ਅਬੋਹਰ (ਰਹੇਜਾ) : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅੱਜ ਅਬੋਹਰ ਪਹੁੰਚੇ, ਜਿੱਥੇ ਉਨ੍ਹਾਂ ਨੇ ਨਿਊ ਵੇਅਰ ਵੈਲ ਦੇ ਮਾਲਕ ਮ੍ਰਿਤਕ ਸੰਜੇ ਵਰਮਾ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਭਰਾ ਜਗਤ ਵਰਮਾ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਦੱਸਣਯੋਗ ਹੈ ਕਿ ਅਬੋਹਰ ਦੇ ਕਾਰੋਬਾਰੀ ਸੰਜੇ ਵਰਮਾ ਦਾ ਕੁਝ ਦਿਨ ਪਹਿਲਾਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਕਾਰਨ ਸਾਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਦੌੜ ਗਈ ਸੀ। ਇਸ ਦੌਰਾਨ ਅਮਨ ਅਰੋੜਾ ਨੇ ਮ੍ਰਿਤਕ ਦੇ ਭਰਾ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਉਨ੍ਹਾਂ ਦੇ ਦੁੱਖ ਵਿਚ ਭਾਗੀਦਾਰ ਬਣੇ ਅਤੇ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪੀੜਤ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਵੀ ਪਹੁੰਚੇ ਸਨ।
ਇਹ ਵੀ ਪੜ੍ਹੋ : ਅਣਪਛਾਤੇ ਵਿਅਕਤੀਆਂ ਨੇ ਘਰ ’ਚੋਂ ਕੀਤਾ ਸਮਾਨ ਚੋਰੀ, ਮਾਮਲਾ ਦਰਜ
ਉਨ੍ਹਾਂ ਕਿਹਾ ਕਿ ਇਹ ਇੱਕ ਦਰਦਨਾਕ ਘਟਨਾ ਹੈ ਜਿਸ ਨੇ ਨਕਸਲੀਆਂ ਜਿਹੇ ਹਾਲਾਤ ਪੈਦਾ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਨ੍ਹਾਂ ਵੱਲੋਂ ਸੂਬਾ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਕਸੂਰਵਾਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ। ਦੱਸਣਯੋਗ ਹੈ ਕਿ ਸੰਜੇ ਵਰਮਾ ਦੀ ਹੱਤਿਆ ਨੇ ਸਥਾਨਕ ਲਾਅ ਐਂਡ ਆਰਡਰ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੰਵੇਦਨਸ਼ੀਲ ਮਸਲਿਆਂ ਨੂੰ ਲੈ ਕੇ ਸਦਾ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੇ ਇਨਸਾਫ ਲਈ ਆਪਣੀ ਪੂਰੀ ਹਮਾਇਤ ਪ੍ਰਗਟਾਈ।
ਇਸ ਮੌਕੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ, ਵਿਧਾਇਕ ਸੰਦੀਪ ਜਾਖੜ, ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਅਤੁਲ ਨਾਗਪਾਲ, ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਨੀਲ ਸਚਦੇਵਾ, ਇੰਦਰਜੀਤ ਸਿੰਘ ਬਜਾਜ, ਤੇਜਵਿੰਦਰ ਸਿੰਘ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੀ ਪਹੁੰਚੇ ਹੋਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਜਪਾ ਵੱਲੋਂ ਅਸ਼ਵਨੀ ਕੁਮਾਰ ਸ਼ਰਮਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ
NEXT STORY