੰ 31 ਮਾਰਚ ਤੱਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਇਨ੍ਹਾਂ ਆਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਸੂਬੇ ਵਿਚ ਕੋਵਿਡ-19 ਦੇ ਵਧ ਰਹੇ ਫੈਲਾਅ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਯੂਨੀਵਰਸਿਟੀਜ਼ ਅਤੇ ਕਾਲਜਾਂ ਵਿਚ ਕਲਾਸਾਂ/ਪ੍ਰੀਖਿਆਵਾਂ ਆਨਲਾਈਨ ਮੋਡ ਦੇ ਜ਼ਰੀਏ ਚੱਲਦੀਆਂ ਰਹਿਣਗੀਆਂ ਅਤੇ ਇਸ ਤੋਂ ਇਲਾਵਾ ਸਾਰੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਆਮ ਦਿਨਾਂ ਦੀ ਤਰ੍ਹਾਂ ਸੰਸਥਾਵਾਂ ’ਚ ਮੌਜੂਦ ਰਹਿਣਗੇ।
ਸਾਰੇ ਸਰਕਾਰੀ/ਗੈਰ-ਸਰਕਾਰੀ ਯੂਨੀਵਰਸਿਟੀਜ਼ ਦੇ ਵਾਈਸ ਚਾਂਸਲਰਸ ਨੂੰ ਦਿਸ਼ਾ-ਨਿਰਦੇਸ਼ ਦਿਤੇ ਗਏ ਹਨ ਕਿ ਉਹ ਆਪਣੇ ਕੈਂਪਸ ਅਤੇ ਆਪਣੇ ਅਧੀਨ ਆਉਂਦੇ ਉੱਚ ਵਿੱਦਿਅਕ ਸੰਸਥਾਵਾਂ ਵਿਚ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।
ਨਿੱਜੀ ਏਜੰਸੀ ਕਰੇਗੀ ਹੋਮ ਆਈਸੋਲੇਸ਼ਨ ’ਚ ਰਹਿਣ ਵਾਲੇ ਮਰੀਜ਼ਾਂ ਦੀ ਦੇਖ-ਭਾਲ
NEXT STORY