ਜਲੰਧਰ/ਸ਼ਾਹਕੋਟ (ਬਿਊਰੋ)— ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਹਕੋਟ ਵਿਖੇ ਕਾਂਗਰਸੀ ਵਿਧਾਇਕ ਸ਼ੇਰੋਵਾਲੀਆ ਦੇ ਘਰ ਦੇ ਬਾਹਰ ਧਰਨਾ ਪ੍ਰਦਸ਼ਨ ਕੀਤਾ ਗਿਆ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਪ੍ਰਧਾਨ ਸੁਨੀਤਾ ਰਾਣੀ ਦੀ ਅਗਵਾਈ ਵਿਚ ਵਰਕਰਾਂ ਨੇ ਲੋਹੀਆਂ ਸ਼ਾਹਕੋਟ ਵੱਲੋਂ ਸੂਬਾ ਪ੍ਰਧਾਨ ਹਰਗੋਬਿੰਦ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਸ਼ੇਰੋਵਾਲੀਆ ਦੇ ਘਰ ਦੇ ਅੱਗੇ ਆਪਣੀਆਂ ਮੰਗਾਂ ਲੈ ਕੇ ਭੁੱਖ ਹੜਤਾਲ ਰੱਖੀ।
ਫਗਵਾੜਾ: ਪਿਆਰ 'ਚ ਮਿਲਿਆ ਧੋਖਾ, ਪਰੇਸ਼ਾਨ ਨੌਜਵਾਨ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ
ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ’ਚ ਇਕੱਠੀਆਂ ਹੋਈਆਂ ਵਰਕਰਾਂ ਅਤੇ ਹੈਲਪਰਾਂ ਨੇ ਆਪਣੇ ਖ਼ੂਨ ਨਾਲ ਮੰਗ ਪੱਤਰ ਲਿਖਿਆ ਅਤੇ ਫਿਰ ਵਿਧਾਇਕ ਰਾਹੀਂ ਇਹ ਮੰਗ ਪੱਤਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਿਆ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਕਾਰ ’ਚ ਘੁੰਮਣ ਲਈ ਨਿਕਲੇ ਦੋਸਤਾਂ ਨਾਲ ਵਾਪਰਿਆ ਭਿਆਨਕ ਹਾਦਸਾ, 4 ਨੌਜਵਾਨਾਂ ਦੀ ਮੌਤ
ਇਹ ਰੱਖੀਆਂ ਮੰਗਾਂ
ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਦੇ ਬੱਚੇ ਜੋ ਸਰਕਾਰ ਨੇ 2017 ’ਚ ਖੋਹ ਕੇ ਸਰਕਾਰੀ ਪ੍ਰਾਈਮਰੀ ਸਕੂਲਾਂ ’ਚ ਭੇਜ ਦਿੱਤੇ ਸਨ, ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿਚ ਭੇਜਿਆ ਜਾਵੇ। ਨਰਸਰੀ ਟੀਚਰ ਦਾ ਦਰਜਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ। ਵਰਕਰਾਂ ਅਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ’ਤੇ ਮਾਣ-ਭੱਤਾ ਦਿੱਤਾ ਜਾਵੇ। ਐੱਨ. ਜੀ. ਓ. ਅਧੀਨ ਕੰਮ ਕਰਦੀਆਂ ਵਰਕਰਾਂ/ਹੈਲਪਰਾਂ ਨੂੰ ਮੁੱਖ ਮਹਿਕਮੇ ਅਧੀਨ ਲਿਆਂਦਾ ਜਾਵੇ। ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ। ਉਤਸ਼ਾਹ ਵਰਧਕ ਰਾਸ਼ੀ ਕਰਮਵਾਰ ਵਰਕਰ/ਹੈਲਪਰ ਨੂੰ 500/250 ਰੁਪਏ ਦਿੱਤੀ ਜਾਵੇ। ਸਰਕਲ ਮੀਟਿੰਗ ਦਾ ਕਿਰਾਇਆ 200 ਰੁਪਏ ਦਿੱਤਾ ਜਾਵੇ। 2017 ਤੋਂ ਪੈਂਡਿੰਗ ਪਏ ਪੈਸੇ ਰਿਲੀਜ਼ ਕੀਤੇ ਜਾਣ।
ਇਹ ਵੀ ਪੜ੍ਹੋ: ਜਲੰਧਰ: ਪਿਓ ਦੀ ਹੈਵਾਨੀਅਤ ਕਰੇਗੀ ਹੈਰਾਨ, ਬੱਚਿਆਂ ਤੋਂ ਭੀਖ ਮੰਗਵਾਉਣ ਲਈ ਕਰਦਾ ਸੀ ਤਸ਼ੱਦਦ
ਉਨ੍ਹਾਂ ਕਿਹਾ ਕਿ 2015 ’ਚ ਗਲਤ ਸਰਟੀਫਿਕੇਟ ਪੇਸ਼ ਕਰਕੇ ਵਰਕਰ ਤੋਂ ਸੁਪਰਵਾਈਜ਼ਰ ਖ਼ਿਲਾਫ਼ ਮਹਿਕਮੇ ਵੱਲੋਂ ਜਾਂਚ-ਪੜ੍ਹਤਾਲ ਖ਼ਤਮ ਹੋ ਚੁੱਕੀ ਹੈ, ਨੂੰ ਤੁਰੰਤ ਨੌਕਰੀ ਤੋਂ ਫਾਰਗ ਕਰਕੇ 420 ਦੇ ਪਰਚੇ ਦਰਜ ਕੀਤੇ ਜਾਣ। ਇਸ ਮੌਕੇ ਯੂਨੀਅਨਾਂ ਦੀਆਂ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਾਂਗਰਸੀ ਮੰਤਰੀਆਂ ਦੇ ਘਰਾਂ ਦੇ ਘਿਰਾਓ ਕਰਕੇ ਦੋ ਦਿਨਾਂ ਦੀ ਭੁੱਖ ਹੜਤਾਲ ਰੱਖੀ ਜਾਵੇਗੀ ਅਤੇ ਖ਼ੂਨ ਨਾਲ ਲਿਖ ਕੇ ਮੰਗ ਪੱਤਰ ਭੇਜੇ ਜਾਣਗੇ। ਇਸ ਮੌਕੇ ਕਸ਼ਮੀਰ ਕੌਰ, ਜਗਦੀਸ਼, ਮਨਜੀਤ, ਰਾਜਵਿੰਦਰ, ਗੁਰਦੇਵ ਕੌਰ, ਹਰਵਿੰਦਰ, ਅਨੂੰ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ: ਸੜਕ ਹਾਦਸੇ ਨੇ ਉਜਾੜ ਦਿੱਤੇ ਦੋ ਪਰਿਵਾਰ, ਰਿਸ਼ਤੇ 'ਚ ਲੱਗਦੇ ਭੈਣ-ਭਰਾ ਨੂੰ ਮਿਲੀ ਦਰਦਨਾਕ ਮੌਤ
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੂੰ ਪੰਜਾਬ ਦਾ ਪ੍ਰਧਾਨ ਬਣਾਉਣ ਦੀਆਂ ਖ਼ਬਰਾਂ ’ਤੇ ਮਨੀਸ਼ ਤਿਵਾੜੀ ਨੇ ਕੀਤਾ ਟਵੀਟ, ਚੁੱਕੇ ਇਹ ਸਵਾਲ
ਨੋਟ- ਆਪਣੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਵੱਲੋਂ ਸ਼ੇਰੋਵਾਲੀਆਂ ਦੇ ਘਰ ਦੇ ਬਾਹਰ ਕੀਤੇ ਗਏ ਪ੍ਰਦਰਸ਼ਨ ਨੂੰ ਤੁਸੀਂ ਕਿਵੇਂ ਵੇਖਦੇ ਹੋ, ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਤੇਲ ਤੇ ਗੈਸ ਦੀਆਂ ਵੱਧਦੀਆਂ ਕੀਮਤਾਂ ਦੇ ਵਿਰੋਧ ’ਚ ਘੇਰਿਆ ਡੀ. ਸੀ. ਦਫਤਰ
NEXT STORY