ਚੰਡੀਗੜ੍ਹ (ਵੈੱਬ ਡੈਸਕ): ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਪ੍ਰਧਾਨ ਥਾਪ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖ਼ੁਦ ਇਸ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵਿਧਾਇਕ ਸ਼ੈਰੀ ਕਲਸੀ ਨੂੰ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਹ ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ
ਆਪਣੀ ਨਿਯੁਕਤੀ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਸਭ ਤੋਂ ਪਹਿਲਾਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ 2 ਸਭ ਤੋਂ ਛੋਟੇ ਵਰਕਰਾਂ ਨੂੰ ਇੰਨੀ ਵੱਡੀ ਜ਼ਿਮੇਵਾਰੀ ਸੌਂਪੀ ਹੈ, ਇਹ ਸਾਡੇ ਲਈ ਸਨਮਾਨ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਕੰਮਾਂ ਨੂੰ ਲੋਕਾਂ ਤਕ ਲੈ ਕੇ ਜਾਣਗੇ ਤੇ ਲੋਕਾਂ ਦੀਆਂ ਸਮੱਸਿਆਵਾਂ ਸਰਕਾਰ ਤਕ ਲਿਜਾ ਕੇ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸਾਰਿਆਂ ਨੂੰ ਨਾਲ ਲੈ ਕੇ ਚੱਲਾਂਗੇ ਅਤੇ ਇਕ ਟੀਮ ਵਾਂਗ ਅੱਗੇ ਵਧਾਂਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਵੱਡੀ Update, ਹੋਰ ਵਧੇਗੀ ਠੰਡ
ਅਮਨ ਅਰੋੜਾ ਨੇ ਕਿਹਾ ਕਿ ਇਹ ਬਹੁਤ ਘੱਟ ਵੇਖਣ ਨੂੰ ਮਿਲਦਾ ਹੈ ਕਿ ਕਿਸੇ ਪਾਰਟੀ ਦਾ ਪ੍ਰਧਾਨ ਆਪ ਹੀ ਆਪਣਾ ਅਹੁਦਾ ਛੱਡਣ ਦਾ ਫ਼ੈਸਲਾ ਲਵੇ। ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਆਪ ਹੀ ਇਸ ਦਾ ਐਲਾਨ ਕੀਤਾ ਸੀ ਤੇ ਹੁਣ ਪਾਰਟੀ ਨੇ ਸਾਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਨੈਗੇਟਿਵ ਪਿਛੋਕੜ ਨਹੀਂ ਹੈ, ਜੋ ਦੂਜੀਆਂ ਪਾਰਟੀਆਂ ਕੋਲ ਹੈ, ਅਸੀਂ ਤਾਂ ਬੱਸ ਸਰਕਾਰ ਦੇ ਕੰਮਾਂ ਨੂੰ ਲੋਕਾਂ ਤਕ ਲੈ ਕੇ ਜਾਣਾ ਹੈ। ਉਨ੍ਹਾਂ ਕਿਹਾ ਕਿ ਅਸੀਂ ਨਗਰ ਨਿਗਮ ਚੋਣਾਂ ਤੇ ਦਿੱਲੀ ਦੀਆਂ ਚੋਣਾਂ ਵਿਚ ਵੱਧ ਚੜ੍ਹ ਕੇ ਹਿੱਸਾ ਪਾਵਾਂਗੇ।
ਕੀ ਹੈ ਸਿਆਸੀ ਪਿਛੋਕੜ
ਦੱਸ ਦਈਏ ਕਿ ਅਮਨ ਅਰੋੜਾ ਇਸ ਵੇਲੇ ਪੰਜਾਬ ਕੈਬਨਿਟ ਵਿਚ ਵੀ ਸ਼ਾਮਲ ਹਨ। ਉਨ੍ਹਾਂ ਕੋਲ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰਾਲਾ ਹੈ। ਅਮਨ ਅਰੋੜਾ ਸੁਨਾਮ ਤੋਂ 2 ਵਾਰ ਦੇ ਵਿਧਾਇਕ ਹਨ। ਉਹ 2017 ਵਿਚ ਪਹਿਲੀ ਵਾਰ ਸੁਨਾਮ ਤੋਂ ਵਿਧਾਇਕ ਚੁਣੇ ਗਏ ਸਨ। 2022 ਵਿਚ ਤਾਂ ਉਨ੍ਹਾਂ ਨੇ 75, 277 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਸੀ, ਜੋ ਆਪਣੇ ਆਪ ਵਿਚ ਹੀ ਇਕ ਰਿਕਾਰਡ ਹੈ। ਅਮਨ ਅਰੋੜਾ ਆਮ ਆਦਮੀ ਪਾਰਟੀ ਪੰਜਾਬ ਦਾ ਇਕ ਵੱਡਾ ਹਿੰਦੂ ਚਿਹਰਾ ਹੈ, ਜਿਸ 'ਤੇ ਪਾਰਟੀ ਵੱਲੋਂ ਵੱਡਾ ਦਾਅ ਖੇਡਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵੇਂ ਪ੍ਰਧਾਨ ਦਾ ਐਲਾਨ ਕਰਦਿਆਂ CM ਮਾਨ ਨੇ ਆਖੀਆਂ ਵੱਡੀਆਂ ਗੱਲਾਂ
NEXT STORY