ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਦੇ ਸਮਾਗਮਾਂ 'ਚੋਂ ਗੈਰ-ਹਾਜ਼ਰ ਰਹਿਣ 'ਤੇ ਕੀਤੀ ਗਈ ਟਿੱਪਣੀ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਰਾਜਪਾਲ ਵੱਲੋਂ ਗਵਰਨਰ ਹਾਊਸ ਤੋਂ ਇਸ ਤਰ੍ਹਾਂ ਦੀ 'ਸਿਆਸੀ' ਟਿੱਪਣੀ ਕਰਨਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦਾ ਸਮਾਗਮ ਪਹਿਲਾਂ ਤੋਂ ਤੈਅ ਸੀ ਤੇ ਉਨ੍ਹਾਂ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੀ ਚੰਡੀਗੜ੍ਹ ਫੇਰੀ ਦੌਰਾਨ ਮਿਲਣ ਅਤੇ ਸਵਾਗਤ ਕਰਨ ਲਈ ਉਨ੍ਹਾਂ (ਅਮਨ ਅਰੋੜਾ) ਨੂੰ ਤਾਇਨਾਤ ਕੀਤਾ ਸੀ।
ਇਹ ਵੀ ਪੜ੍ਹੋ : CM ਮਾਨ ਦਾ ਭਾਜਪਾ 'ਤੇ ਵੱਡਾ ਹਮਲਾ, ਕਿਹਾ- ਕਮਲ ਨੂੰ ਹੂੰਝਣ ਲਈ ਗੁਜਰਾਤ ਦਾ ਚਿੱਕੜ ਸਾਫ਼ ਕਰੇਗਾ ਝਾੜੂ
ਉਨ੍ਹਾਂ ਕਿਹਾ ਕਿ ਉਹ 5 ਹੋਰ ਕੈਬਨਿਟ ਮੰਤਰੀਆਂ ਤੇ ਸਾਰੇ ਸੀਨੀਅਰ ਅਫ਼ਸਰਾਂ ਨਾਲ ਅੱਜ ਹਵਾਈ ਸੈਨਾ ਦਿਵਸ ਮਨਾਉਣ ਲਈ ਸਮਾਗਮਾਂ ਵਿੱਚ ਸ਼ਾਮਲ ਹੋਏ। ਇਸ ਦੇ ਬਾਵਜੂਦ ਮਾਣਯੋਗ ਰਾਜਪਾਲ ਨੇ ਮੁੱਖ ਮੰਤਰੀ ਦੇ ਖ਼ਿਲਾਫ਼ ਇਹ ਮੰਦਭਾਗੀ ਟਿੱਪਣੀ ਕੀਤੀ। ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਅਜਿਹੇ 'ਸਿਆਸੀ ਬਿਆਨਾਂ' ਤੋਂ ਗੁਰੇਜ਼ ਕਰਨ।
ਇਹ ਵੀ ਪੜ੍ਹੋ : ਏਜੰਟਾਂ ਦਾ ਇਕ ਹੋਰ ਕਾਰਨਾਮਾ: ਦੁਬਈ 'ਚ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਔਰਤ ਨੂੰ ਭੇਜਿਆ ਓਮਾਨ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਏਜੰਟਾਂ ਦਾ ਇਕ ਹੋਰ ਕਾਰਨਾਮਾ: ਦੁਬਈ 'ਚ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਔਰਤ ਨੂੰ ਭੇਜਿਆ ਓਮਾਨ
NEXT STORY