ਚੰਡੀਗੜ੍ਹ : ਛੇ ਸਾਲ ਬਾਅਦ ਅਕਾਲੀ-ਭਾਜਪਾ ਇਕ ਵਾਰ ਫਿਰ ਇਕੱਠੇ ਹੋ ਗਏ ਹਨ। ਭਾਵੇਂ ਗਠਜੋੜ ਦਾ ਐਲਾਨ ਹੋ ਗਿਆ ਹੈ ਪਰ ਦੋਵਾਂ ਪਾਰਟੀਆਂ ਵੱਲੋਂ ਅਜੇ ਤੱਕ ਸੀਟਾਂ ਦੀ ਵੰਡ ਨੂੰ ਲੈ ਕੇ ਪੱਤੇ ਨਹੀਂ ਖੋਲ੍ਹੇ ਗਏ ਹਨ। ਇਸ ਦਰਮਿਆਨ ਸੋਸ਼ਲ ਮੀਡੀਆ 'ਤੇ ਅਕਾਲੀ-ਭਾਜਪਾ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਇਕ ਪੋਸਟ ਵਾਇਰਲ ਹੋ ਰਹੀ, ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਅਕਾਲੀ ਦਲ 60 ਅਤੇ ਭਾਜਪਾ 50 ਸੀਟਾਂ 'ਤੇ ਚੋਣ ਲੜ ਰਹੀ ਹੈ ਜਦਕਿ 7 ਸੀਟਾਂ 'ਤੇ ਅਜੇ ਫੈਸਲਾ ਆਉਣਾ ਬਾਕੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਸਾਹਮਣੇ ਆਈ ਵਜ੍ਹਾ
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਸੀਟ-ਵੰਡ ਦੀ ਵਾਇਰਲ ਇਸ ਸੂਚੀ ਨੂੰ ਪੂਰੀ ਤਰ੍ਹਾਂ ਜਾਅਲੀ ਦੱਸਿਆ ਹੈ। ਅਕਾਲੀ ਦਲ ਨੇ ਪੋਸਟ ਪਾ ਕੇ ਕਿਹਾ ਹੈ ਕਿ ਕੁਝ ਰਾਜਨੀਤਿਕ ਦਲਾਂ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀਆਂ ਸੰਭਾਵੀ ਸੀਟਾਂ ਦੀ ਵੰਡ ਨੂੰ ਲੈ ਕੇ ਜਾਅਲੀ ਸੂਚੀ ਵਾਲ਼ੀ ਇਕ ਪੋਸਟ ਵਾਇਰਲ ਕੀਤੀ ਜਾ ਰਹੀ ਹੈ, ਜੋ ਕਿ ਪੂਰੀ ਤਰ੍ਹਾਂ ਝੂਠੀ ਹੈ ਅਤੇ ਜਿਸਦਾ ਕੋਈ ਆਧਾਰ ਨਹੀਂ ਹੈ ਉਨ੍ਹਾਂ ਕਿਹਾ ਕਿ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਸੀਟਾਂ ਦੀ ਵੰਡ ਕਰਨਗੇ, ਉਸਦਾ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਜਾਵੇਗਾ। ਅਜਿਹੀਆਂ ਝੂਠੀਆਂ ਪੋਸਟਾਂ 'ਤੇ ਭਰੋਸਾ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ : ਗਠਜੋੜ ਦੇ ਬਾਵਜੂਦ ਵੀ ਅਕਾਲੀ-ਭਾਜਪਾ ਉਮੀਦਵਾਰ ਆਹਮੋ-ਸਾਹਮਣੇ, ਚੋਣਾਂ 'ਚ ਭਖਿਆ ਮਾਹੌਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਠਿੰਡਾ ਨਿਗਮ ਕਮਿਸ਼ਨਰ ਨੂੰ ਹਾਈਕੋਰਟ 'ਚ ਪੇਸ਼ ਹੋਣ ਦੇ ਹੁਕਮ! ਜਾਣੋ ਕੀ ਹੈ ਪੂਰਾ ਮਾਮਲਾ
NEXT STORY