ਅੰਮ੍ਰਿਤਸਰ(ਦਲਜੀਤ)- ਆਯੁਸ਼ਮਾਨ ਸਿਹਤ ਯੋਜਨਾ ਵਿਚ ਕਰੋੜਾਂ ਰੁਪਏ ਦੀ ਕਥਿਤ ਹੇਰਾਫੇਰੀ ਦੇ ਦੋਸ਼ ਲਗਾਉਂਦਿਆਂ ਆਰ. ਟੀ. ਆਈ. ਕਾਰਕੁੰਨ ਰਵਿੰਦਰ ਸੁਲਤਾਨਵਿੰਡ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਮ ਖੁੱਲ੍ਹੀ ਚਿੱਠੀ ਲਿਖ ਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸੁਲਤਾਨਵਿੰਡ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਸ ਮਾਮਲੇ ਨਾਲ ਸੰਬੰਧਤ ਥਾਂ-ਥਾਂ ਪੋਸਟਰ ਵੀ ਲਗਾਏ ਗਏ, ਜਿਸ ਤੋਂ ਬਾਅਦ ਹਸਪਤਾਲ ਵਿਚ ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ- ਤਰਨਤਾਰਨ: ਅਣਪਛਾਤੇ ਵੱਲੋਂ ਸਕੂਟਰੀ 'ਤੇ ਜਾ ਰਹੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਸੁਲਤਾਨਵਿੰਡ ਵੱਲੋਂ ਜਾਰੀ ਕੀਤੀ ਗਈ ਖੁੱਲ੍ਹੀ ਚਿੱਠੀ ਵਿਚ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਚ ਕੇਂਦਰ ਸਰਕਾਰ ਦੀ ਆਯੁਸ਼ਮਾਨ ਸਿਹਤ ਯੋਜਨਾ ਤਹਿਤ ਹੋ ਰਹੇ ਕੰਮਕਾਜ ’ਤੇ ਕਈ ਗੰਭੀਰ ਸਵਾਲ ਉਠਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਆਯੁਸ਼ਮਾਨ ਯੋਜਨਾ ਦਾ ਮੁੱਖ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਮਰੀਜ਼ਾਂ ਨੂੰ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ, ਪਰ ਜੇਕਰ ਇਸ ਯੋਜਨਾ ਵਿਚ ਕਿਸੇ ਪੱਧਰ ’ਤੇ ਬੇਨਿਯਮੀਆਂ ਹੁੰਦੀਆਂ ਹਨ ਤਾਂ ਇਸ ਦਾ ਸਿੱਧਾ ਨੁਕਸਾਨ ਗਰੀਬ ਮਰੀਜ਼ਾਂ ਨੂੰ ਹੋ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 38,00,00,000 ਦਾ ਨਸ਼ਾ ਬਰਾਮਦ, BSF ਨੂੰ ਵੇਖ ਫਰਾਰ ਹੋਏ ਤਸਕਰ
ਪੰਜ ਮਹੀਨਿਆਂ ਤੋਂ ਟੈਂਡਰ ਨਾ ਖੋਲ੍ਹਣ ਦਾ ਦੋਸ਼
ਖੁੱਲ੍ਹੀ ਚਿੱਠੀ ਵਿਚ ਦਾਅਵਾ ਕੀਤਾ ਗਿਆ ਹੈ ਕਿ ਦਵਾਈਆਂ ਦੀ ਸਪਲਾਈ ਨਾਲ ਸੰਬੰਧਤ ਨਵੇਂ ਟੈਂਡਰ 20 ਜਨਵਰੀ 2026 ਨੂੰ ਜਾਰੀ ਕੀਤੇ ਗਏ ਸਨ ਅਤੇ ਇਨ੍ਹਾਂ ਨੂੰ ਭਰਨ ਦੀ ਆਖਰੀ ਮਿਤੀ 3 ਫਰਵਰੀ 2026 ਸੀ। ਸੁਲਤਾਨਵਿੰਡ ਦਾ ਦੋਸ਼ ਹੈ ਕਿ ਟੈਂਡਰ ਖੋਲ੍ਹਣ ਦੀ ਪ੍ਰਕਿਰਿਆ ਵਿਚ ਲੰਬੀ ਦੇਰੀ ਹੋਈ ਅਤੇ ਕਰੀਬ ਪੰਜ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਟੈਂਡਰ ਨਾ ਖੋਲ੍ਹੇ ਜਾਣ ਸੰਬੰਧੀ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਵਾਰ ਕੁਝ ਸਪਲਾਇਰਾਂ ਵੱਲੋਂ ਪਹਿਲਾਂ ਨਾਲੋਂ ਕਾਫ਼ੀ ਘੱਟ ਦਰਾਂ ’ਤੇ ਵਧੀਆ ਕੰਪਨੀਆਂ ਦੀਆਂ ਦਵਾਈਆਂ ਮੁਹੱਈਆ ਕਰਵਾਉਣ ਲਈ ਟੈਂਡਰ ਭਰੇ ਗਏ ਹਨ। ਇਸ ਲਈ ਪੂਰੀ ਟੈਂਡਰ ਪ੍ਰਕਿਰਿਆ ਦੀ ਪਾਰਦਰਸ਼ੀ ਢੰਗ ਨਾਲ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣੀ ਸੀ ਵੱਡੀ ਡਕੈਤੀ, ਪੁਲਸ ਨੇ ਐਨ ਮੌਕੇ ਪਾ'ਤੀ ਵੱਡੀ ਕਾਰਵਾਈ
ਪੁਰਾਣੀ ਟੈਂਡਰ ਪ੍ਰਕਿਰਿਆ ’ਤੇ ਵੀ ਸਵਾਲ
ਸੁਲਤਾਨਵਿੰਡ ਨੇ ਆਪਣੀ ਚਿੱਠੀ ਵਿਚ ਪਿਛਲੀ ਟੈਂਡਰ ਪ੍ਰਕਿਰਿਆ ਨੂੰ ਲੈ ਕੇ ਵੀ ਦੋਸ਼ ਲਗਾਏ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਪਹਿਲਾਂ ਦਵਾਈਆਂ ਦੀ ਸਪਲਾਈ ਲਈ ਘੱਟ ਦਰਾਂ ’ਤੇ ਟੈਂਡਰ ਮਨਜ਼ੂਰ ਕੀਤੇ ਗਏ ਸਨ, ਪਰ ਬਾਅਦ ਵਿਚ ਦਰਾਂ ਵਿਚ ਤਬਦੀਲੀ ਕੀਤੀ ਗਈ। ਉਨ੍ਹਾਂ ਨੇ ਇਸ ਸੰਬੰਧੀ ਕਥਿਤ ਦਸਤਾਵੇਜ਼ੀ ਸਬੂਤ ਹੋਣ ਦਾ ਦਾਅਵਾ ਕਰਦਿਆਂ ਪੂਰੇ ਰਿਕਾਰਡ ਦੀ ਜਾਂਚ ਦੀ ਮੰਗ ਕੀਤੀ ਹੈ। ਚਿੱਠੀ ਵਿਚ ਦਵਾਈਆਂ ਦੀ ਗੁਣਵੱਤਾ, ਸਪਲਾਈ ਅਤੇ ਕਥਿਤ ਬਿੱਲਾਂ ਸੰਬੰਧੀ ਵੀ ਸਵਾਲ ਚੁੱਕੇ ਗਏ ਹਨ। ਇਸ ਤੋਂ ਇਲਾਵਾ ਐਮਰਜੈਂਸੀ ਅਤੇ ਬੇਬੇ ਨਾਨਕੀ ਵਾਰਡ ਵਿਚ ਬਾਹਰੀ ਦਵਾਈ ਵਿਕਰੇਤਾਵਾਂ ਦੀ ਕਥਿਤ ਮੌਜੂਦਗੀ ਅਤੇ ਗਰੀਬ ਮਰੀਜ਼ਾਂ ’ਤੇ ਪੈਣ ਵਾਲੇ ਆਰਥਿਕ ਬੋਝ ਦਾ ਮਾਮਲਾ ਵੀ ਉਠਾਇਆ ਗਿਆ ਹੈ।
ਇਹ ਵੀ ਪੜ੍ਹੋ- ਘਰ ਵੇਚਣ ਦੇ ਬਾਵਜੂਦ ਵੀ ਨਹੀਂ ਮੁਕਿਆ ਕਰਜ਼ਾ, ਪ੍ਰੇਸ਼ਾਨ ਪਤੀ-ਪਤਨੀ ਨੇ DC ਅੱਗੇ ਰੱਖ'ਤੀ ਇਹ ਮੰਗ
ਲਗਾਏ ਗਏ ਦੋਸ਼ ਬੇਬੁਨਿਆਦ
ਸਰਕਾਰੀ ਮੈਡੀਕਲ ਕਾਲਜ ਦੇ ਸੀਨੀਅਰ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ’ਤੇ ਦੱਸਿਆ ਕਿ ਪੋਸਟਰ ਵਿਚ ਜੋ ਦੋਸ਼ ਲਗਾਏ ਗਏ ਹਨ, ਉਹ ਸਾਰੇ ਝੂਠੇ ਅਤੇ ਬੇਬੁਨਿਆਦ ਹਨ। ਉੱਧਰ ਦੂਜੇ ਪਾਸੇ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰੀਡੈਂਟ ਡਾਕਟਰ ਕਰਮਜੀਤ ਸਿੰਘ ਨਾਲ ਜਦੋਂ ਇਸ ਬਾਬਤ ਫੋਨ ’ਤੇ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਨੇ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲਾਲੜੂ ਬਾਜ਼ਾਰ ਬੰਦ, ਹੰਡੇਸਰਾ ’ਚ ਸੜਕ ਜਾਮ, ਪੰਜਾਬ ਬੰਦ ਦਾ ਮਿਲਿਆ-ਜੁਲਿਆ ਅਸਰ
NEXT STORY