ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ) : ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਜ਼ਿਲ੍ਹਾ ਪੱਧਰੀ ਵਰਕਰ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ 1 ਅਕਤੂਬਰ ਦੇ ਕਿਸਾਨ ਮਾਰਚ 'ਚ ਵੱਡੀ ਗਿਣਤੀ ਵਿਚ ਵਰਕਰਾਂ ਨੂੰ ਪਹੁੰਚਣ ਦੀ ਅਪੀਲ ਕੀਤੀ । ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ 'ਚ ਹੋਈ ਵਿਸ਼ਾਲ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਿਸਾਨ ਭਰਾਵਾਂ ਦਾ ਸਾਥ ਦੇਣ ਦਾ ਫ਼ੈਸਲਾ ਕੀਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਇਸ ਦਾ ਗਵਾਹ ਹੈ ਕਿ ਪਾਰਟੀ ਨੇ ਪੰਜਾਬ ਅਤੇ ਪੰਜਾਬੀਅਤ ਨੂੰ ਪਹਿਲ ਦਿੱਤੀ ਹੈ।
ਇਹ ਵੀ ਪੜ੍ਹੋ : ਖੇਤੀ ਬਿੱਲ ਪਾਸ ਕਰਨ ਵਾਲੀ ਭਾਜਪਾ ਲਈ ਇਸ ਪਿੰਡ ਦਾ ਸਖ਼ਤ ਫ਼ੈਸਲਾ
ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਦੋਗਲੀ ਨੀਤੀ ਅਪਨਾਉਣ ਦੇ ਦੋਸ਼ ਵੀ ਲਾਏ । ਸੰਬੋਧਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਰੇਡੀਓ ਟੀ. ਵੀ. 'ਤੇ ਗੱਲਾਂ ਕਰਨ ਨਾਲੋਂ ਪੱਟੜੀਆਂ 'ਤੇ ਬੈਠੇ ਕਿਸਾਨਾਂ ਦੀ ਗੱਲ ਸੁਣਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ ਕਿਸਾਨਾਂ ਲਈ ਦਿੱਤਾ ਹੈ। ਉਨ੍ਹਾਂ ਦੇ ਅਸਤੀਫ਼ੇ 'ਤੇ ਸਵਾਲ ਕਰਨ ਵਾਲੇ ਇਹ ਜਾਣ ਲੈਣ ਕੇ ਉਨ੍ਹਾਂ ਸੰਘਰਸ਼ ਲਈ ਕੁਝ ਛੱਡਿਆ ਹੀ ਹੈ। ਕਿਸਾਨਾਂ ਵਲੋਂ ਲਗਾਤਾਰ ਚੱਲ ਰਹੇ ਅਕਾਲੀ ਦਲ ਦੇ ਵਿਰੋਧ ਸਬੰਧੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਕਿਸਾਨਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਇਹ ਜਾਰੀ ਰਹੇਗਾ।
ਇਹ ਵੀ ਪੜ੍ਹੋ : ਅਕਾਲੀ ਦਲ ਵਲੋਂ ਗਠਜੋੜ ਤੋੜੇ ਜਾਣ ਤੋਂ ਬਾਅਦ ਭਾਜਪਾ ਦਾ ਪਹਿਲਾ ਪ੍ਰਤੀਕਰਮ ਆਇਆ ਸਾਹਮਣੇ
ਧਰਮਸੋਤ ਨੇ ਛੱਡੇ ਤਿੱਖੇ ਸਿਆਸੀ ਤੀਰ, 'ਗਠਜੋੜ ਟੁੱਟਣ ਮਗਰੋਂ ਸੁਖਬੀਰ ਨੂੰ ਕਿਸਾਨਾਂ ਦੇ ਹਿੱਤ ਪਿਆਰੇ ਹੋ ਗਏ'
NEXT STORY