ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਦੇ ਅਹੁਦੇ ਨੂੰ ਛੱਡਣ ਦੀ ਇੱਛਾ ਜਤਾਈ ਸੀ। ਇਸ ਦੇ ਨਾਲ ਹੀ ਨਗਰ ਨਿਗਮ ਚੋਣਾਂ ਨੂੰ ਦੇਖਦੇ ਹੋਏ ਪਾਰਟੀ ਨੇ ਨਵੇਂ ਪ੍ਰਧਾਨ ਦੀ ਚੋਣ ਪ੍ਰਕਿਰਿਆ ਨੂੰ ਅੰਤਿਮ ਰੂਪ ਦੇਣਾ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੀ ਪਾਰਟੀ ਨੂੰ ਫੁਲ ਟਾਈਮ ਲਈ ਪ੍ਰਧਾਨ ਚਾਹੀਦਾ ਹੈ। ਪ੍ਰਧਾਨ ਅਜਿਹਾ ਹੋਣਾ ਚਾਹੀਦਾ ਹੈ, ਜੋ ਪਾਰਟੀ ਲਈ ਸਮਰਪਿਤ ਹੋਵੇ, ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰੇ ਅਤੇ ਪਾਰਟੀ ਦੇ ਆਗੂ ਵੀ ਉਸ ਨਾਲ ਸਹਿਮਤੀ ਰੱਖਦੇ ਹੋਣ।
ਇਹ ਵੀ ਪੜ੍ਹੋ : ਪੰਜਾਬੀਓ ਕੱਢ ਲਓ ਕੰਬਲ ਤੇ ਰਜਾਈਆਂ! ਮੌਸਮ ਵਿਭਾਗ ਦੀ ਆ ਗਈ ਵੱਡੀ Update
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਾਰੀਆਂ ਗੱਲਾਂ ਨੂੰ ਮੁੱਖ ਰੱਖਦਿਆਂ ਪਾਰਟੀ ਨੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪੰਜਾਬ ਦੇ ਪ੍ਰਧਾਨ ਅਹੁਦੇ ਦੀ ਜ਼ਿੰਮੇਵਾਰੀ ਸੌਂਪਣ ਦਾ ਫ਼ੈਸਲਾ ਲਿਆ ਹੈ। ਪਾਰਟੀ ਦਾ ਮੰਨਣਾ ਹੈ ਕਿ ਅਮਨ ਅਰੋੜਾ ਹਿੰਦੂ ਚਿਹਰਾ ਹਨ ਅਤੇ ਲੋਕਾਂ 'ਚ ਉਨ੍ਹਾਂ ਦੀ ਪਹੁੰਚ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਖ਼ਤਰੇ ਦੀ ਘੰਟੀ! ਮਹਿਕਮੇ ਨੇ ਜਾਰੀ ਕੀਤੀ ਚਿਤਾਵਨੀ
ਇਸ ਤੋਂ ਇਲਾਵਾ ਪਾਰਟੀ ਦੇ ਵਰਕਰਾਂ ਦਾ ਵੀ ਉਨ੍ਹਾਂ ਨੂੰ ਭਰਪੂਰ ਸਮਰਥਨ ਪ੍ਰਾਪਤ ਹੈ ਅਤੇ ਪਾਰਟੀ ਦੇ ਕਿਸੇ ਆਗੂ ਜਾਂ ਵਰਕਰ ਨਾਲ ਉਨ੍ਹਾਂ ਦਾ ਕਿਸੇ ਤਰ੍ਹਾਂ ਦਾ ਕੋਈ ਵਿਵਾਦ ਨਹੀਂ ਹੈ। ਅਮਨ ਅਰੋੜਾ ਵਿਰੋਧੀ ਧਿਰ ਦੇ ਸਵਾਲਾਂ ਦਾ ਵੀ ਮਜ਼ਬੂਤੀ ਨਾਲ ਜਵਾਬ ਦਿੰਦੇ ਹਨ, ਜਿਸ ਕਾਰਨ ਪਾਰਟੀ ਵਲੋਂ ਉਨ੍ਹਾਂ ਨੂੰ ਪੰਜਾਬ ਪ੍ਰਧਾਨ ਦੇ ਅਹੁਦੇ ਲਈ ਚੁਣਿਆ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੜ੍ਹਦੀ ਜਵਾਨੀ ਜਹਾਨੋਂ ਤੁਰ ਗਈ ਮਾਪਿਆਂ ਦੀ ਲਾਡਲੀ ਧੀ, ਘਰ ਦੀ ਛੱਤ ਡਿੱਗਣ ਕਾਰਨ ਵਾਪਰੀ ਅਣਹੋਣੀ
NEXT STORY