ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵਲੋਂ ਅੱਜ ਦੋਆਬਾ ਦਾ ਵੱਡਾ ਚਿਹਰਾ ਡਾ. ਪੂਜਾ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਗਿਆ। ਡਾ. ਪੂਜਾ ਪੂਰੇ ਦੋਆਬੇ 'ਚ ਆਪਣੇ ਸੋਸ਼ਲ ਕੰਮਾਂ ਲਈ ਮਸ਼ਹੂਰ ਹਨ। ਅਮਨ ਅਰੋੜਾ ਨੇ ਕਿਹਾ ਕਿ ਅਜਿਹੇ ਲੋਕਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਮਜ਼ਬੂਤ ਹੁੰਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਡਾਕਟਰਾਂ ਨੂੰ ਵੱਡਾ ਖ਼ਤਰਾ! ਰਿਪੋਰਟ ਪੜ੍ਹ ਹਰ ਕੋਈ ਰਹਿ ਜਾਵੇਗਾ ਹੈਰਾਨ
ਡਾ. ਪੂਜਾ ਦੇ ਪਾਰਟੀ 'ਚ ਆਉਣ ਨਾਲ ਇਕ ਚੰਗਾ ਮੈਸਜ ਅਤੇ ਇਕ ਚੰਗਾ ਮਾਹੌਲ ਬਣੇਗਾ। ਉਨ੍ਹਾਂ ਕਿਹਾ ਕਿ ਪੁਰਾਣੇ ਸਮਿਆਂ ਦੀ ਸਿਆਸੀ ਪਾਰਟੀਆਂ ਨੇ ਸਿਆਸਤ ਨੂੰ ਬਹੁਤ ਗੰਦਲਾ ਕਰ ਦਿੱਤਾ ਹੈ ਪਰ ਸਿਆਸਤ ਵਰਗਾ ਪਵਿੱਤਰ ਕਾਰਜ ਕੋਈ ਨਹੀਂ ਹੈ। ਜੇਕਰ ਪਰਮਾਤਮਾ ਹਿੰਮਤ ਦੇਵੇ ਤਾਂ ਇਕ ਸਿਆਸਤਦਾਨ ਲੱਖਾਂ ਲੋਕਾਂ ਦੀਆਂ ਜ਼ਿੰਦਗੀਆਂ ਬਦਲ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਵੱਡੀ ਰਾਹਤ, ਅਪਲਾਈ ਕਰਨ ਵਾਲਿਆਂ ਨੂੰ...
ਅਮਨ ਅਰੋੜਾ ਨੇ ਕਿਹਾ ਕਿ ਡਾ. ਪੂਜਾ ਦੇ ਸੋਸ਼ਲ ਕੰਮਾਂ ਨਾਲ ਪਾਰਟੀ ਮਜ਼ਬੂਤ ਹੋਵੇਗੀ ਅਤੇ ਇਹ ਖ਼ੁਦ ਵੀ ਆਪਣੇ ਮਕਸਦ 'ਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਅਸੀਂ ਸਭ ਨੇ ਰਲ-ਮਿਲ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
NEXT STORY