ਸ਼ੇਰਪੁਰ (ਅਨੀਸ਼)-ਆਲ ਪੰਜਾਬ ਆਂਗਣਵਾੜੀ ਯੂਨੀਅਨ ਪੰਜਾਬ ਵੱਲੋਂ ਆਂਗਣਵਾੜੀ ਵਰਕਰਾਂ ਦੀਆਂ ਹੱਕੀ ਮੰਗਾਂ ਸਬੰਧੀ 26 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਯੂਨੀਅਨ ਦੀ ਆਗੂ ਬਲਜੀਤ ਕੌਰ ਪੇਧਨੀ ਅਤੇ ਬਲਾਕ ਸ਼ੇਰਪੁਰ ਦੀ ਪ੍ਰਧਾਨ ਪਰਮਜੀਤ ਕੌਰ ਰੂੜਗੜ੍ਹ ਨੇ ਦੱਸਿਆ ਕਿ ਸੂਬੇ ਭਰ ਦੀਆਂ ਵਰਕਰਾਂ ਕਾਲੇ ਝੰਡੇ ਅਤੇ ਕਾਲੀਆਂ ਚੁੰਨੀਆਂ ਲੈ ਕੇ ਪੁੱਜਣਗੀਆਂ । ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਪਿਛਲੇ 3 ਮਹੀਨਿਆਂ ਤੋਂ ਸੰਘਰਸ਼ ਕਰ ਰਹੀਆਂ ਹਨ ਪਰ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਹਰਿਆਣਾ ਪੈਟਰਨ ਦੇ ਆਧਾਰ 'ਤੇ ਮਾਣ-ਭੱਤੇ ਦੇਵੇ।
ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਨਰਸਰੀ ਬੱਚਿਆਂ ਦਾ ਜੋ ਦਾਖਲਾ ਕੀਤਾ ਹੈ, ਉਨ੍ਹਾਂ ਨੂੰ ਮੁੜ ਆਂਗਣਵਾੜੀ ਸੈਂਟਰਾਂ 'ਚ ਭੇਜਿਆ ਜਾਵੇ । ਕੇਂਦਰਾਂ ਦਾ ਪਿਛਲੇ 15 ਮਹੀਨਿਆਂ ਤੋਂ ਰੋਕਿਆ ਬਕਾਇਆ ਦਿੱਤਾ ਜਾਵੇ ਅਤੇ ਸੈਂਟਰਾਂ 'ਚ ਰਾਸ਼ਨ ਭੇਜਿਆ ਜਾਵੇ। ਐੱਨ. ਜੀ. ਓ . ਅਧੀਨ ਚੱਲਦੇ ਬਲਾਕਾਂ ਨੂੰ ਵਾਪਸ ਵਿਭਾਗ ਅਧੀਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ।
ਬਠਿੰਡਾ ਦੇ ਡਾਕਟਰ ਵੀ ਬੋਲੇ, ਬੱਚੀਆਂ ਨਾਲ ਜਬਰ-ਜ਼ਨਾਹ ਦੇ ਦੋਸ਼ੀਆਂ ਨੂੰ ਫਾਂਸੀ ਹੀ ਦਿੱਤੀ ਜਾਵੇ
NEXT STORY