ਚੰਡੀਗੜ੍ਹ : ਪੰਜਾਬ 'ਚ ਤੇਜ਼ੀ ਨਾਲ ਘੱਟ ਰਹੇ ਜਲ ਵਸੀਲਿਆਂ ਦੇ ਮੱਦੇਨਜ਼ਰ ਰਣਨੀਤੀ ਤਿਆਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਭਵਨ 'ਚ ਵੀਰਵਾਰ ਨੂੰ ਸਰਬ ਪਾਰਟੀ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ 'ਚ ਜਿੱਥੇ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਹੋਰ ਦਲ ਸ਼ਾਮਲ ਹੋਏ ਹਨ, ਉੱਥੇ ਹੀ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ ਪੰਜਾਬ ਭਵਨ ਦੇ ਬਾਹਰ ਧਰਨਾ ਲਾਇਆ ਗਿਆ ਹੈ।
ਸਿਮਰਜੀਤ ਬੈਂਸ ਦਾ ਕਹਿਣਾ ਹੈ ਕਿ ਇਸ ਆਲ ਪਾਰਟੀ ਮੀਟਿੰਗ 'ਚ ਉਨ੍ਹਾਂ ਦੀ ਪਾਰਟੀ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ, ਜਿਸ ਕਾਰਨ ਉਹ ਨਾਰਾਜ਼ ਹਨ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ 'ਤੇ ਵਰ੍ਹਦਿਆਂ ਸਿਮਰਜੀਤ ਬੈਂਸ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਸੱਦਾ ਨਾ ਦਿੱਤੇ ਜਾਣ 'ਤੇ ਕੈਪਟਨ ਦਾ ਚਿਹਰਾ ਬੇਨਕਾਬ ਹੋ ਗਿਆ ਹੈ। ਸਿਮਰਜੀਤ ਬੈਂਸ ਨੇ ਕਿਹਾ ਕਿ ਪਾਣੀ ਦਾ ਮੁੱਦਾ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ, ਜਿਸ 'ਤੇ ਉਹ ਜ਼ਬਰਦਸਤ ਧਰਨਾ ਦੇਣਗੇ ਫਿਰ ਭਾਵੇਂ ਉਨ੍ਹਾਂ 'ਤੇ ਪਾਣੀ ਦੀਆਂ ਵਾਛੜਾਂ ਹੋਣ, ਪੁਲਸ ਦੇ ਡੰਡੇ ਪੈਣ ਜਾਂ ਫਿਰ ਉਨ੍ਹਾਂ ਦਾ ਸਿਰ ਫਟ ਜਾਵੇ ਪਰ ਉਹ ਆਪਣੇ ਧਰਨੇ ਤੋਂ ਪਿੱਛੇ ਨਹੀਂ ਹਟਣਗੇ।
ਬਿਆਸ ਦਰਿਆ ’ਚ ਗੰਦਾ ਪਾਣੀ ਸੁੱਟਣ ’ਤੇ NGT ਵਲੋਂ 2 ਫ਼ੈਕਟਰੀਆਂ ਨੂੰ ਜੁਰਮਾਨਾ
NEXT STORY