ਚੰਡੀਗੜ੍ਹ : ਪੰਜਾਬ 'ਚ ਤੇਜ਼ੀ ਨਾਲ ਘੱਟ ਰਹੇ ਜਲ ਵਸੀਲਿਆਂ ਦੇ ਮੱਦੇਨਜ਼ਰ ਪਾਣੀ ਦੀ ਜੋ ਨਾਜ਼ੁਕ ਸਥਿਤੀ ਪੈਦਾ ਹੋ ਗਈ ਹੈ, ਉਸ ਨਾਲ ਨਜਿੱਠਣ ਸਬੰਧੀ ਰਣਨੀਤੀ ਤਿਆਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀਰਵਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ।
ਇਸ ਮੀਟਿੰਗ 'ਚ ਐੱਸ. ਵਾਈ. ਐੱਲ. ਮੁੱਦਾ, ਉਦਯੋਗਿਤ ਅਤੇ ਘਰੇਲੂ ਰਹਿੰਦ-ਖੂੰਹਦ ਕਾਰਨ ਧਰਤੀ ਹੇਠਲੇ ਪਾਣੀ ਦੀ ਗੁਣਵੱਤਾ 'ਚ ਆਈ ਕਮੀ ਅਤੇ ਪ੍ਰਦੂਸ਼ਣ ਵਰਗੇ ਪਾਣੀ ਨਾਲ ਸਬੰਧਿਤ ਸਾਰੇ ਸੂਬਾਈ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਹ ਵਿਚਾਰ-ਵਟਾਂਦਰਾ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਇਕ ਵਿਸਥਾਰਿਤ ਰਣਨੀਤੀ ਤਿਆਰ ਕਰਨ ਸਬੰਧੀ ਸਹਿਮਤੀ ਪ੍ਰਾਪਤ ਕਰਨ ਲਈ ਕੀਤਾ ਜਾਵੇਗਾ।
ਫਿਰੋਜ਼ਪੁਰ : ਨਹਿਰ 'ਚ ਕਾਰ ਡਿਗਣ ਕਾਰਨ ਪਤੀ-ਪਤਨੀ ਦੀ ਮੌਤ, ਭਰਾ ਦੀ ਭਾਲ ਜਾਰੀ (ਵੀਡੀਓ)
NEXT STORY