ਚੰਡੀਗੜ੍ਹ/ਜਲੰਧਰ (ਧਵਨ): ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਮਿਸ਼ਨ ਚੜ੍ਹਦੀ ਕਲਾ ਲਈ 56,52,759 ਰੁਪਏ ਦੇ ਚੈੱਕ ਸੌਂਪੇ। ਅਮਨ ਅਰੋੜਾ ਨੇ ਕਿਹਾ ਕਿ ਇਸ ਸਾਲ ਸੂਬੇ ’ਚ ਆਏ ਭਿਆਨਕ ਹੜ੍ਹਾਂ ਦੇ ਮੱਦੇਨਜ਼ਰ ਪੰਜਾਬੀਆਂ ਨੇ ਮਿਸ਼ਨ ਚੜ੍ਹਦੀ ਕਲਾ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਪੰਜਾਬ ਪ੍ਰਤੀ ਰਵੱਈਆ ਨਕਾਰਾਤਮਕ ਰਿਹਾ ਹੈ ਅਤੇ ਹੜ੍ਹ ਰਾਹਤ ਲਈ ਕੋਈ ਸਹਾਇਤਾ ਨਹੀਂ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ 'ਚ ਕਬੱਡੀ ਖਿਡਾਰੀ ਨੂੰ ਸ਼ਰੇਆਮ ਮਾਰ'ਤੀਆਂ ਗੋਲ਼ੀਆਂ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਮੁੜ ਪੈਰਾਂ ’ਤੇ ਖੜ੍ਹੇ ਕਰਨ ਲਈ ਮਿਸ਼ਨ ਚੜ੍ਹਦੀ ਕਲਾ ਦੀ ਸ਼ੁਰੂਆਤ ਕੀਤੀ । ਪੰਜਾਬ ਸਰਕਾਰ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਹੜ੍ਹਾਂ ਤੋਂ ਪ੍ਰਭਾਵਿਤ ਕਿਸੇ ਵੀ ਕਿਸਾਨ ਜਾਂ ਵਿਅਕਤੀ ਨੂੰ ਸਰਕਾਰ ਵੱਲੋਂ ਢੁਕਵਾਂ ਮੁਆਵਜ਼ਾ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਯਤਨ ’ਚ ਯੋਗਦਾਨ ਪਾਉਣ ਵਾਲੇ ਸਾਰੇ ਦਾਨੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮਿਸ਼ਨ ਚੜ੍ਹਦੀ ਕਲਾ ਸ਼ੁਰੂ ਨਾ ਕੀਤਾ ਗਿਆ ਹੁੰਦਾ ਤਾਂ ਸਰਕਾਰ ਨੂੰ ਕਰੋੜਾਂ ਰੁਪਏ ਨਾ ਮਿਲਦੇ।
ਪੰਜਾਬ 'ਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ! ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
NEXT STORY