ਮੋਗਾ (ਅਜ਼ਾਦ) : ਜ਼ਿਲ੍ਹਾ ਪੁਲਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਬੀਤੇ ਦਿਨ ਪਿੰਡ ਜਵਾਰਕੇ ਵਿਖੇ ਹਥਿਆਰਬੰਦ ਵਿਅਕਤੀਆਂ ਵੱਲੋਂ ਦਿਨ-ਦਿਹਾੜੇ ਕੀਤੇ ਗਏ ਕਤਲ ਤੋਂ ਬਾਅਦ ਆਪਣੀਆਂ ਗੱਡੀਆਂ ਉਥੇ ਛੱਡ ਕੇ ਭੱਜਣ ਲਈ ਇਕ ਅਲਟੋ ਕਾਰ ਦੀ ਵਰਤੋਂ ਕੀਤੀ ਸੀ। ਉਕਤ ਕਾਰ ਧਰਮਕੋਟ ਦੇ ਜਲੰਧਰ ਬਾਈਪਾਸ ’ਤੇ ਖੇਤਾਂ ’ਚੋਂ ਮਿਲੀ ਹੈ, ਜਿਸ ਨੂੰ ਹਮਲਾਵਰ ਸੁੱਟ ਕੇ ਫਰਾਰ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਖਤਾਨਾਂ ਵਿਚ ਪਈ ਅਲਟੋ ਕਾਰ ਦਾ ਪਤਾ ਲੱਗਣ ’ਤੇ ਥਾਣਾ ਧਰਮਕੋਟ ਦੇ ਮੁਖੀ ਇੰਸਪੈਕਟਰ ਜਸਵਰਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਉਨ੍ਹਾਂ ਕਿਹਾ ਕਿ ਅਸੀਂ ਆਸ-ਪਾਸ ਦਾ ਨਿਰੀਖਣ ਕਰਨ ਤੋਂ ਇਲਾਵਾ ਉੱਚ ਪੁਲਸ ਅਧਿਕਾਰੀਆਂ ਨੂੰ ਸੂਚਿਤ ਕੀਤਾ, ਜਿਸ ’ਤੇ ਚੰਡੀਗੜ੍ਹ ਅਤੇ ਫਰੀਦਕੋਟ ਤੋਂ ਫੋਰੈਂਸਿਕ ਟੀਮਾਂ ਫਿੰਗਰ ਪ੍ਰਿੰਟ ਮਾਹਿਰਾਂ ਨੂੰ ਬੁਲਾਇਆ ਗਿਆ, ਜੋ ਕਾਰ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ : ਸੱਚ ਸਾਬਿਤ ਹੋਇਆ ਮੌਤ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਵੱਲੋਂ ਗਾਇਆ ਇਹ ਗੀਤ, ਜ਼ਿੰਦਗੀ ’ਤੇ ਇਕ ਝਾਤ
ਉਨ੍ਹਾਂ ਕਿਹਾ ਕਿ ਕਾਰ ਵਿਚੋਂ ਨੰਬਰ ਪਲੇਟਾਂ ਵੀ ਮਿਲੀਆਂ, ਜੋ ਹਮਲਾਵਰਾਂ ਨੇ ਕਾਰ ਵਿਚ ਲਾ ਕੇ ਰੱਖੀਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਉਕਤ ਕਾਰ ਜਗਤਾਰ ਸਿੰਘ ਨਿਵਾਸੀ ਪਿੰਡ ਭੂੰਦੜ ਕੋਲੋਂ ਖੋਹੀ ਗਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਹ ਸਾਰੇ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਕਾਰ ਨੂੰ ਕਬਜ਼ੇ ਵਿਚ ਲੈ ਲਿਆ ਹੈ। ਉਨ੍ਹਾਂ ਇਹ ਕਿਹਾ ਕਿ ਪੁਲਸ ਇਹ ਜਾਣਨ ਦਾ ਯਤਨ ਕਰ ਰਹੀ ਹੈ ਕਿ ਹਮਲਾਵਰਾਂ ਨੇ ਕਾਰ ਸੁੱਟਣ ਤੋਂ ਬਾਅਦ ਭੱਜਣ ਲਈ ਹੋਰ ਕਿਹੜੇ ਵ੍ਹੀਕਲ ਦੀ ਵਰਤੋਂ ਕੀਤੀ ਹੈ ਅਤੇ ਧਰਮਕੋਟ ਸੜਕ ’ਤੇ ਆਸ-ਪਾਸ ਦੇ ਇਲਾਕੇ ਵਿਚ ਲੱਗੇ ਸੀ. ਸੀ. ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ, ਜਲਦ ਹੀ ਕੋਈ ਹੋਰ ਸੁਰਾਗ ਮਿਲ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਸੱਚ ਸਾਬਿਤ ਹੋਇਆ ਮੌਤ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਵੱਲੋਂ ਗਾਇਆ ਇਹ ਗੀਤ, ਜ਼ਿੰਦਗੀ ’ਤੇ ਇਕ ਝਾਤ
ਸਿੱਧੂ ਮੂਸੇਵਾਲਾ ਦੇ ਅੰਤਿਮ ਦਰਸ਼ਨ ਸਵੇਰੇ 8.30 ਅਤੇ ਦੁਪਹਿਰ 12 ਵਜੇ ਹੋਵੇਗਾ ਅੰਤਿਮ ਸੰਸਕਾਰ
NEXT STORY