ਰੂਪਨਗਰ (ਵਿਜੇ ਸ਼ਰਮਾ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਪੂਜਾ ਸਿਆਲ ਗਰੇਵਾਲ ਨੇ ਪੰਜਾਬ ਆਬਕਾਰੀ ਐਕਟ-1954 ਦੇ ਅਧੀਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੇ 3 ਕਿਲੋਮੀਟਰ ਤੱਕ ਦੇ ਖੇਤਰ ਅੰਦਰ ਪੈਂਦੇ ਸਾਰੇ ਸ਼ਰਾਬ ਦੇ ਠੇਕੇ 29 ਨਵੰਬਰ 2025 ਤੱਕ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਹਰ ਕਿਸਮ ਦੀ ਸ਼ਰਾਬ ਦੇ ਠੇਕੇ/ਅਹਾਤੇ, ਸ਼ਰਾਬ ਦੇ ਭੰਡਾਰ ਰੱਖਣ, ਹੋਟਲਾਂ ਆਦਿ ’ਚ ਸ਼ਰਾਬ ਦੀ ਵਰਤੋਂ ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਇਹ ਵੀ ਪੜ੍ਹੋ: ਜਲੰਧਰ ਵਿਖੇ ਰਿੰਗ ਸੈਰੇਮਨੀ ਦੌਰਾਨ ਹੋਟਲ ’ਚ ਪੈ ਗਿਆ ਭੜਥੂ! ਹੋਇਆ ਕੁਝ ਅਜਿਹਾ ਜਿਸ ਨੂੰ ਵੇਖ ਉੱਡੇ ਸਭ ਦੇ ਹੋਸ਼
ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਪੂਰੀ ਸ਼ਰਧਾ ਸਤਿਕਾਰ ਸਹਿਤ 21 ਤੋਂ ਮਿਤੀ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ’ਚ ਲੱਖਾਂ ਦੀ ਤਾਦਾਦ ਵਿਚ ਦੇਸ਼-ਵਿਦੇਸ਼ ਤੋਂ ਸੰਗਤਾਂ ਧਾਰਮਿਕ ਭਾਵਨਾਵਾਂ ਨਾਲ ਆਉਣਗੀਆਂ ਅਤੇ ਅਜਿਹੇ ਧਾਰਮਿਕ ਸਮਾਗਮਾਂ ਉਤੇ ਸ਼ਰਾਬ ਪੀ ਕੇ ਆਉਣ ਵਾਲੇ ਵਿਅਕਤੀ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੇ ਹਨ ਅਤੇ ਇਸ ਦੇ ਨਾਲ ਹੀ ਅਮਨ ਅਤੇ ਕਾਨੂੰਨ ਦੀ ਸਥਿਤੀ ਵੀ ਭੰਗ ਕਰ ਸਕਦੇ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਪੁਲਸ ਥਾਣੇ 'ਤੇ ਹੋਏ ਗ੍ਰਨੇਡ ਹਮਲੇ ਨਾਲ ਜੁੜੀ ਵੱਡੀ ਖ਼ਬਰ! NIA ਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਪ੍ਰਣਾਮ! ਨਗਰ ਕੀਰਤਨ ਆਨੰਦਪੁਰ ਸਾਹਿਬ 'ਚ ਸਮਾਪਤ
NEXT STORY