ਚੰਡੀਗੜ੍ਹ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਯੂ. ਕੇ. ਦੀ ਕੰਪਨੀ ਮੈਸਰਜ਼ ਕਾਰਬਨ ਮਾਸਟਰਜ਼ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਨਾਲ ਮਿਊਂਸੀਪਲ ਠੋਸ ਰਹਿੰਦ-ਖੂੰਹਦ ਅਤੇ ਖੇਤੀ ਰਹਿੰਦ-ਖੂੰਹਦ ਦੀ ਵਰਤੋਂ ਕਰਕੇ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਤਿਆਰ ਕਰਨ ਲਈ ਬੁਨਿਆਦੀ ਢਾਂਚੇ ਸਬੰਧੀ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਜ਼ਿਕਰਯੋਗ ਹੈ ਕਿ ਅਮਨ ਅਰੋੜਾ ਨੇ ਮਿਊਂਸੀਪਲ ਠੋਸ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕੰਪਰੈੱਸਡ ਨੈਚੁਰਲ ਗੈਸ (ਸੀ. ਐੱਨ. ਜੀ.) ਅਤੇ ਕੰਪਰੈੱਸਡ ਬਾਇਓਗੈਸ (ਸੀ. ਬੀ. ਜੀ.) ਦੇ ਉਤਪਾਦਨ ਦਾ ਅਧਿਐਨ ਕਰਨ ਲਈ ਪਿਛਲੇ ਮਹੀਨੇ ਬੈਂਗਲੁਰੂ ਦਾ ਦੌਰਾ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਉਨ੍ਹਾਂ ਨੇ ਇਨ੍ਹਾਂ ਫਰਮਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਨ੍ਹਾਂ ਫਰਮਾਂ ਨੂੰ ਸੂਬੇ ਦਾ ਦੌਰਾ ਕਰਨ ਅਤੇ ਪੰਜਾਬ ਵਿੱਚ ਪਲਾਂਟ ਸਥਾਪਿਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦਾ ਸੱਦਾ ਦਿੱਤਾ ਸੀ। ਅਮਨ ਅਰੋੜਾ ਨੇ ਪੇਡਾ ਦੇ ਚੇਅਰਮੈਨ ਐੱਚ. ਐੱਸ. ਹੰਸਪਾਲ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਰਵੀ ਭਗਤ ਨਾਲ ਮੈਸਰਜ਼ ਕਾਰਬਨ ਮਾਸਟਰਜ਼ ਦੇ ਸਹਿ-ਸੰਸਥਾਪਕ ਸੋਮ ਨਰਾਇਣ ਅਤੇ ਡਾਇਰੈਕਟਰ ਕੇਵਿਨ ਹਿਊਸਟਨ ਅਤੇ ਮੈਸਰਜ਼ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਦਾ ਸੁਆਗਤ ਕੀਤਾ।
ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਦੇ Girls Hostel 'ਚ ਰਾਤ ਵੇਲੇ ਵੜਿਆ ਨੌਜਵਾਨ, CCTV ਫੁਟੇਜ ਆਈ ਸਾਹਮਣੇ (ਵੀਡੀਓ)
ਇਨ੍ਹਾਂ ਫਰਮਾਂ ਨੂੰ 'ਇਨਵੈਸਟ ਇਨ ਦਿ ਬੈਸਟ' ਦਾ ਸੱਦਾ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਗਰੀਨ ਅਤੇ ਕੁਦਰਤੀ ਊਰਜਾ ਦੇ ਉਤਪਾਦਨ ਦੇ ਮਾਮਲੇ 'ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਸੰਕਲਪ ਰੱਖਦੀ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਸੂਬਾ ਸਰਕਾਰ ਵੱਲੋਂ ਸਟੈਂਪ ਡਿਊਟੀ, ਬਿਜਲੀ ਡਿਊਟੀ, ਸੀ. ਐੱਲ. ਯੂ. ਅਤੇ ਈ. ਡੀ. ਸੀ. ਚਾਰਜਿਜ਼ ਤੋਂ ਛੋਟ ਦੇਣ ਤੋਂ ਇਲਾਵਾ ਹੋਰ ਵੀ ਵਿੱਤੀ ਰਿਆਇਤਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 'ਇਨਵੈਸਟ ਪੰਜਾਬ' ਰਾਹੀਂ ਸਿੰਗਲ ਵਿੰਡੋ ਕਲੀਅਰੈਂਸ ਵੀ ਪ੍ਰਦਾਨ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚਾਵਾਂ ਨਾਲ ਅਮਰੀਕਾ ਤੋਰਿਆ ਸੀ ਗੱਭਰੂ ਪੁੱਤ, ਪਹੁੰਚਦਿਆਂ ਹੀ ਵਾਪਰ ਗਿਆ ਭਾਣਾ, ਘਰ 'ਚ ਵਿਛੇ ਸੱਥਰ
NEXT STORY