ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਵੀਂ ਕੈਬਨਿਟ ਦਾ ਵਿਸਥਾਰ ਅੱਜ ਹੋ ਚੁੱਕਾ ਹੈ। ਇਸ ਦੌਰਾਨ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਕੈਬਨਿਟ 'ਚ ਥਾਂ ਨਾ ਦਿੱਤੇ ਜਾਣ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਸ ਸਬੰਧੀ ਜਦੋਂ ਮੀਡੀਆ ਵੱਲੋਂ ਅਮਨ ਅਰੋੜਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਤਾਂ ਪਾਰਟੀ ਦੇ ਛੋਟੇ ਅਤੇ ਨਿਮਾਣੇ ਜਿਹੇ ਵਰਕਰ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਦਿੱਗਜਾਂ ਨੂੰ ਹਰਾਉਣ ਵਾਲੇ 'ਆਪ' ਆਗੂਆਂ ਦੇ ਰੁਲ੍ਹੇ ਅਰਮਾਨ, ਨਹੀਂ ਬਣਾਇਆ ਗਿਆ ਮੰਤਰੀ
ਅਮਨ ਅਰੋੜਾ ਨੇ ਕਿਹਾ ਕਿ ਜ਼ਿੰਦਗੀ 'ਚ ਜਿੰਨੀਆਂ ਵੱਡੀਆਂ ਚੁਣੌਤੀਆਂ ਹੋਣਗੀਆਂ, ਓਨੇ ਹੀ ਵੱਡੇ ਮੌਕੇ ਹੋਣਗੇ। ਅਮਨ ਅਰੋੜਾ ਨੇ ਕਿਹਾ ਕਿ ਹੋ ਸਕਦਾ ਹੈ ਕਿ ਮੇਰੀ ਕਾਰਗੁਜ਼ਾਰੀ 'ਚ ਕੋਈ ਕਮੀ ਰਹਿ ਗਈ ਹੋਵੇ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਕਮੀਆਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਦੀ ਨਵੀਂ ਸਰਕਾਰ ਤੋਂ 'ਰਵਨੀਤ ਬਿੱਟੂ' ਨਾਰਾਜ਼, ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਦਿਲੀ ਦਰਦ
ਇਸ ਦੇ ਨਾਲ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਹਾਈਕਮਾਨ ਦੇ ਹਰ ਫ਼ੈਸਲੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਕੈਬਨਿਟ 'ਚ ਥਾਂ ਨਾ ਮਿਲਣ 'ਤੇ ਪਾਰਟੀ ਨਾਲ ਨਾਰਾਜ਼ਗੀ ਵਾਲੀ ਗੱਲ ਨੂੰ ਸਿਰੇ ਤੋਂ ਖਾਰਜ ਕੀਤਾ ਹੈ ਅਤੇ ਇਸ ਦੇ ਨਾਲ ਹੀ ਨਵੇਂ ਬਣੇ ਕੈਬਨਿਟ ਮੰਤਰੀਆਂ ਨੂੰ ਵਧਾਈ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵੱਡੀ ਖ਼ਬਰ: ਪਠਾਨਕੋਟ ਦੇ ਮੈਡੀਕਲ ਕਾਲਜ ’ਚ ਹੋਇਆ ਸਿਲੰਡਰ ਬਲਾਸਟ, ਦੇਖੋ ਤਸਵੀਰਾਂ
NEXT STORY