ਚੰਡੀਗੜ੍ਹ : ਕਿਸਾਨਾਂ ਵਲੋਂ ਅੱਜ ਪੰਜਾਬ ਦੇ ਟੋਲ ਪਲਾਜ਼ੇ ਫਰੀ ਕੀਤੇ ਜਾਣਗੇ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਇਹ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਦੀ ਜੱਥੇਬੰਦੀ 17 ਅਤੇ 18 ਫਰਵਰੀ ਨੂੰ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ 'ਤੇ ਵਾਹਨਾਂ ਦੇ ਡਰਾਈਵਰਾਂ ਤੋਂ ਟੋਲ ਵਸੂਲਣ ਨਹੀਂ ਦੇਵੇਗੀ ਅਤੇ ਆਮ ਲੋਕਾਂ ਲਈ ਟੋਲ ਫਰੀ ਕਰਵਾਏ ਜਾਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਪੈਟਰੋਲ ਪੰਪਾਂ 'ਤੇ ਸਿਰਫ ਐਮਰਜੈਂਸੀ ਸੇਵਾਵਾਂ ਜਾਰੀ! ਮਾਮਲਾ ਜਾਨਣ ਲਈ ਪੜ੍ਹੋ ਪੂਰੀ ਖ਼ਬਰ
ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨ ਸ਼ੰਭੂ ਬਾਰਡਰ 'ਤੇ ਡਟੇ ਹੋਏ ਹਨ ਅਤੇ ਕੇਂਦਰ ਨਾਲ ਗੱਲਬਾਤ ਦਾ ਦੌਰ ਵੀ ਜਾਰੀ ਹੈ ਪਰ ਮਸਲੇ ਦਾ ਹੱਲ ਹੁੰਦਾ ਦਿਖਾਈ ਨਹੀਂ ਦੇ ਰਿਹਾ। ਇਸ ਦੌਰਾਨ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵਲੋਂ ਟੋਲ ਪਲਾਜ਼ੇ ਫਰੀ ਕਰਨ ਦੀ ਕਾਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਕਿਸਾਨ ਯੂਨੀਅਨਾਂ ਵਲੋਂ ਰੇਲਾਂ ਦਾ ਚੱਕਾ ਜਾਮ ਕਰਨ ਦੇ ਨਾਲ-ਨਾਲ 4 ਘੰਟਿਆਂ ਲਈ ਟੋਲ ਪਲਾਜ਼ਿਆਂ ਨੂੰ ਫਰੀ ਕਰਨ ਦਾ ਐਲਾਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਮੋਹਾਲੀ ਵਾਸੀਆਂ ਲਈ ਜ਼ਰੂਰੀ ਖ਼ਬਰ, ਅੱਜ ਜ਼ਿਆਦਾਤਰ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
ਇਸ ਤੋਂ ਇਲਾਵਾ ਭਾਜਪਾ ਦੇ ਵੱਡੇ ਆਗੂ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ ਅਤੇ ਕੇਵਲ ਸਿੰਘ ਢਿੱਲੋਂ ਦੀਆਂ ਰਿਹਾਇਸ਼ਾਂ ਬਾਹਰ ਵੀ ਕਿਸਾਨਾਂ ਵਲੋਂ ਪੱਕੇ ਮੋਰਚੇ ਲਾਏ ਗਏ ਹਨ। ਜੋਗਿੰਦਰ ਸਿੰਘ ਉਗਰਾਹਾਂ ਦਾ ਕਹਿਣਾ ਹੈ ਕਿ ਅਸੀਂ ਵੀ ਮੈਦਾਨ 'ਚ ਆ ਚੁੱਕੇ ਹਨ ਅਤੇ ਭਾਜਪਾ ਆਗੂਆਂ ਦਾ ਘਿਰਾਓ ਕਰਾਂਗੇ।
ਉਗਰਾਹਾਂ ਨੇ ਕਿਹਾ ਕਿ ਜੋ ਕਿਸਾਨ ਸੰਗਠਨ ਦਿੱਲੀ ਜਾਣ ਲਈ ਹਰਿਆਣਾ ਬਾਰਡਰ 'ਤੇ ਪੁੱਜੇ ਹਨ, ਉਹ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਨਹੀਂ ਪਰ ਯੂਨੀਅਨ ਹਰਿਆਣਾ ਸਰਕਾਰ ਵਲੋਂ ਉਨ੍ਹਾਂ ਕਿਸਾਨਾਂ 'ਤੇ ਹੋ ਰਹੇ ਅੱਤਿਆਚਾਰ ਦੀ ਸਖ਼ਤ ਨਿੰਦਾ ਕਰਦੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੌਸਮ ਫਿਰ ਬਦਲੇਗਾ ਕਰਵਟ, IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਭਾਰੀ ਮੀਂਹ ਦਾ ਅਲਰਟ
NEXT STORY