ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੂਬੇ 'ਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਤਿੱਖੇ ਵਿਅੰਗ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਡੇ ਲਈ ਹਰ ਮਨੁੱਖ ਦੀ ਜ਼ਿੰਦਗੀ ਮਹੱਤਵਪੂਰਨ ਹੈ। ਕੇਂਦਰ ਦੀ ਭਾਜਪਾ ਸਰਕਾਰ ਸਾਡੇ 'ਤੇ ਪ੍ਰਦੂਸ਼ਣ ਨੂੰ ਲੈ ਕੇ ਇਲਜ਼ਾਮ ਲਾ ਰਹੀ ਹੈ, ਜਦੋਂ ਕਿ ਪੰਜਾਬ 'ਚ ਹੁਣ ਪਰਾਲੀ ਸਾੜਨ ਦੇ ਮਾਮਲਿਆਂ 'ਚ ਵੱਡੇ ਪੱਧਰ 'ਤੇ ਕਮੀ ਆਈ ਹੈ। ਉਨ੍ਹਾਂ ਨੇ ਪਿਛਲੇ ਅੰਕੜੇ ਬਿਆਨ ਕਰਦਿਆਂ ਦੱਸਿਆ ਕਿ 2021 'ਚ 21 ਅਕਤੂਬਰ ਨੂੰ ਪਰਾਲੀ ਸਾੜਨ ਦੇ 597 ਕੇਸ ਸੀ, ਜਦੋਂ ਕਿ 2022 'ਚ ਇਹ ਘੱਟ ਕੇ 393, 2023 'ਚ ਘੱਟ ਕੇ 146, 2024 'ਚ ਘੱਟ ਕੇ 65 ਅਤੇ 2025 'ਚ ਘੱਟ ਕੇ ਸਿਰਫ 62 ਰਹਿ ਗਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ Verka Milk Plant ਅੰਦਰ ਵੱਡਾ ਧਮਾਕਾ! ਜਾਨ ਬਚਾਉਣ ਲਈ ਇੱਧਰ-ਉੱਧਰ ਦੌੜੇ ਮਜ਼ਦੂਰ
ਅਮਨ ਅਰੋੜਾ ਨੇ ਕਿਹਾ ਕਿ ਜਿਹੜੀ ਕੇਂਦਰ ਸਰਕਾਰ ਪੰਜਾਬ 'ਤੇ ਪ੍ਰਦੂਸ਼ਣ ਫੈਲਾਉਣ ਦਾ ਦੋਸ਼ ਲਾ ਰਹੀ ਹੈ, ਇਹ ਉਹੀ ਭਾਰਤ ਸਰਕਾਰ ਦਾ ਡਾਟਾ ਹੈ। ਅਮਨ ਅਰੋੜਾ ਨੇ ਕਿਹਾ ਕਿ 15 ਸਤੰਬਰ ਤੋਂ 21 ਅਕਤੂਬਰ ਤੱਕ ਸਾਲ 2021 'ਚ 4327 ਅੱਗ ਲੱਗਣ ਦੀਆਂ ਘਟਨਾਵਾਂ ਰਿਪੋਰਟ ਹੋਈਆਂ, ਜਦੋਂ ਕਿ 2022 'ਚ 3114, 2023 'ਚ 1764, 2024 'ਚ 1510 ਪਰਾਲੀ ਸਾੜਨ ਦੇ ਮਾਮਲੇ ਅਤੇ ਹੁਣ 2025 'ਚ ਇਹ ਮਾਮਲੇ ਸਿਰਫ 415 ਰਹਿ ਗਏ। ਇਸ ਦੇ ਉਲਟ ਭਾਜਪਾ ਸ਼ਾਸਿਤ ਸੂਬੇ ਯੂ. ਪੀ. 'ਚ ਸਾਲ 2021 'ਚ 631 ਅੱਗ ਲੱਗਣ ਦੀਆਂ ਘਟਨਾਵਾਂ ਰਿਪੋਰਟ ਹੋਈਆਂ, ਜੋ ਕਿ 2025 ਤੱਕ ਵੱਧ ਕੇ 660 ਹੋ ਗਈਆਂ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਪੇਪਰਾਂ ਦੀ ਰੀ-ਚੈਕਿੰਗ ਨੂੰ ਲੈ ਕੇ...
ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਿਤ ਸੂਬਿਆਂ 'ਚ ਪਰਾਲੀ ਸਾੜਨ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ, ਜਦੋਂ ਕਿ ਪੰਜਾਬ 'ਚ ਇਹ ਮਾਮਲੇ 10 ਗੁਣਾ ਤੱਕ ਘੱਟ ਰਹੇ ਹਨ, ਫਿਰ ਵੀ ਪੰਜਾਬੀਆਂ 'ਤੇ ਦੋਸ਼ ਲਾਏ ਜਾ ਰਹੇ ਹਨ। ਇਸ ਤੋਂ ਸਪੱਸ਼ਟ ਜ਼ਾਹਰ ਹੋ ਜਾਂਦਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਨਾਲ ਬੇਹੱਦ ਨਫ਼ਰਤ ਕਰਦੀ ਹੈ। ਅਮਨ ਅਰੋੜਾ ਨੇ ਕਿਹਾ ਕਿ ਡੇਢ ਲੱਖ ਮਸ਼ੀਨਰੀ ਪਰਾਲੀ ਦਾ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤੀ ਗਈ, ਜਿਸ ਦਾ ਨਤੀਜਾ ਸਭ ਦੇ ਸਾਹਮਣੇ ਹੈ। ਅਮਨ ਅਰੋੜਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਸਾੜਨ ਦੇ ਕੇਸਾਂ ਨੂੰ ਆਉਣ ਵਾਲੇ ਸਮੇਂ 'ਚ ਜ਼ੀਰੋ 'ਤੇ ਲੈ ਕੇ ਜਾਣਾ ਹੈ। ਇਸ ਲਈ ਜੋ ਵੀ ਸਿਸਟਮ ਕਿਸਾਨਾਂ ਨੂੰ ਚਾਹੀਦਾ ਹੈ, ਉਹ ਪੰਜਾਬ ਸਰਕਾਰ ਕਿਸਾਨਾਂ ਨੂੰ ਦੇਣ ਲਈ ਵਚਨਬੱਧ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਨੌਜਵਾਨਾਂ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ
NEXT STORY