ਚੰਡੀਗੜ੍ਹ (ਹਾਂਡਾ): ਫਰੀਦਕੋਟ ਦੀ ਅਦਾਲਤ ਦੇ ਜੱਜ ਖ਼ਿਲਾਫ਼ ਉਸ ਦੇ ਇਕ ਰਿਸ਼ਤੇਦਾਰ ਨੇ ਹੀ ਭ੍ਰਿਸ਼ਟਾਚਾਰ ਅਤੇ ਅਹੁਦੇ ਦੀ ਦੁਰਵਰਤੋਂ ਕਰ ਕੇ ਕਰੋੜਾਂ ਦੀ ਜਾਇਦਾਦ ਬਣਾਉਣ ਦਾ ਦੋਸ਼ ਲਗਾਉਂਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਖਲ ਕਰ ਕੇ ਮਾਮਲੇ ਦੀ ਜਾਂਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਹਾਈਕੋਰਟ ਨੇ ਪਟੀਸ਼ਨਰ ਨੂੰ ਕਿਹਾ ਹੈ ਕਿ ਉਹ ਪਟੀਸ਼ਨ ਦੀ ਕਾਪੀ ਰਜਿਸਟਰਾਰ ਨੂੰ ਮੁਹੱਈਆ ਕਰਾਉਣ ਅਤੇ ਸੁਪਰੀਮ ਕੋਰਟ ਵੱਲੋਂ ਇਕ ਕੇਸ ਵਿਚ ਦਿੱਤੇ ਹੁਕਮਾਂ ਤਹਿਤ ਆਪਣਾ ਪੱਖ ਰੱਖਣ ਲਈ ਕਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਉਰਫ਼ੀ ਜਾਵੇਦ ਨੂੰ 'ਗ੍ਰਿਫ਼ਤਾਰ' ਕਰਨ ਵਾਲੀ 'ਇੰਸਪੈਕਟਰ' 'ਤੇ ਡਿੱਗੀ ਗਾਜ਼, ਇਨਫਲੂਐਂਸਰ 'ਤੇ ਵੀ ਦਰਜ ਹੋਈ FIR
ਪਟੀਸ਼ਨ ਮਹਾਵੀਰ ਕੁਮਾਰ ਨੇ ਦਾਇਰ ਕੀਤੀ ਹੈ, ਜੋ ਜੱਜ ਦੇ ਕਰੀਬੀ ਰਿਸ਼ਤੇਦਾਰ ਹਨ। ਪਟੀਸ਼ਨ ਵਿਚ ਹਾਈਕੋਰਟ ਨੂੰ ਦੱਸਿਆ ਗਿਆ ਹੈ ਕਿ ਉਹ ਫਰੀਦਕੋਟ ਦੇ ਉਕਤ ਜੱਜ ਦਾ ਚਚੇਰਾ ਭਰਾ ਹੈ। ਜਦੋਂ ਪਟੀਸ਼ਨਰ ਨੂੰ ਜੱਜ ਦੇ ਆਚਰਣ ਅਤੇ ਭ੍ਰਿਸ਼ਟਾਚਾਰ ਬਾਰੇ ਜਾਣਕਾਰੀ ਮਿਲੀ ਤਾਂ ਉਸ ਨੇ ਉਸ ਤੋਂ ਦੂਰੀ ਬਣਾ ਲਈ। ਇਸ ਤੋਂ ਬਾਅਦ ਜਦੋਂ ਪਟੀਸ਼ਨਰ ਨੂੰ ਪਤਾ ਲੱਗਾ ਕਿ ਜੱਜ ਨੇ ਉਸ ਦੇ ਪੁੱਤਰ ਅਤੇ ਸੱਸ ਦੇ ਨਾਂ ’ਤੇ ਕਰੋੜਾਂ ਦੀ ਜਾਇਦਾਦ ਖਰੀਦੀ ਹੈ ਤਾਂ ਉਸ ਨੂੰ ਸ਼ੱਕ ਹੋ ਗਿਆ। ਜਾਂਚ ਕਰਨ ’ਤੇ ਪਤਾ ਲੱਗਾ ਕਿ ਉਕਤ ਜੱਜ ਨੇ ਦੋ ਦਰਜਨ ਤੋਂ ਵੱਧ ਜਾਇਦਾਦਾਂ ਵਿਚ ਨਿਵੇਸ਼ ਕੀਤਾ ਹੋਇਆ ਹੈ। ਜਾਇਦਾਦਾਂ ਬਾਰੇ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ, ਪਟੀਸ਼ਨਰ ਨੇ ਈ.ਡੀ. ਕੋਲ ਪਹੁੰਚ ਕੀਤੀ। ਜੱਜ ਖਿਲਾਫ 23 ਸਤੰਬਰ 2022 ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਹਾਈਕੋਰਟ ਨੂੰ ਅਪੀਲ ਕੀਤੀ ਗਈ ਸੀ ਕਿ ਈ.ਡੀ. ਨੂੰ ਇਸ ਮਾਮਲੇ ਵਿਚ ਜੱਜ ਖਿਲਾਫ ਜਾਂਚ ਦੇ ਹੁਕਮ ਦਿੱਤੇ ਜਾਣ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ 'ਤੇ ਹੈਲੀਕਾਪਟਰ ਨਾਲ ਫੁੱਲਾਂ ਦੀ ਵਰਖਾ ਦਾ ਮਾਮਲਾ ਭਖਿਆ, ਉੱਠੀ ਇਹ ਮੰਗ
ਪਟੀਸ਼ਨਰ ਦਾ ਪੱਖ ਸੁਣਨ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦੀ ਕਾਪੀ ਰਜਿਸਟਰਾਰ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਨਾਲ ਹੀ ਈ.ਡੀ. ਨੂੰ ਦਿੱਤੀ ਗਈ ਸ਼ਿਕਾਇਤ ਦੀ ਪੋਸਟਲ ਸਟੈਂਪ ਵੀ ਪੇਸ਼ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ। ਹਾਈਕੋਰਟ ਨੇ ਕਿਹਾ ਕਿ ਵਿਜੈ ਮਦਨਲਾਲ ਬਨਾਮ ਕੇਂਦਰ ਸਰਕਾਰ ਦੇ ਮਾਮਲੇ ਵਿਚ ਸੁਪਰੀਮ ਕੋਰਟ ਦੀਆਂ ਕੁਝ ਟਿੱਪਣੀਆਂ ਹਨ, ਜਿਸ ਮੁਤਾਬਕ ਜੱਜ ਉਸ ਵਿਰੁੱਧ ਜਾਂਚ ਦਾ ਹੁਕਮ ਜਾਰੀ ਨਹੀਂ ਕਰ ਸਕਦਾ। ਅਦਾਲਤ ਨੇ ਕਿਹਾ ਕਿ ਜੇਕਰ ਪਟੀਸ਼ਨਰ ਅਦਾਲਤ ਦੇ ਸਾਹਮਣੇ ਸਬੂਤ ਪੇਸ਼ ਕਰਦਾ ਹੈ ਤਾਂ ਕਾਰਵਾਈ ’ਤੇ ਵਿਚਾਰ ਕੀਤਾ ਜਾ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਲੀਵੁੱਡ ਅਦਾਕਾਰ ਸਾਯਾਜੀ ਸ਼ਿੰਦੇ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
NEXT STORY