ਅੰਮ੍ਰਿਤਸਰ (ਸੁਮਿਤ) : ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਐੱਸ.ਜੀ. ਇਨਕਲੇਵ ਨੇੜੇ ਬਿਊਟੀ ਪਾਰਲਰ ਤੋਂ ਘਰ ਜਾ ਰਹੀ ਕੁੜੀ ਨੂੰ ਗੋਲ਼ੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਇਸ ਹਾਈ ਪ੍ਰੋਫਾਈਲ ਕਤਲ ਕਾਂਡ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿਚ ਕਤਲ ਕੀਤੀ ਗਈ ਕੁੜੀ ਅਮਨਪ੍ਰੀਤ ਕੌਰ ਦੇ ਬੁਆਏਫ੍ਰੈਂਡ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਅਮਨਪ੍ਰੀਤ ਕੌਰ ਦੇ ਮੁਲਜ਼ਮ ਨਾਲ ਪ੍ਰੇਮ ਸੰਬੰਧ ਸਨ। ਇਸ ਦੌਰਾਨ ਪਿਛਲੇ ਕੁਝ ਦਿਨਾਂ ਤੋਂ ਦੋਵਾਂ ਵਿਚਾਲੇ ਅਣਬਣ ਚੱਲ ਰਹੀ ਸੀ, ਜਿਸ ਦੇ ਚੱਲਦੇ ਅਮਨਪ੍ਰੀਤ ਕੌਰ ਮੁਲਜ਼ਮ ਨੂੰ ਮਿਲਣਾ ਚਾਹੁੰਦੀ ਸੀ।
ਇਹ ਵੀ ਪੜ੍ਹੋ : ਕੋਰੋਨਾ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਵਿਆਹ ਤੋਂ 13 ਦਿਨ ਬਾਅਦ ਲਾੜੇ ਦੀ ਮੌਤ
ਇਸ ਦੌਰਾਨ ਮੁਲਜ਼ਮ ਅਮਨਪ੍ਰੀਤ ਕੌਰ ਨੂੰ ਆਪਣੇ ਦੋਸਤ ਦੀ ਗੱਡੀ ਵਿਚ ਬਿਠਾ ਕੇ ਲੈ ਗਿਆ, ਜਿਸ ਮਗਰੋਂ ਦੋਵਾਂ ਵਿਚਾਲੇ ਝਗੜਾ ਹੋਇਆ ਅਤੇ ਉਸ ਨੇ ਅਮਨਪ੍ਰੀਤ ਦਾ ਉਸ ਦੀ ਛਾਤੀ ਵਿਚ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਅਤੇ ਉਸ ਦੀ ਲਾਸ਼ ’ਤੇ ਪਿਸਤੌਲ ਰੱਖਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਘਟਨਾ ਵਿਚ ਵਰਤੀ ਗਈ ਕਾਰ ਵੀ ਬਰਾਮਦ ਕਰ ਲਈ ਹੈ।
ਇਹ ਵੀ ਪੜ੍ਹੋ : ਕੋਟਕਪੂਰਾ ਤੋਂ ਦਿਲ ਕੰਬਾਉਣ ਵਾਲੀ ਘਟਨਾ, ਪਹਿਲਾਂ ਪੁੱਤ, ਫਿਰ ਪਿਤਾ ਤੇ ਮਾਂ ਦੀ ਵੀ ਕੋਰੋਨਾ ਕਾਰਣ ਮੌਤ
ਦੱਸਣਯੋਗ ਹੈ ਕਿ 13 ਮਈ ਨੂੰ ਅਮਨਪ੍ਰੀਤ ਕੌਰ ਦਾ ਉਸ ਸਮੇਂ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਬਿਊਟੀ ਪਾਰਲਰ ਤੋਂ ਫੇਸ਼ੀਅਲ ਕਰਵਾਉਣ ਤੋਂ ਬਾਅਦ ਘਰ ਜਾ ਰਹੀ ਸੀ। ਵਾਰਦਾਤ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ ਸੀ, ਜਿਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਤਲਖ਼ੀ ਤੋਂ ਬਾਅਦ ਇੰਝ ਸ਼ੁਰੂ ਹੋਇਆ ਸੀ ਰੇੜਕਾ, ਕੈਪਟਨ ਨੇ ਹੀ ਮੰਗੇ ਸਨ ਮੰਤਰੀਆਂ ਤੋਂ ਅਸਤੀਫ਼ੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਰਾਮ ਰਹੀਮ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾਉਣ ਵਾਲੇ ਜੱਜ ਦਾ ਕੀਤਾ ਜਾਵੇਗਾ ਸਨਮਾਨ: ਦਾਦੂਵਾਲ
NEXT STORY