ਲੁਧਿਆਣਾ, (ਮਹਿਰਾ)- ਆਮਦਨ ਕਰ ਵਿਭਾਗ ਕੋਲੋਂ ਜਾਣਕਾਰੀ ਲੁਕਾਉਣ ਦੇ ਦੋਸ਼ ਹੇਠ ਆਮਦਨ ਕਰ ਵਿਭਾਗ ਵਲੋਂ ਦਾਇਰ ਇਕ ਫੌਜਦਾਰੀ ਸ਼ਿਕਾਇਤ ਕਾਰਨ ਸਥਾਨਕ ਚੀਫ ਜੁਡੀਸ਼ੀਅਲ ਮੈਜਿਸਟਰੇਟ ਜਾਪਇੰਦਰ ਸਿੰਘ ਦੀ ਅਦਾਲਤ ਵਲੋਂ ਤਲਬ ਕੀਤੇ ਗਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੈਸ਼ਨ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਹੇਠਲੀ ਅਦਾਲਤ 'ਚ ਚਲਣ ਵਾਲੀ ਅਗਲੀ ਪ੍ਰਕਿਰਿਆ 'ਤੇ ਰੋਕ ਲਾ ਦਿੱਤੀ ਹੈ।
ਐਡੀਸ਼ਨਲ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਉਕਤ ਹੁਕਮ ਕੈਪਟਨ ਅਮਰਿੰਦਰ ਸਿੰਘ ਵਲੋਂ ਹੇਠਲੀ ਅਦਾਲਤ ਵਲੋਂ ਉਨ੍ਹਾਂ ਨੂੰ ਤਲਬ ਕਰਨ ਬਾਰੇ ਦਿੱਤੇ ਗਏ ਹੁਕਮ ਵਿਰੁੱਧ ਦਾਇਰ ਅਪੀਲ 'ਤੇ ਬਹਿਸ ਸੁਣਨ ਪਿੱਛੋਂ ਆਮਦਨ ਕਰ ਵਿਭਾਗ ਨੂੰ 1 ਨਵੰਬਰ ਲਈ ਨੋਟਿਸ ਜਾਰੀ ਕੀਤੇ। ਜਾਪਇੰਦਰ ਸਿੰਘ ਦੀ ਅਦਾਲਤ ਨੇ ਕੈਪਟਨ ਅਮਰਿੰਦਰ ਸਿੰਘ ਨੂੰ 3 ਨਵੰਬਰ ਨੂੰ ਨਿੱਜੀ ਤੌਰ 'ਤੇ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਸੀ ਪਰ ਹੁਣ ਦਿਲਬਾਗ ਸਿੰਘ ਦੀ ਅਦਾਲਤ ਵਲੋਂ ਅਗਲੀ ਕਾਰਵਾਈ 'ਤੇ ਰੋਕ ਲਾਉਣ ਕਾਰਨ ਕੈਪਟਨ ਅਮਰਿੰਦਰ ਸਿੰਘ ਨੂੰ 3 ਨਵੰਬਰ ਨੂੰ ਹੇਠਲੀ ਅਦਾਲਤ ਵਿਚ ਨਿੱਜੀ ਤੌਰ 'ਤੇ ਪੇਸ਼ ਨਹੀਂ ਹੋਣਾ ਪਵੇਗਾ।
ਦੋ ਘਰਾਂ 'ਚੋਂ ਦਿਨ-ਦਿਹਾੜੇ ਚੋਰੀ
NEXT STORY