ਚੀਮਾ ਮੰਡੀ/ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ (ਤਰਲੋਚਨ ਗੋਇਲ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅਧਿਕਾਰੀਆਂ ਸਮੇਤ ਹਲਕਾ ਸੁਨਾਮ ਵਿੱਚੋਂ ਲੰਘਦੇ ਸਰਹਿੰਦ ਚੋਅ ਦੇ ਨੇੜਲੇ ਇਲਾਕਿਆਂ ਸੁਨਾਮ, ਘਾਸੀਵਾਲਾ, ਜਖੇਪਲ ਆਦਿ ਦਾ ਦੌਰਾ ਕੀਤਾ ਗਿਆ। ਉਨ੍ਹਾਂ ਸਥਾਨਕ ਵਾਸੀਆਂ ਨਾਲ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਪ੍ਰਸ਼ਾਸਨ ਨੂੰ ਇਸ ਸਬੰਧੀ ਸਖ਼ਤ ਹਦਾਇਤਾਂ ਕੀਤੀਆਂ ਹੋਈਆਂ ਹਨ ਅਤੇ ਲੋਕਾਂ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ। ਅਮਨ ਅਰੋੜਾ ਨੇ ਕਿਹਾ ਕਿ ਸੁਨਾਮ, ਦਿੜ੍ਹਬਾ ਤੇ ਸੰਗਰੂਰ ਵਿਖੇ ਲਗਭਗ 15 ਡਰੇਨਾਂ ਪੈਦੀਆਂ ਹਨ ਜਿਨ੍ਹਾਂ ਦੀ ਲੰਬਾਈ ਕਰੀਬ 177 ਕਿਲੋਮੀਟਰ ਬਣਦੀ ਹੈ ਅਤੇ ਇਨ੍ਹਾਂ ਸਾਰੀਆਂ ਹੀ ਡਰੇਨਾਂ ਦੀ ਸਫਾਈ ਕਰੀਬ ਸਵਾ ਕਰੋੜ ਰੁਪਏ ਦੀ ਲਾਗਤ ਨਾਲ ਕਰਵਾਈ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਹਿੰਦ ਚੋਅ ਦੀ ਕਰੀਬ 1700 ਕਿਊਸਿਕ ਪਾਣੀ ਦੀ ਸਮਰੱਥਾ ਹੈ ਇਸ ਲਈ ਲੋਕਾਂ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਹਲਕਾ ਸੁਨਾਮ ਵਿਚ ਫਿਲਹਾਲ ਖਤਰੇ ਵਾਲੀ ਕੋਈ ਗੱਲ ਨਹੀਂ ਹੈ ਅਤੇ ਸਮੁੱਚਾ ਪ੍ਰਸ਼ਾਸਨ ਲੋਕਾਂ ਦੇ ਸਹਿਯੋਗ ਲਈ ਤਿਆਰ ਬਰ ਤਿਆਰ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਰ ਵੇਲੇ ਲੋਕਾਂ ਦੀ ਸੁਵਿਧਾ ਲਈ ਮੌਜੂਦ ਹਨ ਅਤੇ ਕਿਸੇ ਨੂੰ ਵੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਵਿਚ ਪੈ ਰਹੇ ਭਾਰੀ ਮੀਂਹ ਦਰਮਿਆਨ ਮੁੱਖ ਮੰਤਰੀ ਵਲੋਂ ਸਖ਼ਤ ਹੁਕਮ ਜਾਰੀ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਪਹਾੜੀ ਖੇਤਰਾਂ ਤੇ ਸੂਬੇ ਵਿਚ ਵੱਖ-ਵੱਖ ਥਾਈਂ ਪੈ ਰਹੀ ਭਾਰੀ ਬਰਸਾਤ ਕਾਰਨ ਨਾ ਸਿਰਫ ਪੰਜਾਬ ਦੇ ਕੁਝ ਜ਼ਿਲ੍ਹਿਆਂ ਬਲਕਿ ਦੇਸ਼ ਦੇ ਕਈ ਸੂਬਿਆਂ ਵਿਚ ਹੜ੍ਹਾਂ ਵਰਗਾਂ ਹਾਲਾਤ ਬਣੇ ਹੋਏ ਹਨ ਅਤੇ ਇਸ ਖ਼ਤਰੇ ਨੂੰ ਪਹਿਲਾਂ ਹੀ ਮਹਿਸੂਸ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਾਰੇ ਸਬੰਧਤ ਵਿਭਾਗਾਂ ਨੂੰ ਦਰਿਆਵਾਂ, ਚੋਆਂ, ਨਹਿਰਾਂ, ਬਰਸਾਤੀ ਨਾਲਿਆਂ ਦੀ ਢੁਕਵੀ ਸਾਫ਼ ਸਫਾਈ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ। ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਵੀ ਸਰਹਿੰਦ ਚੋਅ ਵਿਚ ਹੋਈ ਸਫ਼ਾਈ ਦੇ ਨਿਰੀਖਣ ਵਜੋਂ ਕੀਤਾ ਗਿਆ ਹੈ ਅਤੇ ਇਸ ਤੋਂ ਪਹਿਲਾਂ ਵੀ ਲਗਾਤਾਰ ਸਾਰੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਸੀ। ਉਨ੍ਹਾਂ ਸੁਨਾਮ ਹਲਕੇ ਵਿਚ ਪੈਂਦੇ ਪਿੰਡ ਘਾਸੀਵਾਲਾ ਵਿਖੇ ਨਿਰੀਖਣ ਕਰਦਿਆਂ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਵੱਲੋਂ ਵਧੀਆ ਢੰਗ ਨਾਲ ਚੋਅ ਦੀ ਸਫਾਈ ਕਰਵਾਈ ਗਈ ਹੈ ਤਾਂ ਜੋ ਲੋਕਾਂ ਦੇ ਘਰਾਂ ਤੇ ਖੇਤਾਂ ਵਿਚ ਪਾਣੀ ਨਾ ਵੜੇ। ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਾਰੀਆਂ ਹੀ ਡਰੇਨਾਂ ਦੀ ਮੌਨਸੂਨ ਦੇ ਸੀਜ਼ਨ ਤੋਂ ਪਹਿਲਾਂ ਹੀ ਸਹੀ ਢੰਗ ਨਾਲ ਸਫਾਈ ਕਰਵਾਈ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਪਟਿਆਲਾ ’ਚ ਹੜ੍ਹ ਦਾ ਖ਼ਤਰਾ : ਇਨ੍ਹਾਂ ਇਲਾਕਿਆਂ ਨੂੰ ਖਾਲ੍ਹੀ ਕਰਵਾਉਣ ਦੇ ਹੁਕਮ
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੀ ਰਿਹਾਇਸ਼ ਵਿਖੇ ਸਬ ਡਵੀਜਨ ਦੇ ਉਚ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਵਿਸਥਾਰ ਵਿਚ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੀ ਹਦਾਇਤ ਕੀਤੀ। ਇਸ ਮੌਕੇ ਐੱਸ. ਡੀ. ਐੱਮ ਜਸਪ੍ਰੀਤ ਸਿੰਘ, ਡੀ.ਐੱਸ.ਪੀ ਭਰਪੂਰ ਸਿੰਘ, ਬੀ.ਡੀ.ਪੀ.ਓ ਸੰਜੀਵ ਕੁਮਾਰ, ਨਾਇਬ ਤਹਿਸੀਲਦਾਰ ਅਮਿਤ ਕੁਮਾਰ, ਹਰਦੀਪ ਸਿੰਘ ਐਸ.ਡੀ.ਓ ਡਰੇਨੇਜ਼, ਚੇਅਰਮੈਨ ਮਾਰਕੀਟ ਕਮੇਟੀ ਮੁਕੇਸ਼ ਜੁਨੇਜਾ, ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਆਸ਼ਾ ਬਜਾਜ, ਰਵੀ ਕਮਲ ਗੋਇਲ, ਜਤਿੰਦਰ ਜੈਨ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਵਿਚ ਮੀਂਹ ਕਾਰਨ ਵਿਗੜੇ ਹਾਲਾਤ, ਇਨ੍ਹਾਂ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਭਾਰੀ ਮੀਂਹ ਦੌਰਾਨ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਬਿਨਾਂ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਾ ਨਿਕਲਣ ਲੋਕ
NEXT STORY