ਜਲੰਧਰ- 'ਆਮ ਆਦਮੀ ਪਾਰਟੀ' ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੇ ਗੁਰਦੀਪ ਸਿੰਘ ਗਿੱਲ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਉਨ੍ਹਾਂ ਇਸ ਮੁਲਾਕਾਤ ਦੀਆਂ ਤਸਵੀਰਾਂ ਆਪਣੇ 'ਐਕਸ' ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ।
ਉਨ੍ਹਾਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, ''ਅੱਜ ਡੇਰਾ ਬਿਆਸ ਦੇ ਮੁਖੀ ਸਤਿਕਾਰਯੋਗ ਬਾਬਾ ਗੁਰਿੰਦਰ ਸਿੰਘ ਜੀ ਅਤੇ ਹਜ਼ੂਰ ਜੀ ਦੇ ਦਰਸ਼ਨ ਕਰਨ ਤੇ ਆਸ਼ੀਰਵਾਦ ਪ੍ਰਾਪਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਬਾਬਾ ਜੀ ਤੋਂ ਪੰਜਾਬ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਦਾ ਆਸ਼ੀਰਵਾਦ ਮੰਗਿਆ।''
ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, 'ਆਮ ਆਦਮੀ ਪਾਰਟੀ', ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਸੀਨੀਅਰ 'ਆਪ' ਆਗੂ ਦੀਪਕ ਬਾਲੀ ਤੇ ਡਾ. ਸੰਨੀ ਆਹਲੂਵਾਲੀਆ ਵੀ ਨਾਲ ਮੌਜੂਦ ਰਹੇ।
ਅੱਜ ਡੇਰਾ ਬਿਆਸ ਦੇ ਮੁਖੀ ਸਤਿਕਾਰਯੋਗ ਬਾਬਾ ਗੁਰਿੰਦਰ ਸਿੰਘ ਜੀ ਅਤੇ ਹਜ਼ੂਰ ਜੀ ਦੇ ਦਰਸ਼ਨ ਕਰਨ ਤੇ ਆਸ਼ੀਰਵਾਦ ਪ੍ਰਾਪਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ।ਬਾਬਾ ਜੀ ਤੋਂ ਪੰਜਾਬ ਦੀ ਚੜਦੀ ਕਲਾ ਲਈ ਕੰਮ ਕਰਨ ਦਾ ਆਸ਼ੀਰਵਾਦ ਮੰਗਿਆ।
ਇਸ ਮੌਕੇ ਸ ਹਰਦੀਪ ਸਿੰਘ ਮੁੰਡੀਆਂ ਜੀ,ਸ਼ੈਰੀ ਕਲਸੀ ਜੀ,ਦੀਪਕ ਬਾਲੀ ਜੀ ਤੇ ਡਾ ਸਨੀ ਆਹਲੂਵਾਲੀਆ ਵੀ ਮੇਰੇ ਸੰਗੀ ਸਨ। pic.twitter.com/B9leDHe1rZ
— Aman Arora (@AroraAmanSunam) December 14, 2024
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਿਊ ਜਰਸੀ-ਇੰਡੀਆ ਕਮਿਸ਼ਨ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ
NEXT STORY