ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਮਾਮਲੇ 'ਚ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਦੀ ਐਂਟਰੀ 'ਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਹੀ ਮਜੀਠੀਆ ਨੂੰ ਬਚਾਉਣ 'ਚ ਲੱਗੀਆਂ ਹੋਈਆਂ ਹਨ। ਅਮਨ ਅਰੋੜਾ ਨੇ ਕਿਹਾ ਕਿ ਐੱਨ. ਸੀ. ਬੀ. ਨੇ ਮਜੀਠੀਆ ਮਾਮਲੇ 'ਚ ਵਿਜੀਲੈਂਸ ਕੋਲੋਂ ਸਾਰਾ ਬਿਓਰਾ ਮੰਗ ਲਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਦਾ ਇਹ ਮਜੀਠੀਆ ਅਤੇ ਡਰੱਗ ਦਾ ਧੰਦਾ ਕਰਨ ਵਾਲੇ ਲੋਕਾਂ ਨੂੰ ਬਚਾਉਣ ਦਾ ਤਰੀਕਾ ਹੈ।
ਇਹ ਵੀ ਪੜ੍ਹੋ : ਬਿਜਲੀ ਖ਼ਪਤਕਾਰ FREE 'ਚ ਕਰਵਾ ਲੈਣ ਇਹ ਕੰਮ, ਨਵੀਂ ਸਕੀਮ ਬੰਦ ਹੋ ਗਈ ਤਾਂ...
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅੱਜ ਆਪਣੀਆਂ ਏਜੰਸੀਆਂ ਮਜੀਠੀਆ ਮਾਮਲੇ 'ਚ ਲਾ ਦਿੱਤੀਆਂ ਹਨ ਅਤੇ ਪੰਜਾਬ ਸਰਕਾਰ ਕੋਲੋਂ ਸਾਰੇ ਦਸਤਾਵੇਜ਼ ਮੰਗ ਕੇ ਭਾਜਪਾ ਮਜੀਠੀਆ ਦੀ ਮਦਦ ਕਰਨਾ ਚਾਹੁੰਦੀ ਹੈ। ਅਮਨ ਅਰੋੜਾ ਨੇ ਕੇਂਦਰ ਸਰਕਾਰ, ਭਾਜਪਾ ਅਤੇ ਐੱਨ. ਸੀ. ਬੀ. ਨੂੰ ਪੁੱਛਿਆ ਕਿ ਨਸ਼ਿਆਂ ਦਾ ਧੰਦਾ ਤਾਂ ਪੰਜਾਬ ਦੀ ਧਰਤੀ 'ਤੇ ਪਿਛਲੇ ਕਈ ਸਾਲਾਂ ਤੋਂ ਚੱਲਦਾ ਆ ਰਿਹਾ ਹੈ ਅਤੇ ਕੀ ਤੁਸੀਂ ਅਜੇ ਤੱਕ ਸੁੱਤੇ ਹੀ ਰਹੇ। ਕੀ ਭਾਜਪਾ ਨੂੰ ਅਜੇ ਤੱਕ ਇਹ ਹੀ ਪਤਾ ਨਹੀਂ ਲੱਗਾ ਕਿ ਪੰਜਾਬ ਅੰਦਰ ਕਿਵੇਂ ਨਸ਼ੇ ਦਾ ਧੰਦਾ ਚੱਲ ਰਿਹਾ ਹੈ। ਅੱਜ ਜਦੋਂ ਮਜੀਠੀਆ ਨੂੰ ਪੁਖ਼ਤਾ ਤਰੀਕੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ ਤਾਂ ਸਾਰੇ ਦੇ ਸਾਰੇ ਹੀ ਇਸ ਕੇਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ : ਸੰਗਰੂਰ ਵਾਲਿਆਂ ਲਈ ਖ਼ਤਰੇ ਦੀ ਘੰਟੀ! ਘੱਗਰ ਦਰਿਆ 'ਚ ਵਧਿਆ ਪਾਣੀ, ਪੂਰੇ ਜ਼ਿਲ੍ਹੇ 'ਚ ALERT ਜਾਰੀ
ਅਮਨ ਅਰੋੜਾ ਨੇ ਕਿਹਾ ਕਿ ਇਸ ਤੋਂ ਸਾਫ਼ ਹੈ ਕਿ ਭਾਜਪਾ, ਅਕਾਲੀ ਦਲ ਨਾਲ ਆਪਣੀ ਪੁਰਾਣੀ ਸਾਂਝ ਪੁਗਾ ਕੇ ਮਜੀਠੀਆ ਨੂੰ ਬਚਾਉਣਾ ਚਾਹੁੰਦੀ ਹੈ। ਇਸ ਮੌਕੇ ਅਮਨ ਅਰੋੜਾ ਨੇ ਪ੍ਰਤਾਪ ਸਿੰਘ ਬਾਜਵਾ ਵਲੋਂ ਮਜੀਠੀਆ ਬਾਰੇ ਦਿੱਤੇ ਗਏ ਬਿਆਨਾਂ ਦਾ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਦੇ ਰੰਗ ਕਾਂਗਰਸ, ਭਾਜਪਾ ਦੇ ਬਦਲਦੇ ਦੇਖੇ ਹਨ, ਗਿਰਗਿਟ ਵੀ ਇਨ੍ਹਾਂ ਨੂੰ ਦੇਖ ਕੇ ਸ਼ਰਮਸਾਰ ਹੋ ਜਾਂਦੀ ਹੋਵੇਗੀ। ਉਨ੍ਹਾਂ ਕਿਹਾ ਕਿ ਮੈਂ ਇਨ੍ਹਾਂ ਸਾਰੇ ਲੀਡਰਾਂ ਅਤੇ ਕੇਂਦਰ ਸਰਕਾਰ ਨੂੰ ਸਾਫ਼ ਸ਼ਬਦਾਂ 'ਚ ਕਹਿੰਦਾ ਹਾਂ ਕਿ ਜੋ ਮਰਜ਼ੀ ਹੀਲਾ-ਵਸੀਲਾ ਕਰ ਲਓ, ਨਸ਼ੇ ਦੇ ਸੌਦਾਗਰਾਂ ਨੂੰ ਬਚਾਉਣ 'ਚ ਕਾਮਯਾਬ ਨਹੀਂ ਹੋਵੋਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਸੁਫ਼ਨਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਹੈ ਅਤੇ ਇਹ ਕੰਮ ਸਾਨੂੰ ਕਰ ਲੈਣ ਦਿਓ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਕਰਮ ਮਜੀਠੀਆ ਨੂੰ ਲੈ ਕੇ ਮਜੀਠਾ ਪਹੁੰਚੀ ਪੁਲਸ, ਗਨੀਵ ਕੌਰ ਨਾਲ ਹੋਈ ਤਿੱਖੀ ਬਹਿਸ
NEXT STORY