ਲੁਧਿਆਣਾ (ਵਿੱਕੀ)- ਉਦਯੋਗਿਕ ਸ਼ਹਿਰ ਲੁਧਿਆਣਾ ਦਾ ਮੇਅਰ ਬਣਾਉਣ ਲਈ ਕੌਂਸਲਰਾਂ ਦੀ ਲੋੜੀਂਦੀ ਗਿਣਤੀ ਤੋਂ ਕੁਝ ਦੂਰ ਜਿਥੇ ਆਮ ਆਦਮੀ ਪਾਰਟੀ ਨਿਗਮ ਦੀ ਸੱਤਾ ’ਤੇ ਕਾਬਜ਼ ਹੋਣ ਲਈ ਹੋਰਨਾਂ ਪਾਰਟੀਆਂ ਕਈ ਕੌਂਸਲਰਾਂ ਨਾਲ ਰਾਬਤਾ ਕਾਇਮ ਕਰ ਰਹੀ ਹੈ, ਉਥੇ ਹੀ ਮੇਅਰ ਦੇ ਨਾਂ ਨੂੰ ਅੰਤਿਮ ਰੂਪ ਦੇਣ ਲਈ ਪਾਰਟੀ ਅੰਦਰ ਹੀ ਕਾਫੀ ਚਰਚਾ ਚੱਲ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਨੇ ਜਿੱਥੇ ਮਹਿਲਾ ਕੌਂਸਲਰ ਨੂੰ ਮੇਅਰ ਦੀ ਕੁਰਸੀ ਦੇਣ ਦਾ ਫ਼ੈਸਲਾ ਕੀਤਾ ਹੈ, ਉਥੇ ਕੁਝ ਵਿਧਾਇਕ ਮਹਿਲਾ ਕੌਂਸਲਰ ਨੂੰ ਮੇਅਰ ਬਣਾਉਣ ਦੇ ਹੱਕ ’ਚ ਨਹੀਂ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਨਾਲ ਹੋਰ ਵਧੇਗੀ ਠੰਡ! ਹੁਣ 13 ਜਨਵਰੀ ਨੂੰ ਖੁਲ੍ਹਣਗੇ ਸਕੂਲ
ਇਸ ਖਿੱਚੋਤਾਣ ’ਚ ਪਾਰਟੀ ਨੇ ਹੁਣ ਮੰਗਲਵਾਰ ਨੂੰ ਲੁਧਿਆਣਾ ਤੋਂ 1 ਮੰਤਰੀ ਸਮੇਤ 6 ਵਿਧਾਇਕਾਂ ਦੀ ਚੰਡੀਗੜ੍ਹ ’ਚ ਮੀਟਿੰਗ ਬੁਲਾਈ ਹੈ, ਜਿਸ ’ਚ ਮੇਅਰ ਦੇ ਨਾਂ ’ਤੇ ਅੰਤਿਮ ਫੈਸਲਾ ਲਿਆ ਜਾ ਸਕਦਾ ਹੈ। ਸੂਤਰਾਂ ਦੀ ਮੰਨੀਏ ਤਾਂ ਪਾਰਟੀ ਨੇ ਪਹਿਲਾਂ ਮੇਅਰ ਲਈ 3 ਨਾਵਾਂ ਨੂੰ ਅੰਤਿਮ ਰੂਪ ਦਿੱਤਾ ਸੀ, ਜਿਨ੍ਹਾਂ ’ਚੋਂ ਇਕ ਨਾਂ ਨੂੰ ਮੁੱਖ ਮੰਤਰੀ ਦੀ ਸਹਿਮਤੀ ਨਾਲ ਮਨਜ਼ੂਰੀ ਦਿੱਤੀ ਜਾਣੀ ਸੀ ਪਰ ਆਪਣੇ ਕੌਂਸਲਰ ਨੂੰ ਮੇਅਰ ਬਣਾਉਣ ਲਈ ਜ਼ੋਰ ਲਾ ਰਹੇ ਵਿਧਾਇਕਾਂ ਨੇ ਮੁੜ ਹਾਈਕਮਾਨ ਨਾਲ ਸੰਪਰਕ ਕੀਤਾ, ਤਾਂ ਜੋ ਮੇਅਰ ਦਾ ਨਾਂ ਫਾਈਨਲ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਰਾਏ ਵੀ ਲਈ ਜਾਵੇ।
ਦੱਸਿਆ ਜਾ ਰਿਹਾ ਹੈ ਕਿ ਪਾਰਟੀ ਆਪਣੇ ਵਿਧਾਇਕਾਂ ਨੂੰ ਵੀ ਨਾਰਾਜ਼ ਕਰਨ ਦੇ ਮੂਡ ’ਚ ਨਹੀਂ ਹੈ, ਜਿਸ ਕਾਰਨ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਮੇਅਰ ਦੇ ਨਾਂ ਦਾ ਐਲਾਨ ਕਰਨ ਤੋਂ ਪਹਿਲਾਂ ਮੰਗਲਵਾਰ ਨੂੰ ਵਿਧਾਇਕਾਂ ਦੀ ਮੀਟਿੰਗ ਸੱਦ ਲਈ ਹੈ। ਇਸ ਲਈ ਉਨ੍ਹਾਂ ਦੀ ਸਹਿਮਤੀ ਵੀ ਲਈ ਜਾਵੇਗੀ ਪਰ ਇਸ ਮੀਟਿੰਗ ’ਚ ਜੋ ਵੀ ਫੈਸਲਾ ਹੋਵੇਗਾ, ਉਸ ਦਾ ਅੰਤਿਮ ਫੈਸਲਾ ਮੁੱਖ ਮੰਤਰੀ ਅਤੇ ਦਿੱਲੀ ਹਾਈਕਮਾਨ ਵਲੋਂ ਲਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਧਿਆਨ ਦਿਓ, ਬੰਦ ਰਹੇਗੀ ਆਵਾਜਾਈ
ਸੂਤਰਾਂ ਦੀ ਮੰਨੀਏ ਤਾਂ 3 ਵਿਧਾਇਕਾਂ ਨੇ ਪਾਰਟੀ ਨੂੰ ਸੁਝਾਅ ਦਿੱਤਾ ਹੈ ਕਿ ਕਿਸੇ ਤਜ਼ਰਬੇਕਾਰ ਕੌਂਸਲਰ ਨੂੰ ਮੇਅਰ ਦਾ ਅਹੁਦਾ ਦਿੱਤਾ ਜਾਵੇ, ਤਾਂ ਜੋ ਨਿਗਮ ਹਾਊਸ ’ਚ ਵਿਰੋਧੀ ਧਿਰ ਦੇ ਹਮਲਿਆਂ ਨੂੰ ਸੰਭਾਲਿਆ ਜਾ ਸਕੇ। ਇਸ ਦੇ ਨਾਲ ਹੀ ਇਕ ਵਿਧਾਇਕ ਨੇ ਮਹਿਲਾ ਕੌਂਸਲਰ ਨੂੰ ਮੇਅਰ ਬਣਾਉਣ ਦੇ ਹੱਕ ’ਚ ਆਪਣੀ ਸਹਿਮਤੀ ਦੇ ਦਿੱਤੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਮੰਗਲਵਾਰ ਨੂੰ ਹੋਣ ਵਾਲੀ ਬੈਠਕ ’ਚ ਮੇਅਰ ਦਾ ਨਾਂ ਫਾਈਨਲ ਹੁੰਦਾ ਹੈ ਜਾਂ ਨਹੀਂ। ਸੂਤਰਾਂ ਦਾ ਕਹਿਣਾ ਹੈ ਕਿ ਹੁਣ ਤੱਕ ਪਾਰਟੀ ਨੇ ਮੇਅਰ ਦੇ ਅਹੁਦੇ ਲਈ ਰਾਕੇਸ਼ ਪਰਾਸ਼ਰ, ਤਨਵੀਰ ਸਿੰਘ ਧਾਲੀਵਾਲ, ਪ੍ਰਿੰ. ਇੰਦਰਜੀਤ ਕੌਰ, ਨਿਧੀ ਗੁਪਤਾ, ਅਮਨ ਬੱਗਾ ਆਦਿ ਦੇ ਨਾਵਾਂ ’ਤੇ ਵਿਚਾਰ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਹੋਵੇਗੀ ਬਰਸਾਤ! ਪਹਾੜਾਂ 'ਚ ਪੈਂਦੀ ਬਰਫ਼ ਨਾਲ ਵਧੇਗੀ ਠੰਡ
NEXT STORY