ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ ਜਨਰਲ ਆਫ਼ ਪੁਲਸ ਤੋਂ ਲੈ ਕੇ ਕਾਂਸਟੇਬਲ ਤੱਕ) ਨੂੰ ਭਾਰਤੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ’ਤੇ ਮੰਨਿਆ ਜਾਵੇਗਾ। ਇਹ ਪ੍ਰਕਿਰਿਆ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 28ਏ ਦੇ ਉਪਬੰਧਾਂ ਅਨੁਸਾਰ ਚੋਣਾਂ ਦੇ ਪ੍ਰਬੰਧਨ ਅਤੇ ਸੰਚਾਲਨ ’ਚ ਉਨ੍ਹਾਂ ਦੀ ਸਿੱਧੀ ਜਾਂ ਅਸਿੱਧੀ ਸ਼ਮੂਲੀਅਤ ਕਰਕੇ ਅਪਣਾਈ ਜਾਂਦੀ ਹੈ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਡੀ. ਸੀ. ਵਲੋਂ ਚੋਣਾਂ ਦੌਰਾਨ ਨਗਦੀ ਤੇ ਹੋਰ ਸਮੱਗਰੀ ਨੂੰ ਜ਼ਬਤ ਮਾਮਲਿਆਂ ਦੇ ਨਿਪਟਾਰੇ ਲਈ ਕਮੇਟੀ ਦਾ ਗਠਨ
ਉਨ੍ਹਾਂ ਸਪੱਸ਼ਟ ਕੀਤਾ ਕਿ ਉਪਰੋਕਤ ਹੁਕਮ ਪੁਲਸ ਦੇ ਡਾਇਰੈਕਟਰ ਜਨਰਲ, ਪੁਲਸ ਦੇ ਵਧੀਕ ਡਾਇਰੈਕਟਰ ਜਨਰਲਾਂ, ਪੁਲਸ ਦੇ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰ ਅਤੇ ਫੀਲਡ), ਪੁਲਸ ਕਮਿਸ਼ਨਰਾਂ, ਪੁਲਸ ਡਿਪਟੀ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰਾਂ ਅਤੇ ਫੀਲਡ) ਸਹਾਇਕ ਇੰਸਪੈਕਟਰ ਜਨਰਲ ਆਫ ਪੁਲਸ (ਹੈੱਡਕੁਆਰਟਰ ਅਤੇ ਫੀਲਡ), ਸੀਨੀਅਰ ਪੁਲਸ ਸੁਪਰਡੈਂਟ, ਪੁਲਸ ਸੁਪਰਡੈਂਟ, ਸਬ-ਡਵੀਜ਼ਨਲ ਪੁਲਸ ਅਫ਼ਸਰ ਜਿਵੇਂ ਕਿ ਡਿਪਟੀ ਸੁਪਰਡੈਂਟ ਆਫ ਪੁਲਸ, ਅਤੇ ਹੋਰ ਪੁਲਸ ਅਧਿਕਾਰੀ/ਸਮੇਤ ਇੰਸਪੈਕਟਰ, ਸਬ ਇੰਸਪੈਕਟਰ, ਸਹਾਇਕ ਸਬ-ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਕਾਂਸਟੇਬਲ ’ਤੇ ਲਾਗੂ ਹੋਣਗੇ।
ਇਹ ਵੀ ਪੜ੍ਹੋ : ਚੋਣ ਕਮਿਸ਼ਨ ਦੀ ਵੱਡੀ ਕਾਰਵਾਈ, ਸੂਬੇ ਭਰ ’ਚ 15,653 ਪੋਸਟਰ ਅਤੇ 7,511 ਬੈਨਰ ਹਟਾਏ ਗਏ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਸਿੱਧੂ ਮੂਸੇਵਾਲਾ ਦੇ ਮਾਪਿਆਂ ਤੋਂ ਬੱਚੇ ਬਾਰੇ ਪੁੱਛੇ ਸਵਾਲਾਂ 'ਤੇ 'ਆਪ' ਦਾ ਪਹਿਲਾ ਬਿਆਨ, ਸਿਹਤ ਮੰਤਰੀ ਨੇ ਕਹੀ ਇਹ ਗੱਲ
NEXT STORY