ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਦੌਰਾਨ 'ਪੰਜਾਬ ਪੁਨਰਵਾਸ' ਮਤੇ 'ਤੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ 'ਚ ਜੋ ਤਬਾਹੀ ਹੜ੍ਹਾਂ ਕਾਰਨ ਹੋਈ ਹੈ, ਉਹ ਪਹਿਲਾਂ ਕਦੇ ਨਹੀਂ ਹੋਈ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਵਲੋਂ ਡਰੇਨਾਂ ਅਤੇ ਨਾਲਿਆਂ ਦੀ ਸਫ਼ਾਈ ਕਰਵਾਈ ਜਾ ਚੁੱਕੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਆਉਣ ਤੋਂ ਪਹਿਲਾਂ ਹੀ ਉੱਥੇ ਮੰਤਰੀਆਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਸਨ, ਜਿੱਥੇ ਸਿਰਫ ਥੋੜ੍ਹਾ ਜਿਹਾ ਪਾਣੀ ਆਇਆ ਸੀ।
ਇਹ ਵੀ ਪੜ੍ਹੋ : ਹਰਜੋਤ ਬੈਂਸ ਦਾ ਮੋਹਾਲੀ ਦੇ ਵੱਡੇ ਹਸਪਤਾਲ 'ਤੇ ਫੁੱਟਿਆ ਗੁੱਸਾ, ਅੱਖੀਂ ਦੇਖਿਆ ਦੁਖ਼ਦਾਈ ਦ੍ਰਿਸ਼ ਤੇ ਫਿਰ...(ਵੀਡੀਓ)
ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਨੇ ਜਿਸ ਤਰੀਕੇ ਦਾ ਪਿਆਰ ਇਨ੍ਹਾਂ ਹੜ੍ਹਾਂ ਦੌਰਾਨ ਸਰਕਾਰ ਦੇ ਨੁਮਾਇੰਦਿਆਂ ਨੂੰ ਦਿੱਤਾ, ਉਹ ਦੇਖਣ ਵਾਲਾ ਸੀ। ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ਦੇ ਬੰਬੂਕਾਟ ਵਾਲੇ ਬਿਆਨ 'ਤੇ ਤੰਜ ਕੱਸਦਿਆਂ ਕਿਹਾ ਕਿ ਅਸੀਂ ਬੰਬੂਕਾਟ 'ਤੇ ਚੜ੍ਹ ਕੇ ਸਿਰਫ ਫੋਟੋ ਨਹੀਂ ਕਰਵਾਈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਸ਼ੁਰੂ, ਹੰਗਾਮਾ ਹੋਣ ਦੇ ਆਸਾਰ (ਵੀਡੀਓ)
ਅਸੀਂ ਗਰਾਊਂਡ 'ਤੇ ਕੰਮ ਕਰਨ ਵਾਲੇ ਬੰਦੇ ਹਾਂ। ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਇਕ ਮਹੀਨੇ ਤੋਂ ਡਿਸਿਲਟਿੰਗ ਦੀ ਗੱਲ ਚੱਲ ਰਹੀ ਹੈ। ਅਸੀਂ ਕੋਸ਼ਿਸ਼ ਕੀਤੀ ਹੈ ਕਿ ਅਸੀਂ ਆਪਣੀਆਂ ਡਿਊਟੀਆਂ ਬਾਖੂਬੀ ਨਿਭਾਈਏ। ਉਨ੍ਹਾਂ ਕਿਹਾ ਬਿਆਸ ਦਰਿਆ ਨੇ ਬਹੁਤ ਤਬਾਹੀ ਮਚਾਈ। ਕਾਂਗਰਸ ਦੇ ਮੁਕਾਬਲੇ ਸਾਡੀ ਸਰਕਾਰ ਨੇ ਡਿਸਿਲਟਿੰਗ 'ਤੇ ਜ਼ਿਆਦਾ ਪੈਸਿਆ ਖ਼ਰਚਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡੂੰਘੀ ਹੋ ਰਹੀ ਕਾਂਗਰਸ 'ਚ ਧੜੇਬੰਦੀ, ਚਿੰਤਾ 'ਚ ਹਾਈਕਮਾਨ
NEXT STORY