ਚੰਡੀਗੜ੍ਹ (ਵੈੱਬ ਡੈਸਕ): ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਪੰਜਾਬ ਦੇ ਵਿਰੋਧ ਵਿਚਾਲੇ ਹਰਿਆਣਾ ਨੂੰ 8500 ਕਿਊਸਿਕ ਹੋਰ ਪਾਣੀ ਦਿੱਤੇ ਜਾਣ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਇਸ ਫ਼ੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਇਸ ਨੂੰ ਭਾਜਪਾ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ 'ਤੇ ਤਿੱਖਾ ਹਮਲਾ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕੁਝ ਹੀ ਦੇਰ 'ਚ ਹੋ ਸਕਦੈ ਵੱਡਾ ਐਲਾਨ
ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਤੇ ਕੇਂਦਰ ਸਰਕਾਰ ਵੱਲੋਂ ਇਕ ਵਾਰ ਫ਼ਿਰ ਪੰਜਾਬ ਤੇ ਪੰਜਾਬੀਆਂ ਦੀ ਪਿੱਠ 'ਚ ਛੁਰਾ ਮਾਰਨ ਵਾਲਾ ਕੰਮ ਕੀਤਾ ਗਿਆ ਹੈ। BBMB ਵਿਚੋਂ ਪੰਜਾਬ ਦੇ ਹਿੱਸੇ ਦਾ ਪਾਣੀ ਕੱਟ ਕੇ ਹਰਿਆਣਾ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਹ ਧੋਖਾ ਬਰਦਾਸ਼ਤ ਨਹੀਂ ਕਰੇਗਾ। ਪੰਜ ਦਰਿਆਵਾਂ ਵਾਲੇ ਪੰਜਾਬ ਦੀ ਜਿੰਦ-ਜਾਨ ਪਾਣੀ ਹੈ, ਇਸ ਪਾਣੀ ਨੂੰ ਤੁਸੀਂ ਇਸ ਤਰ੍ਹਾਂ ਕਿਸੇ ਵੀ ਗੁਆਂਢੀ ਸੂਬੇ ਨੂੰ ਨਹੀਂ ਦੇ ਸਕਦੇ।
ਇਹ ਖ਼ਬਰ ਵੀ ਪੜ੍ਹੋ - ਅੱਤਵਾਦੀਆਂ ਦੇ ਸਾਥੀ ਨਾਲ ਪੰਜਾਬ ਪੁਲਸ ਦਾ ਹੋ ਗਿਆ ਮੁਕਾਬਲਾ, ਵੱਜੀ ਗੋਲ਼ੀ
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦਾ ਪਾਣੀ ਸਾਨੂੰ ਆਪਣੇ ਖ਼ੂਨ ਤੋਂ ਵੀ ਪਿਆਰਾ ਹੈ ਤੇ ਇਸ ਲਈ ਅਸੀਂ ਕਿਸੇ ਵੀ ਹੱਦ ਤਕ ਜਾਵਾਂਗੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਅੱਗ ਨਾਲ ਨਾ ਖੇਡਣ। ਉਨ੍ਹਾਂ ਨੇ ਕਿਹਾ ਕਿ ਤੁਸੀਂ ਪਹਿਲਾਂ ਵੀ ਪੰਜਾਬ ਨਾਲ ਗੱਦਾਰੀ ਕੀਤੀ ਹੈ। ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਤੇ 3 ਕਰੋੜ ਪੰਜਾਬੀ ਕਿਸੇ ਵੀ ਹੱਦ ਤਕ ਜਾਣਗੇ ਪਰ ਇਹ ਧੋਖਾ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਪਾਣੀ ਦੀ ਰੱਖਿਆ ਲਈ ਵਚਨਬੱਧ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਨਸਾ ਵਿਖੇ ਕੌਮੀ ਲੋਕ ਅਦਾਲਤ 10 ਮਈ ਨੂੰ
NEXT STORY