ਫਤਿਹਗੜ੍ਹ ਸਾਹਿਬ/ਚੰਡੀਗੜ੍ਹ/ਜਲੰਧਰ (ਸੁਰੇਸ਼, ਜਗਦੇਵ, ਜੱਜੀ, ਅੰਕੁਰ, ਧਵਨ)- 'ਆਪ' ਦੇ ਸੂਬਾ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਸ਼ਾਮ ਨੂੰ ਕਿਹਾ ਕਿ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਨਾਮ, ਵੀਰ ਬਾਲ ਦਿਵਸ ਨਾਲੋਂ ਛੋਟੇ ਸਾਹਿਬਜ਼ਾਦਿਆਂ ਦੀ ਲਾਮਿਸਾਲ ਸ਼ਹਾਦਤ ਨੂੰ ਯਾਦ ਕਰਨ ਦਾ ਕਿਤੇ ਵੱਧ ਉਚਿਤ ਅਤੇ ਮਰਿਆਦਾਪੂਰਨ ਢੰਗ ਹੈ, ਕਿਉਂ ਜੋ ਇਹ ਸਿੱਖ ਸੰਗਤ ਦੀਆਂ ਡੂੰਘੀਆਂ ਭਾਵਨਾਵਾਂ ਨਾਲ ਪੂਰੀ ਤਰ੍ਹਾਂ ਸਾਂਝ ਪਾਉਂਦਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਸਿਆਸੀ ਹਲਚਲ! ਇਨ੍ਹਾਂ ਆਗੂਆਂ ਨੇ ਛੱਡੀ ਕਾਂਗਰਸ, ਫੜ ਲਿਆ 'ਆਪ' ਦਾ ਝਾੜੂ
ਅਮਨ ਅਰੋੜਾ ਨੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਗੁਰਮੀਤ ਸਿੰਘ ‘ਮੀਤ ਹੇਅਰ’ ਦੇ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕ, ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਸਾਰਕ ਇਤਿਹਾਸ ਦਾ ਇਕ ਅਦੁੱਤੀ ਅਧਿਆਇ ਹੈ, ਜੋ ਧਰਮ, ਹਿੰਮਤ ਅਤੇ ਅਡੋਲਤਾ ਦੇ ਸਰਵਉੱਚ ਆਦਰਸ਼ਾਂ ਨੂੰ ਪ੍ਰਤੀਬਿੰਬਤ ਕਰਦਾ ਹੈ।
ਇਹ ਵੀ ਪੜ੍ਹੋ: ਡਿਜੀਟਲ ਅਰੈਸਟ ਮਾਮਲੇ 'ਚ ED ਦੀ ਕਾਰਵਾਈ! ਪੰਜਾਬ ਸਣੇ 5 ਸੂਬਿਆਂ 'ਚ ਛਾਪੇ, ਔਰਤ ਨਿਕਲੀ ਮਾਸਟਰਮਾਈਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿੱਲੀ ਤੋਂ ਵੀ ਵੱਧ ਖ਼ਰਾਬ ਹੋਈ ਅੰਮ੍ਰਿਤਸਰ ਦੀ ਹਵਾ, 987 ਦਰਜ ਹੋਇਆ AQI !
NEXT STORY