ਜਲੰਧਰ(ਧਵਨ): ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੁੱਝ ਕਾਂਗਰਸੀ ਆਗੂਆਂ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ਵਿਅੰਗ ਕੱਸਦੇ ਹੋਏ ਕਿਹਾ ਕਿ ਪੰਜਾਬ ਕਾਂਗਰਸ ਦਾ ਸਾਰਾ ਕੂੜਾ ਭਾਜਪਾ ’ਚ ਸ਼ਾਮਲ ਹੋ ਰਿਹਾ ਹੈ। ਰਾਘਵ ਚੱਢਾ ਨੇ ਕਾਂਗਰਸੀ ਆਗੂਆਂਂ ਦੇ ਭਾਜਪਾ ’ਚ ਸ਼ਾਮਲ ਹੋਣ ਦੀ ਵੀਡੀਓ ਨੂੰ ਆਪਣੇ ਟਵੀਟ ’ਚ ਸ਼ਾਮਲ ਕਰਦੇ ਹੋਏ ਕਿਹਾ ਕਿ ਅਜਿਹਾ ਲਗਦਾ ਹੈ ਕਿ ਭਾਜਪਾ ਹੁਣ ਕਾਂਗਰਸ ਦਾ ਕੂੜਾਦਾਨ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਜਨਤਾ ਅਤੇ ਪਾਰਟੀ ਵਲੋਂ ਨਕਾਰੇ ਗਏ ਆਗੂ ਭਾਜਪਾ ’ਚ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਰਾਘਵ ਚੱਢਾ ਭਾਜਪਾ ’ਤੇ ਕਈ ਵਾਰ ਤਿੱਖਾ ਜ਼ੁਬਾਨੀ ਹਮਲਾ ਕਰ ਚੁੱਕੇ ਹਨ। ਦਾਵੋਸ ਸੰਮੇਲਨ ’ਚ ਹਿੱਸਾ ਲੈ ਕੇ ਪਰਤੇ ਰਾਘਵ ਚੱਢਾ ਨੇ ਇਕ ਹੋਰ ਇੰਟਰਵਿਊ ’ਚ ਕਿਹਾ ਕਿ ਆਮ ਆਦਮੀ ਪਾਰਟੀ ਨੇ ਦੇਸ਼ ਦੇ ਅੰਦਰ ਸਿਆਸਤ ਦੀ ਦਿਸ਼ਾ ਵੀ ਬਦਲ ਦਿੱਤੀ।
ਇਹ ਵੀ ਪੜ੍ਹੋ- ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਜਲੰਧਰ ਪੁਲਸ ਕਮਿਸ਼ਨਰ ਦੀ ਸਖ਼ਤੀ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ
ਪੰਜਾਬ ਵਿਧਾਨ ਸਭਾ ਚੋਣਾਂ ’ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭਦੌੜ ਵਿਧਾਨ ਸਭਾ ਖੇਤਰ ’ਚ ਲਾਭ ਸਿੰਘ ਉਗੋਕੇ ਨੇ ਹਰਾ ਦਿੱਤਾ, ਜੋ ਇਕ ਮੋਬਾਇਲ ਸ਼ਾਪ ’ਤੇ ਕੰਮ ਕਰਦਾ ਸੀ ਅਤੇ ਉਸ ਦੀ ਮਾਂ ਇਕ ਸਰਕਾਰੀ ਸਕੂਲ ’ਚ ਚਪੜਾਸੀ ਦਾ ਕੰਮ ਕਰਦੀ ਸੀ। ਇਹੀ ਦੇਸ਼ ਦਾ ਅਸਲ ’ਚ ਲੋਕਤੰਤਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦਿਨੀਂ ਦਿੱਲੀ ’ਚ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਹਮਲਾ ਕਰਨ ਵਾਲੇ ਅਸਲ ’ਚ ਭਾਜਪਾ ਦੇ ਵਰਕਰ ਸਨ।
ਇਹ ਵੀ ਪੜ੍ਹੋ- ED ਦੀ ਕਾਰਵਾਈ, ਨਾਜਾਇਜ਼ ਮਾਈਨਿੰਗ ਮਾਮਲੇ 'ਚ ਸਾਬਕਾ CM ਚੰਨੀ ਦੇ ਭਾਣਜੇ ਹਨੀ ਦਾ ਸਾਥੀ ਕੀਤਾ ਗ੍ਰਿਫ਼ਤਾਰ
ਰਾਘਵ ਚੱਢਾ ਨੇ ਦੱਸਿਆ ਕਿਹਾ ਕਿ ਕੇਜਰੀਵਾਲ ਦੇ ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਤੋੜ ਦਿੱਤਾ ਗਿਆ ਹੈ। ਇਸ ਦੇ ਬਾਵਜੂਦ ਭਾਜਪਾ ਨੇ ਇਸ ਦੀ ਜ਼ਿੰਮੇਵਾਰੀ ਨਹੀਂ ਲਈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਨੂੰ ਸਾਰੀ ਸੱਚਾਈ ਪਤਾ ਲੱਗ ਚੁੱਕੀ ਹੈ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ. ਕੁਮੈਂਟ ਕਰਕੇ ਦਿਓ ਜਵਾਬ।
ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਜਲੰਧਰ ਪੁਲਸ ਕਮਿਸ਼ਨਰ ਦੀ ਸਖ਼ਤੀ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ
NEXT STORY