ਚੰਡੀਗੜ੍ਹ : ਪੰਜਾਬ 'ਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਸਾਹਮਣੇ ਆਏ ਐਗਜ਼ਿਟ ਪੋਲ 'ਚ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਦਿਖਾਈ ਦੇ ਰਹੀ ਹੈ। ਇਸ ਬਾਰੇ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਮਨ ਅਰੋੜਾ ਨੇ ਕਿਹਾ ਹੈ ਕਿ ਲੋਕਾਂ ਨੇ ਰਵਾਇਤੀ ਪਾਰਟੀਆਂ ਤੋਂ ਖ਼ਫ਼ਾ ਹੋ ਕੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਹਨ। ਇਸ ਤੋਂ ਇਲਾਵਾ ਦਿੱਲੀ ਵਿਖੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਚਲਾਈ ਜਾ ਰਹੀ ਸਰਕਾਰ ਤੋਂ ਵੀ ਕਾਫ਼ੀ ਪ੍ਰਭਾਵਿਤ ਹਨ।
ਇਹ ਵੀ ਪੜ੍ਹੋ : ਕੌਮਾਂਤਰੀ ਮਹਿਲਾ ਦਿਵਸ : 'ਔਰਤ' ਦੀ ਦੁਨੀਆ ਦੇ ਮੁਹਾਂਦਰੇ ਨੂੰ ਬਦਲਣ ਤੇ ਸੁਧਾਰਨ 'ਚ ਅਹਿਮ ਭੂਮਿਕਾ (ਤਸਵੀਰਾਂ)
ਅਮਨ ਅਰੋੜਾ ਨੇ ਕਿਹਾ ਕਿ ਇਸ ਦਾ ਨਤੀਜਾ ਹੀ ਐਗਜ਼ਿਟ ਪੋਲ 'ਚ ਦਿਖਾਈ ਦੇ ਰਿਹਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਆਪੋ-ਆਪਣੀ ਸਰਕਾਰ ਬਣਨ ਦੇ ਦਾਅਵਿਆਂ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਜਦੋਂ ਤੱਕ ਵਿਅਕਤੀ ਹਾਰਦਾ ਨਹੀਂ ਹੈ, ਉਦੋਂ ਤੱਕ ਉਹ ਖ਼ੁਦ ਨੂੰ ਜਿੱਤਿਆ ਹੋਇਆ ਹੀ ਮੰਨਦਾ ਹੈ ਅਤੇ ਇਹ ਸਭ ਕੁੱਝ 10 ਮਾਰਚ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਸਾਫ਼ ਹੋ ਜਾਵੇਗਾ।
ਇਹ ਵੀ ਪੜ੍ਹੋ : 'ਐਗਜ਼ਿਟ ਪੋਲ' ਆਉਂਦੇ ਹੀ 'ਆਪ' ਉਮੀਦਵਾਰਾਂ ਨੂੰ ਮਿਲਣ ਲੱਗੀਆਂ ਵਧਾਈਆਂ, ਲੱਡੂ ਬਣਾਉਣ ਦੇ ਦਿੱਤੇ ਆਰਡਰ
ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪੰਜਾਬ ਨੂੰ ਪਿਆਰ ਕਰਦਾ ਹੈ, ਉਨ੍ਹਾਂ ਵਿਅਕਤੀਆਂ ਨੇ ਹੀ ਆਮ ਆਦਮੀ ਪਾਰਟੀ ਨੂੰ ਵੋਟ ਪਾਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
‘10 ਮਾਰਚ ਨੂੰ ਲੱਗੇਗਾ ਅਟਕਲਾਂ ’ਤੇ ਵਿਰਾਮ, ਇਤਿਹਾਸ ਰਚੇਗਾ ਪੰਜਾਬ’
NEXT STORY