ਚੰਡੀਗੜ੍ਹ : ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ 'ਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਦੀ ਗਈ ਸਰਬ ਪਾਰਟੀ ਦੀ ਬੈਠਕ ਜਾਰੀ ਹੈ। ਇਸ ਬੈਠਕ 'ਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਸ਼ਿਰਕਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਕੈਪਟਨ ਵੱਲੋਂ ਕਿਸਾਨੀ ਅੰਦੋਲਨ ਨੂੰ ਲੈ ਕੇ ਸੱਦੀ ਸਰਬ ਪਾਰਟੀ ਮੀਟਿੰਗ 'ਚ ਸ਼ਾਮਲ ਨਹੀਂ ਹੋਵੇਗੀ 'ਭਾਜਪਾ'
ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਯਾਦ 'ਚ 2 ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ। ਇਸ ਮੌਕੇ ਕੈਪਟਨ ਨੇ ਕਿਹਾ ਕਿ ਇਹ ਬਹੁਤ ਦਰਦਨਾਕ ਹੈ ਕਿ ਸਾਡੇ ਕਿਸਾਨ ਇਸ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆ ਰਹੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਦਿਲ ਦਹਿਲਾਅ ਦੇਣ ਵਾਲੀ ਵਾਰਦਾਤ, ਪਤਨੀ ਤੇ ਪੁੱਤਰ ਦਾ ਕਤਲ ਕਰਕੇ ਪਤੀ ਨੇ ਖ਼ੁਦ ਨੂੰ ਮਾਰੀ ਗੋਲੀ
ਉਨ੍ਹਾਂ ਕਿਹਾ ਕਿ ਹੁਣ ਤੱਕ 88 ਦੇ ਕਰੀਬ ਕਿਸਾਨ ਇਸ ਸੰਘਰਸ਼ ਦੌਰਾਨ ਆਪਣੇ ਹੱਕਾਂ ਲਈ ਲੜਦੇ ਹੋਏ ਜਾਨਾਂ ਗੁਆ ਚੁੱਕੇ ਹਨ। ਦੱਸ ਦੇਈਏ ਕਿ ਜਿੱਥੇ ਇਸ ਮੀਟਿੰਗ 'ਚ ਸਿਆਸੀ ਪਾਰਟੀਆਂ ਦੇ ਆਗੂ ਸ਼ਾਮਲ ਹੋਏ ਹਨ, ਉੱਥੇ ਹੀ ਪੰਜਾਬ ਭਾਜਪਾ ਵੱਲੋਂ ਕੋਈ ਵੀ ਆਗੂ ਇਸ ਮੀਟਿੰਗ 'ਚ ਸ਼ਾਮਲ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ : 26 ਜਨਵਰੀ ਨੂੰ ਲਾਲ ਕਿਲ੍ਹੇ ’ਤੇ ਜਾਣ ਵਾਲੇ ਪਟਿਆਲਾ ਜ਼ਿਲ੍ਹੇ ਦੇ 3 ਕਿਸਾਨ ਗ੍ਰਿਫ਼ਤਾਰ
ਸਭ ਦੀਆਂ ਨਜ਼ਰਾਂ ਇਸ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ ਕਿ ਮੀਟਿੰਗ 'ਚ ਕਿਸਾਨਾਂ ਦੇ ਹੱਕਾਂ ਲਈ ਕਿਹੜੇ-ਕਿਹੜੇ ਅਹਿਮ ਫ਼ੈਸਲੇ ਲਏ ਜਾਣਗੇ।
ਨੋਟ : ਕਿਸਾਨੀ ਅੰਦੋਲਨ ਨੂੰ ਲੈ ਕੇ ਚੱਲ ਰਹੀ ਸਰਬ ਪਾਰਟੀ ਮੀਟਿੰਗ ਬਾਰੇ ਦਿਓ ਆਪਣੀ ਰਾਏ
ਕੈਪਟਨ ਵੱਲੋਂ ਕਿਸਾਨੀ ਅੰਦੋਲਨ ਨੂੰ ਲੈ ਕੇ ਸੱਦੀ ਸਰਬ ਪਾਰਟੀ ਮੀਟਿੰਗ 'ਚ ਸ਼ਾਮਲ ਨਹੀਂ ਹੋਵੇਗੀ 'ਭਾਜਪਾ'
NEXT STORY