ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਬਜਟ 'ਚ ਕੀਤੇ ਗਏ ਵੱਡੇ ਐਲਾਨਾਂ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹ ਕਿ ਸਮੁੱਚੇ ਪੰਜਾਬ ਨੂੰ ਵੱਡੀ ਸਿਹਤ ਸੁਰੱਖਿਆ ਦਿੱਤੀ ਜਾ ਰਹੀ ਹੈ ਅਤੇ ਇਸ ਦੇ ਤਹਿਤ ਹਰ ਪਰਿਵਾਰ ਨੂੰ 'ਸਿਹਤ ਬੀਮਾ ਯੋਜਨਾ' ਤਹਿਤ 10 ਲੱਖ ਰੁਪਏ ਤੱਕ ਦਾ ਕਵਰ ਦਿੱਤਾ ਜਾਵੇਗਾ। ਇਸੇ ਤਰੀਕੇ ਨਾਲ ਪੇਂਡੂ ਇਲਾਕਿਆਂ ਲਈ 3500 ਕਰੋੜ ਰੁਪਏ ਅਲਾਟ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਟੈਸਟ ਦੇਣ ਵਾਲੇ ਹੋ ਜਾਣ ALERT! ਸਦਨ 'ਚ ਮੰਤਰੀ ਭੁੱਲਰ ਨੇ ਆਖੀ ਵੱਡੀ ਗੱਲ
ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੁੱਖ ਮੰਤਰੀ ਮਾਨ ਦੀ ਸਲਾਹ ਮੁਤਾਬਕ ਸਾਡੀ ਸਰਕਾਰ ਦਾ ਹੁਣ ਤੱਕ ਦਾ ਬਿਹਤਰੀਨ ਬਜਟ ਪੇਸ਼ ਕੀਤਾ ਹੈ। ਇਸ ਦੇ ਲਈ ਉਹ 3 ਕਰੋੜ ਪੰਜਾਬੀਆਂ ਨੂੰ ਵਧਾਈ ਦਿੰਦੇ ਹਨ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਅੱਜ ਦਾ ਬਜਟ ਨਵੀਂ ਲੀਹਾਂ ਤੇ ਨਵੇਂ ਮੀਲ ਪੱਥਰ ਸਥਾਪਿਤ ਕਰਨ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਹਰਪਾਲ ਚੀਮਾ ਨੇ ਪੇਸ਼ ਕੀਤਾ ਬਜਟ, ਸੂਬਾ ਵਾਸੀਆਂ ਨੂੰ ਵੱਡੀਆਂ ਉਮੀਦਾਂ
ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਦੀ ਸਹੂਲਤ 'ਚ ਹੋਰ ਵਾਧਾ ਕਰਦੇ ਹੋਏ 3426 ਕਰੋੜ ਰੁਪਏ ਇੰਡਸਟਰੀ ਦੇ ਵਿਕਾਸ ਲਈ ਰੱਖੇ ਗਏ ਹਨ। ਕਿਸਾਨਾਂ ਬਾਰੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਕਿਸਾਨ ਭਰਾ ਪੰਜਾਬ ਦੀ ਰੂਹ ਹਨ। ਕਿਸਾਨੀ ਦੇ ਲਈ 14,524 ਕਰੋੜ ਰੁਪਏ ਰੱਖੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਲਿਸਟ
NEXT STORY