Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    3:40:38 AM

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਦੁਬਈ-ਕਤਰ ਵੱਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਅੰਮ੍ਰਿਤਸਰ ਏਅਰਪੋਰਟ 'ਤੇ ਯਾਤਰੀਆਂ ਨੇ ਕੀਤਾ ਹੰਗਾਮਾ

PUNJAB News Punjabi(ਪੰਜਾਬ)

ਦੁਬਈ-ਕਤਰ ਵੱਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਅੰਮ੍ਰਿਤਸਰ ਏਅਰਪੋਰਟ 'ਤੇ ਯਾਤਰੀਆਂ ਨੇ ਕੀਤਾ ਹੰਗਾਮਾ

  • Edited By Shivani Bassan,
  • Updated: 01 Mar, 2026 03:40 PM
Amritsar
all flights to dubai qatar cancelled
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਇੰਦਰਜੀਤ)- ਪੱਛਮੀ ਏਸ਼ੀਆ ਵਿਚ ਈਰਾਨ ਅਤੇ ਇਜ਼ਰਾਈਲ ਵਿਚਾਲੇ ਸ਼ੁਰੂ ਹੋਈ ਖ਼ੂਨੀ ਜੰਗ ਦੇ ਬੱਦਲਾਂ ਕਾਰਨ ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਟੁੱਟਣ ਨਾਲ ਭਿਆਨਕ ਸਥਿਤੀ ਪੈਦਾ ਹੋ ਗਈ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਖਾੜੀ ਦੇਸ਼ਾਂ ਲਈ ਚੱਲਣ ਵਾਲੀਆਂ ਲਗਭਗ ਸਾਰੀਆਂ ਪ੍ਰਮੁੱਖ ਅੰਤਰਰਾਸ਼ਟਰੀ ਉਡਾਣਾਂ ਨੂੰ ਮੁਅੱਤਲ ਜਾਂ ਰੱਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਹਵਾਈ ਅੱਡੇ ’ਤੇ ਯਾਤਰੀ ਮਾਯੂਸ ਅਤੇ ਪ੍ਰੇਸ਼ਾਨ ਨਜ਼ਰ ਆਏ।

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ

ਦੱਸਣਯੋਗ ਹੈ ਕਿ ਈਰਾਨ-ਇਜ਼ਰਾਈਲ ਜੰਗ ਨੇ ਅਚਾਨਕ ਨਾ ਸਿਰਫ਼ ਵਿਸ਼ਵ ਦੇ ਸਾਰੇ ਦੇਸ਼ਾਂ ਦਾ ਧਿਆਨ ਇੱਕ ਪਾਸੇ ਖਿੱਚ ਲਿਆ ਹੈ, ਸਗੋਂ ਇਸ ਨੂੰ ਹਰ ਖੇਤਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਜੰਗ ਨਾ ਸਿਰਫ਼ ਹਥਿਆਰਾਂ ਦੀ ਲੜਾਈ ਹੁੰਦੀ ਹੈ, ਸਗੋਂ ਇਸ ਦਾ ਅਸਰ ਉਨ੍ਹਾਂ ਚੀਜ਼ਾਂ ’ਤੇ ਵੀ ਹੁੰਦਾ ਹੈ ਜੋ ਆਮ ਲੋਕਾਂ ਦੇ ਕਾਰੋਬਾਰ ਤੋਂ ਲੈ ਕੇ ਰਸੋਈ ਦੇ ਚੁੱਲ੍ਹੇ ਤੱਕ ਪਹੁੰਚਦੀਆਂ ਹਨ। ਭਾਵੇਂ ਮੁੱਖ ਚਰਚਾ ਦਾ ਵਿਸ਼ੇ ਇਸ ਜੰਗ ਦੇ ਉਹੀ ਪਾਤਰ ਹਨ, ਜੋ ਦੋਵਾਂ ਪਾਸਿਆਂ ਤੋਂ ਕਿਸੇ ਨਾ ਕਿਸੇ ਪੱਖ ਵਿਚ ਸ਼ਾਮਲ ਹੋ ਚੁੱਕੇ ਹਨ ਜਾਂ ਹੋਣ ਵਾਲੇ ਹਨ, ਪਰ ਦੂਜੇ ਪਾਸੇ ਇਸ ਜੰਗ ਦਾ ਪੂਰੇ ਵਿਸ਼ਵ ’ਤੇ ਹੀ ਕਿਤੇ ਨਾ ਕਿਤੇ ਕੋਈ ਨਾ ਕੋਈ ਪ੍ਰਭਾਵ ਜ਼ਰੂਰ ਪੈ ਰਿਹਾ ਹੈ, ਜੋ ਹਰ ਕਿਸੇ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਤੋਂ 4 ਦਿਨਾਂ ਲਈ ਮਸ਼ਹੂਰ ਮਾਰਕੀਟ ਰਹੇਗੀ ਬੰਦ ! ਜਾਣੋ ਕਿਉਂ ਲਿਆ ਗਿਆ ਫੈਸਲਾ

ਖਾੜੀ ਦੇਸ਼ਾਂ ਨਾਲ ਸੰਪਰਕ ਟੁੱਟਿਆ

ਅੰਮ੍ਰਿਤਸਰ ਹਵਾਈ ਅੱਡੇ ਤੋਂ ਸਭ ਤੋਂ ਵੱਧ ਉਡਾਣਾਂ ਦੁਬਈ, ਸ਼ਾਰਜਾਹ ਅਤੇ ਦੋਹਾ ਵਰਗੇ ਖਾੜੀ ਦੇਸ਼ਾਂ ਲਈ ਚਲਦੀਆਂ ਹਨ। ਜਾਣਕਾਰੀ ਅਨੁਸਾਰ ਈਰਾਨੀ ਹਵਾਈ ਖੇਤਰ ਦੇ ਅਸੁਰੱਖਿਅਤ ਹੋਣ ਕਾਰਨ ਇੰਡੀਗੋ ਦੀ ਅੰਮ੍ਰਿਤਸਰ-ਸ਼ਾਰਜਾਹ, ਏਅਰ ਇੰਡੀਆ ਐਕਸਪ੍ਰੈਸ ਦੀ ਅੰਮ੍ਰਿਤਸਰ-ਦੁਬਈ ਅਤੇ ਕਤਰ ਏਅਰਵੇਜ਼ ਦੀ ਦੋਹਾ-ਅੰਮ੍ਰਿਤਸਰ ਉਡਾਣ ਨੂੰ ਅਚਾਨਕ ਰੱਦ ਕਰਨਾ ਪਿਆ। ਇਨ੍ਹਾਂ ਉਡਾਣਾਂ ਦੇ ਰੱਦ ਹੋਣ ਨਾਲ ਉਨ੍ਹਾਂ ਹਜ਼ਾਰਾਂ ਪੰਜਾਬੀ ਕਾਮਿਆਂ ਅਤੇ ਸੈਲਾਨੀਆਂ ਦੀਆਂ ਯੋਜਨਾਵਾਂ ਪ੍ਰਭਾਵਿਤ ਹੋਈਆਂ ਹਨ, ਜਿਨ੍ਹਾਂ ਨੇ ਮਹੀਨਿਆਂ ਪਹਿਲਾਂ ਟਿਕਟਾਂ ਬੁੱਕ ਕਰਵਾਈਆਂ ਸਨ।

ਇਹ ਵੀ ਪੜ੍ਹੋ- ਵੱਡੀ ਮੁਸੀਬਤ 'ਚ ਘਿਰੇ ਤਰਨਤਾਰਨ ਵਾਸੀ, 3 ਦਿਨ ਲਈ ਬੰਦ ਰਹਿਣਗੇ ਇਹ ਰੇਲਵੇ ਫਾਟਕ, ਜਾਣੋ ਵਜ੍ਹਾ

ਯਾਤਰੀਆਂ ਦੀ ਪ੍ਰੇਸ਼ਾਨੀ ਅਤੇ ਹਵਾਈ ਅੱਡੇ ’ਤੇ ਹੰਗਾਮਾ

ਹਵਾਈ ਅੱਡੇ ਦੇ ਟਰਮੀਨਲ ’ਤੇ ਅੱਜ ਸਵੇਰ ਤੋਂ ਹੀ ਭਾਰੀ ਭੀੜ ਦੇਖਣ ਨੂੰ ਮਿਲੀ। ਕਈ ਯਾਤਰੀ ਦੂਰ-ਦੁਰਾਡੇ ਦੇ ਪਿੰਡਾਂ ਤੋਂ ਮਹਿੰਗੀਆਂ ਟੈਕਸੀਆਂ ਕਰਕੇ ਪਹੁੰਚੇ ਸਨ, ਪਰ ਇੱਥੇ ਆ ਕੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਉਡਾਣ ਰੱਦ ਹੋ ਚੁੱਕੀ ਹੈ। ਏਅਰਲਾਈਨਾਂ ਵੱਲੋਂ ਐਨ ਅਖ਼ੀਰਲੇ ਮੌਕੇ ’ਤੇ ਦਿੱਤੀ ਗਈ ਇਸ ਸੂਚਨਾ ਕਾਰਨ ਯਾਤਰੀਆਂ ਅਤੇ ਸਟਾਫ਼ ਵਿਚਾਲੇ ਤਿੱਖੀ ਬਹਿਸ ਹੋਈ, ਜਿਸ ਕਾਰਨ ਹਵਾਈ ਅੱਡੇ ’ਤੇ ਹੰਗਾਮੇ ਵਾਲੀ ਸਥਿਤੀ ਬਣੀ ਰਹੀ। ਬੱਚਿਆਂ ਅਤੇ ਬਜ਼ੁਰਗਾਂ ਨਾਲ ਸਫ਼ਰ ਕਰ ਰਹੇ ਪਰਿਵਾਰਾਂ ਲਈ ਸਥਿਤੀ ਹੋਰ ਵੀ ਗੰਭੀਰ ਬਣੀ ਹੋਈ ਹੈ, ਕਿਉਂਕਿ ਉਨ੍ਹਾਂ ਨੂੰ ਇਹ ਵੀ ਸਪੱਸ਼ਟ ਨਹੀਂ ਕੀਤਾ ਜਾ ਰਿਹਾ ਕਿ ਉਡਾਣਾਂ ਮੁੜ ਕਦੋਂ ਬਹਾਲ ਹੋਣਗੀਆਂ।

ਲੰਬੇ ਰੂਟਾਂ ’ਤੇ ਕਿਰਾਏ ਵਿਚ ਭਾਰੀ ਵਾਧਾ

ਸੂਤਰਾਂ ਅਨੁਸਾਰ ਜਿਨ੍ਹਾਂ ਉਡਾਣਾਂ ਨੂੰ ਡਾਇਵਰਟ ਕੀਤਾ ਗਿਆ ਹੈ, ਉਨ੍ਹਾਂ ਦੇ ਸਫ਼ਰ ਦਾ ਸਮਾਂ 2 ਤੋਂ 3 ਘੰਟੇ ਵੱਧ ਗਿਆ ਹੈ। ਹਵਾਈ ਰਸਤਾ ਬਦਲਣ ਕਾਰਨ ਤੇਲ ਦੀ ਖਪਤ ਵਧਣ ਦਾ ਸਿੱਧਾ ਅਸਰ ਟਿਕਟਾਂ ਦੀਆਂ ਕੀਮਤਾਂ ’ਤੇ ਪੈ ਰਿਹਾ ਹੈ। ਦਿੱਲੀ ਰਾਹੀਂ ਜਾਣ ਵਾਲੀਆਂ ਕਈ ਕਨੈਕਟਿੰਗ ਉਡਾਣਾਂ (ਲੰਡਨ, ਨਿਊਯਾਰਕ) ਦੇ ਕਿਰਾਏ ਵਿਚ ਅਚਾਨਕ 30 ਤੋਂ 40 ਫ਼ੀਸਦੀ ਤੱਕ ਦਾ ਉਛਾਲ ਆ ਗਿਆ ਹੈ, ਜਿਸ ਨੇ ਮੱਧ ਵਰਗੀ ਯਾਤਰੀਆਂ ’ਤੇ ਵਾਧੂ ਆਰਥਿਕ ਬੋਝ ਪਾ ਦਿੱਤਾ ਹੈ।

ਘਰੇਲੂ ਉਡਾਣਾਂ ਸੁਰੱਖਿਅਤ: ਡਾਇਰੈਕਟਰ ਭੁਪੇਂਦਰ ਸਿੰਘ

ਅੰਮ੍ਰਿਤਸਰ ਹਵਾਈ ਅੱਡੇ ਦੇ ਡਾਇਰੈਕਟਰ ਭੁਪੇਂਦਰ ਸਿੰਘ ਨੇ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਜੰਗ ਕਾਰਨ ਸਿਰਫ਼ ਅੰਤਰਰਾਸ਼ਟਰੀ ਰੂਟ ਪ੍ਰਭਾਵਿਤ ਹੋਏ ਹਨ। ਸਾਡੀਆਂ ਘਰੇਲੂ ਉਡਾਣਾਂ ਜਿਵੇਂ ਕਿ ਦਿੱਲੀ, ਮੁੰਬਈ, ਪੁਣੇ ਅਤੇ ਸ੍ਰੀਨਗਰ ਲਈ ਜਹਾਜ਼ ਪਹਿਲਾਂ ਵਾਂਗ ਹੀ ਨਿਯਮਿਤ ਸਮੇਂ 'ਤੇ ਚੱਲ ਰਹੇ ਹਨ। ਉਨ੍ਹਾਂ ਯਾਤਰੀਆਂ ਨੂੰ ਅਪੀਲ ਕੀਤੀ ਕਿ ਹਵਾਈ ਅੱਡੇ ’ਤੇ ਆਉਣ ਤੋਂ ਪਹਿਲਾਂ ਸਬੰਧਤ ਏਅਰਲਾਈਨ ਤੋਂ ਉਡਾਣ ਦੀ ਸਥਿਤੀ ਬਾਰੇ ਜਾਣਕਾਰੀ ਜ਼ਰੂਰ ਲੈ ਲੈਣ।

ਸੈਰ-ਸਪਾਟਾ ਉਦਯੋਗ ਨੂੰ ਵੱਡਾ ਝਟਕਾ

ਅੰਮ੍ਰਿਤਸਰ ਇਕ ਪ੍ਰਮੁੱਖ ਧਾਰਮਿਕ ਅਤੇ ਸੈਰ-ਸਪਾਟਾ ਕੇਂਦਰ ਹੈ। ਵਿਦੇਸ਼ੀ ਉਡਾਣਾਂ ਬੰਦ ਹੋਣ ਕਾਰਨ ਸਥਾਨਕ ਹੋਟਲ ਕਾਰੋਬਾਰੀਆਂ ਅਤੇ ਟੈਕਸੀ ਚਾਲਕਾਂ ਦਾ ਕੰਮ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਜੇਕਰ ਇਹ ਜੰਗ ਲੰਬੀ ਖਿੱਚਦੀ ਹੈ, ਤਾਂ ਅੰਮ੍ਰਿਤਸਰ ਦੀ ਆਰਥਿਕਤਾ 'ਤੇ ਇਸ ਦੇ ਗੰਭੀਰ ਪ੍ਰਭਾਵ ਦੇਖਣ ਨੂੰ ਮਿਲ ਸਕਦੇ ਹਨ। ਫਿਲਹਾਲ ਸਭ ਦੀਆਂ ਨਜ਼ਰਾਂ ਈਰਾਨ ਅਤੇ ਇਜ਼ਰਾਈਲ ਦੀ ਸਥਿਤੀ 'ਤੇ ਟਿਕੀਆਂ ਹੋਈਆਂ ਹਨ। ਯਾਤਰੀ ਉਮੀਦ ਕਰ ਰਹੇ ਹਨ ਕਿ ਜਲਦੀ ਹੀ ਹਵਾਈ ਮਾਰਗ ਮੁੜ ਖੁੱਲ੍ਹਣਗੇ ਅਤੇ ਜੀਵਨ ਆਮ ਵਾਂਗ ਹੋਵੇਗਾ।

ਕਾਰੋਬਾਰੀਆਂ ਨੂੰ ਸਤਾਉਣ ਲੱਗਾ ਡਰ, ਤੇਲ ਕੀਮਤਾਂ ਵਧੀਆਂ ਤਾਂ ਪੰਜਾਬ ਦੇ ਵਪਾਰ ਲਈ ਚੁਣੌਤੀ

ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਜਨਰਲ ਸਕੱਤਰ ਸਮੀਰ ਜੈਨ ਨੇ ਕਿਹਾ ਕਿ ਈਰਾਨ, ਅਮਰੀਕਾ ਅਤੇ ਇਜ਼ਰਾਈਲ ਵਿਚਾਲੇ ਵਧ ਰਹੇ ਫੌਜੀ ਤਣਾਅ ਨੇ ਵਿਸ਼ਵ ਆਰਥਿਕਤਾ ਨੂੰ ਗੰਭੀਰ ਚਿੰਤਾ ਵਿਚ ਪਾ ਦਿੱਤਾ ਹੈ। ਇਸ ਦਾ ਸਿੱਧਾ ਅਸਰ ਭਾਰਤ ਸਮੇਤ ਪੰਜਾਬ ਦੇ ਵਪਾਰ ਅਤੇ ਉਦਯੋਗ 'ਤੇ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਸੰਘਰਸ਼ ਲੰਬਾ ਚੱਲਦਾ ਹੈ, ਤਾਂ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਭਾਰੀ ਉਛਾਲ ਆ ਸਕਦਾ ਹੈ। ਭਾਰਤ ਆਪਣੀ ਲੋੜ ਦਾ 80 ਫ਼ੀਸਦੀ ਤੇਲ ਦਰਾਮਦ (Import) ਕਰਦਾ ਹੈ, ਤੇਲ ਮਹਿੰਗਾ ਹੋਣ ਨਾਲ ਪੈਟਰੋਲ, ਡੀਜ਼ਲ ਅਤੇ ਮਾਲ-ਢੋਆਈ ਦੇ ਖਰਚੇ ਵਧ ਜਾਣਗੇ।

ਜੰਗ ਦਾ ਪੰਜਾਬ ’ਤੇ ਪੈਣ ਵਾਲਾ ਸੰਭਾਵੀ ਅਸਰ

ਮਹਿੰਗਾਈ ਦੀ ਮਾਰ: ਕੱਚੇ ਤੇਲ ਦੇ ਦਾਮ ਵਧਣ ਨਾਲ ਟ੍ਰਾਂਸਪੋਰਟ ਮਹਿੰਗੀ ਹੋਵੇਗੀ, ਜਿਸ ਨਾਲ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ, ਅਨਾਜ, ਪਲਾਸਟਿਕ, ਸਟੀਲ ਅਤੇ ਕੈਮੀਕਲ ਉਤਪਾਦਾਂ ਦੀ ਲਾਗਤ ਵਧੇਗੀ। ਪੰਜਾਬ ਦਾ ਉਦਯੋਗ (ਸਾਈਕਲ, ਹੋਜ਼ਰੀ, ਖੇਤੀਬਾੜੀ ਸੰਦ) ਸਿੱਧਾ ਊਰਜਾ ਕੀਮਤਾਂ ਨਾਲ ਜੁੜਿਆ ਹੋਇਆ ਹੈ।

ਨਿਰਯਾਤ ਵਿਚ ਦੇਰੀ: ਖਾੜੀ ਦੇਸ਼ਾਂ ਵਿਚ ਅਸਥਿਰਤਾ ਕਾਰਨ ਸਮੁੰਦਰੀ ਰਸਤੇ ਪ੍ਰਭਾਵਿਤ ਹੋ ਸਕਦੇ ਹਨ, ਜਿਸ ਨਾਲ ਫ਼ਰੇਟ ਚਾਰਜ (ਭਾੜਾ) ਵਧੇਗਾ। ਲੁਧਿਆਣਾ, ਜਾਲੰਧਰ ਅਤੇ ਅੰਮ੍ਰਿਤਸਰ ਦੇ ਨਿਰਯਾਤਕ ਖਾੜੀ ਦੇਸ਼ਾਂ ’ਤੇ ਨਿਰਭਰ ਹਨ।

ਰੁਪਏ ਦੀ ਕੀਮਤ ’ਚ ਗਿਰਾਵਟ: ਅੰਤਰਰਾਸ਼ਟਰੀ ਤਣਾਅ ਕਾਰਨ ਡਾਲਰ ਮਜ਼ਬੂਤ ਹੋ ਸਕਦਾ ਹੈ, ਜਿਸ ਨਾਲ ਭਾਰਤੀ ਰੁਪਿਆ ਕਮਜ਼ੋਰ ਹੋਵੇਗਾ ਅਤੇ ਵਿਦੇਸ਼ੀ ਵਪਾਰ ਦਾ ਸੰਤੁਲਨ ਵਿਗੜ ਸਕਦਾ ਹੈ।

ਮੰਗ ਵਿਚ ਕਮੀ: ਵਧਦੀ ਮਹਿੰਗਾਈ ਕਾਰਨ ਆਮ ਉਪਭੋਗਤਾ ਦੀ ਖ਼ਰੀਦ ਸ਼ਕਤੀ ਘਟੇਗੀ, ਜਿਸ ਨਾਲ ਬਾਜ਼ਾਰ ਵਿਚ ਮੰਗ ਘੱਟ ਹੋਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ ਵਾਸੀਆਂ ਨੂੰ ਸੰਭਾਵੀ ਮੁਸ਼ਕਲਾਂ ਪ੍ਰਤੀ ਸੁਚੇਤ ਰਹਿਣ ਦੀ ਲੋੜ

ਭਾਵੇਂ ਈਰਾਨ ਅਤੇ ਇਜ਼ਰਾਈਲ ਵਿਚਾਲੇ ਜੰਗ ਦੂਰ ਦੇਸ਼ਾਂ ਵਿਚ ਹੋ ਰਹੀ ਹੈ, ਪਰ ਇਸ ਦਾ ਪ੍ਰਭਾਵ ਸਥਾਨਕ ਅਤੇ ਅੰਤਰਰਾਸ਼ਟਰੀ ਉਡਾਣਾਂ ’ਤੇ ਸਾਫ਼ ਦਿਖਾਈ ਦੇ ਰਿਹਾ ਹੈ। ਹਾਲਾਂਕਿ ਹਵਾਬਾਜ਼ੀ ਅਥਾਰਟੀ ਦੇ ਅਧਿਕਾਰੀ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ, ਪਰ ਅੰਤਰਰਾਸ਼ਟਰੀ ਰੂਟਾਂ ਵਿਚ ਵਿਘਨ ਪੈਣ ਕਾਰਨ ਕਈ ਉਡਾਣਾਂ ਨੂੰ ਡਾਇਵਰਟ ਕੀਤਾ ਜਾ ਰਿਹਾ ਹੈ, ਜੋ ਯਾਤਰੀਆਂ ਲਈ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ। ਇਸ ਸਬੰਧ ਵਿਚ ਸਿਵਲ ਡਿਫੈਂਸ ਅੰਮ੍ਰਿਤਸਰ ਦੇ ਚੀਫ਼ ਵਾਰਡਨ ਪ੍ਰੋ. ਸੁਰਜੀਤ ਸ਼ਰਮਾ ਨੇ ਆਪਣੇ 55 ਸਾਲਾਂ ਦੇ ਕਾਰਜਕਾਲ ਦੌਰਾਨ ਭਾਰਤ-ਪਾਕਿ ਅਤੇ ਚੀਨ ਜੰਗਾਂ ਦੇ ਤਜ਼ਰਬੇ ਦੇ ਆਧਾਰ ’ਤੇ ਕੁਝ ਅਹਿਮ ਸਾਵਧਾਨੀਆਂ ਸਾਂਝੀਆਂ ਕੀਤੀਆਂ ਹਨ।

ਸੁਰੱਖਿਆ ਵਿਵਸਥਾ: ਜੰਗ ਦੌਰਾਨ ਸ਼ਹਿਰ ਦੀ ਸੁਰੱਖਿਆ ਸਥਿਤੀ ਪ੍ਰਭਾਵਿਤ ਹੋ ਸਕਦੀ ਹੈ, ਜਿਸ ਲਈ ਸਥਾਨਕ ਪ੍ਰਸ਼ਾਸਨ ਨੂੰ ਬਹੁਤ ਸਖ਼ਤ ਰਹਿਣ ਦੀ ਲੋੜ ਹੈ।

ਰਸਦ ਤੇ ਪਾਣੀ ਦੀ ਸਪਲਾਈ: ਜੰਗ ਕਾਰਨ ਸ਼ਹਿਰ ਵਿਚ ਭੋਜਨ ਅਤੇ ਪਾਣੀ ਦੀ ਸਪਲਾਈ ਵਿਚ ਰੁਕਾਵਟ ਆ ਸਕਦੀ ਹੈ। ਨਗਰ ਨਿਗਮ ਅਤੇ ਸਬੰਧਤ ਵਿਭਾਗਾਂ ਨੂੰ ਪਹਿਲਾਂ ਹੀ ਚੌਕਸ ਰਹਿਣਾ ਚਾਹੀਦਾ ਹੈ।

ਯਾਤਰੀਆਂ ਦੀ ਸੁਰੱਖਿਆ: ਉਡਾਣਾਂ ਡਾਇਵਰਟ ਹੋਣ ਕਾਰਨ ਅਣਜਾਣ ਯਾਤਰੀਆਂ ਦੀ ਸੁਰੱਖਿਆ ਲਈ ਟੈਕਸੀ ਚਾਲਕਾਂ ’ਤੇ ਨਜ਼ਰ ਰੱਖਣੀ ਜ਼ਰੂਰੀ ਹੈ।

ਬਿਜਲੀ ਤੇ ਈਂਧਨ: ਬਿਜਲੀ ਅਤੇ ਈਂਧਨ ਦੀ ਸਪਲਾਈ ਪ੍ਰਭਾਵਿਤ ਹੋਣ ਨਾਲ ਲੋਕਾਂ ਨੂੰ ਹਨੇਰੇ ਅਤੇ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੁਲਸ ਅਤੇ ਸੂਚਨਾ ਤੰਤਰ ਨੂੰ ਇਸ ਲਈ ਸਜਗ ਹੋਣਾ ਚਾਹੀਦਾ ਹੈ।

ਸੰਚਾਰ ਪ੍ਰਣਾਲੀ: ਨੈੱਟਵਰਕਿੰਗ ਅਤੇ ਸੰਚਾਰ ਸੇਵਾਵਾਂ ਵਿਚ ਰੁਕਾਵਟ ਆਉਣ ਦੀ ਸੂਰਤ ਵਿਚ ‘ਸਿਵਲ ਡਿਫੈਂਸ ਵਾਰਡਨ ਸਰਵਿਸ’ ਦੀ ਭੂਮਿਕਾ ਬਹੁਤ ਅਹਿਮ ਹੋਵੇਗੀ।

ਟ੍ਰੈਫਿਕ ਤੇ ਮੈਡੀਕਲ ਸੇਵਾਵਾਂ: ਜੰਗ ਦੇ ਡਰ ਕਾਰਨ ਟ੍ਰੈਫਿਕ ਅਤੇ ਡਾਕਟਰੀ ਸਹੂਲਤਾਂ ਵਿਚ ਵਿਘਨ ਪੈ ਸਕਦਾ ਹੈ, ਜਿਸ ਲਈ ਸਿਹਤ ਪ੍ਰਸ਼ਾਸਨ ਨੂੰ ਤਿਆਰ ਰਹਿਣਾ ਚਾਹੀਦਾ ਹੈ।

ਟੂਰਿੰਗ ਪ੍ਰੋਗਰਾਮ: ਹੋਲੀ ਦੇ ਦਿਨਾਂ ਦੌਰਾਨ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਘਰਾਂ ਤੋਂ ਬਾਹਰ ਜਾਣ ਦੇ ਟੂਰਿੰਗ ਪ੍ਰੋਗਰਾਮ ਘੱਟ ਤੋਂ ਘੱਟ ਬਣਾਉਣ।

ਪ੍ਰੋ. ਸ਼ਰਮਾ ਨੇ ਅਪੀਲ ਕੀਤੀ ਕਿ ਕਿਸੇ ਵੀ ਮੁਸ਼ਕਲ ਤੋਂ ਬਚਣ ਲਈ ਆਮ ਜਨਤਾ ਸਰਕਾਰ ਅਤੇ ਸਥਾਨਕ ਅਧਿਕਾਰੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰੇ ਅਤੇ ਸੁਰੱਖਿਅਤ ਸਥਾਨਾਂ ’ਤੇ ਰਹਿਣ ਦੀ ਕੋਸ਼ਿਸ਼ ਕਰੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Dubai Qatar flights
  • flights cancel
  • Passengers
  • Amritsar Airport
  • ਦੁਬਈ ਕਤਰ ਦੀਆਂ ਉਡਾਣਾਂ
  • ਉਡਾਣਾਂ ਰੱਦ
  • ਯਾਤਰੀ
  • ਅੰਮ੍ਰਿਤਸਰ ਹਵਾਈ ਅੱਡਾ

ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ ਹੋਇਆ ਸਨਸਨੀਖੇਜ਼ ਖ਼ੁਲਾਸਾ

NEXT STORY

Stories You May Like

  • indigo  24 flights  cancelled
    Flight Cancelled: ਰਾਂਚੀ ਏਅਰਪੋਰਟ 'ਤੇ IndiGo ਦੀਆਂ 24 ਉਡਾਣਾਂ ਰੱਦ, 5000 ਤੋਂ ਵੱਧ ਯਾਤਰੀ ਫਸੇ
  • amritsar airport passengers
    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
  • flights from bathinda airport cancelled
    ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ ਤੋਂ ਯਾਤਰੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • expansion of passenger facilities at amritsar airport
    ਅੰਮ੍ਰਿਤਸਰ ਏਅਰਪੋਰਟ ’ਤੇ ਯਾਤਰੀ ਸਹੂਲਤਾਂ ਦਾ ਵਿਸਥਾਰ, ਸੇਵਾ ਅਭਿਆਨ ਤੇਜ਼
  • amritsar airport passengers flight
    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
  • delhi airport  indian travellers  drone seized
    ਦਿੱਲੀ ਏਅਰਪੋਰਟ 'ਤੇ ਤਿੰਨ ਭਾਰਤੀ ਯਾਤਰੀਆਂ ਕੋਲੋਂ ਫ਼ੌਜ ਸ਼੍ਰੇਣੀ ਦੇ 10 ਡਰੋਨ ਜ਼ਬਤ
  • revelation by client sent to dubai  network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ, ਮੁੰਡੇ-ਕੁੜੀਆਂ ਨਾਲ ਹੁੰਦੈ...
  • jathedar gargajj stopped  kartarpur sahib corridor
    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ ਜਾਣ ਤੋਂ ਰੋਕਿਆ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +