ਪਠਾਨਕੋਟ (ਧਰਮਿੰਦਰ) : ਪਠਾਨਕੋਟ ਦਾ ਸਿਵਲ ਹਸਪਤਾਲ ਮੁੜ ਤੋਂ ਵਿਵਾਦਾਂ 'ਚ ਘਿਰ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਗਰਭਵਤੀ ਔਰਤ ਦੇ ਪਰਿਵਾਰ ਵੱਲੋਂ ਹਸਪਤਾਲ ਦੇ ਡਾਕਟਰਾਂ ਵੱਲੋਂ ਵਰਤੀ ਗਈ ਅਣਗਹਿਲੀ ਕਾਰਨ ਉਨ੍ਹਾਂ ਦਾ ਬੱਚਾ ਮ੍ਰਿਤਕ ਪੈਦਾ ਹੋਇਆ ਹੈ। ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਉਹ ਹਿਮਾਚਲ ਦੇ ਰਹਿਣ ਵਾਲੇ ਹਨ ਅਤੇ ਡਿਲਿਵਰੀ ਲਈ ਸਿਵਲ ਹਸਪਤਾਲ ਪਠਾਨਕੋਟ ਆਏ ਹਨ। ਜਦੋਂ ਡਾਕਟਰਾਂ ਨੇ ਔਰਤ ਦਾ ਚੈਕਅੱਪ ਕੀਤਾ ਤਾਂ ਉਨ੍ਹਾਂ ਨੇ ਕਿਹਾ ਕਿ ਸਭ ਕੁਝ ਠੀਕ ਹੈ ਅਤੇ ਸ਼ਾਮ ਤੱਕ ਡਿਲਿਵਰੀ ਹੋ ਜਾਵੇਗੀ ਪਰ ਜਦੋਂ ਡਿਲਿਵਰੀ ਦਾ ਸਮਾਂ ਹੋਇਆ ਤਾਂ ਡਾਕਟਰਾਂ ਨੇ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਪਰਿਵਾਰ ਵਾਲੇ ਡਿਲਿਵਰੀ ਲਈ ਪਠਾਨਕੋਟ ਦੇ ਇਕ ਨਿੱਜੀ ਹਸਪਤਾਲ ਪਹੁੰਚੇ ਪਰ ਜਦੋਂ ਬੱਚੇ ਦਾ ਜਨਮ ਹੋਇਆ ਤਾਂ ਬੱਚਾ ਮ੍ਰਿਤਕ ਸੀ। ਜਿਸ ਦੇ ਚੱਲਦਿਆਂ ਪਰਿਵਾਰ ਵਾਲਿਆਂ ਵੱਲੋਂ ਸਿਵਲ ਹਸਪਤਾਲ 'ਚ ਚੰਗਾ ਹੰਗਾਮਾ ਕੀਤਾ ਗਿਆ ਅਤੇ ਉਨ੍ਹਾਂ ਇਲਜਾਮ ਲਾਏ ਕਿ ਡਾਕਟਰਾਂ ਦੀ ਅਣਗਹਿਲੀ ਕਾਰਨ ਉਨ੍ਹਾਂ ਦਾ ਬੱਚਾ ਮ੍ਰਿਤਕ ਪੈਦਾ ਹੋਇਆ।
ਇਹ ਵੀ ਪੜ੍ਹੋ- ਮਾਂ ਦੇ ਤਸ਼ੱਦਦ ਤੋਂ ਡਰਦੀ 11 ਸਾਲਾ ਧੀ ਨੇ ਚੁੱਕਿਆ ਵੱਡਾ ਕਦਮ, ਜੋ ਕੀਤਾ ਸੁਣ ਨਹੀਂ ਹੋਵੇਗਾ ਯਕੀਨ
ਪੀੜਤ ਪਰਿਵਾਰ ਨੇ ਕਿਹਾ ਕਿ ਇਸ ਮਾਮਲੇ 'ਚ ਪੁਲਸ ਨੂੰ ਲਿਖਤੀ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ ਅਤੇ ਸਾਨੂੰ ਇਨਸਾਫ਼ ਮਿਲਣ ਦੀ ਪੂਰੀ ਉਮੀਦ ਹੈ। ਉੱਥੇ ਹੀ ਜਦੋਂ ਇਸ ਮਾਮਲੇ 'ਚ ਹਸਪਤਾਲ ਪ੍ਰਸ਼ਾਸਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਨੂੰ ਇਸ ਦੀ ਸ਼ਿਕਾਇਤ ਮਿਲੀ ਹੈ। ਇਸ ਸਬੰਧੀ ਜਾਂਚ ਕੀਤੀ ਜਾਵੇ ਅਤੇ ਜੋ ਵੀ ਮੁਲਜ਼ਮ ਹੋਵੇਗਾ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਿਵਲ ਹਸਪਤਾਲ 'ਚ ਇਕ ਗਰਭਵਤੀ ਔਰਤ ਵੱਲੋਂ ਹਸਪਤਾਲ 'ਚ ਜ਼ਮੀਨ 'ਤੇ ਹੀ ਬੱਚੇ ਨੂੰ ਜਨਮ ਦਿੱਤਾ ਗਿਆ ਸੀ। ਜਿਸ ਦੀ ਵੀਡੀਓ ਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋਈਆਂ ਸਨ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਸਿੱਖ ਧਾਰਮਿਕ ਚਿੰਨ੍ਹਾਂ ਦੇ ਟੈਟੂ ਬਣਵਾਉਣ ਵਾਲੇ ਜ਼ਰੂਰ ਪੜ੍ਹਨ ਇਹ ਖ਼ਬਰ, SGPC ਨੇ ਦਿੱਤੀ ਚੇਤਾਵਨੀ
NEXT STORY