ਫਤਿਹਗੜ੍ਹ ਸਾਹਿਬ (ਬਖਸ਼ੀ, ਟਿਵਾਣਾ, ਜੱਜੀ, ਜਗਦੇਵ, ਰਾਜਕਮਲ, ਜੋਗਿੰਦਰਪਾਲ, ਗਰਗ, ਸੁਰੇਸ਼, ਥਾਪਰ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਤਿਹਗੜ੍ਹ ਸਾਹਿਬ ਸਬ-ਡਵੀਜ਼ਨ ਦੇ 55 ਪਿੰਡਾਂ 'ਤੇ ਆਧਾਰਿਤ ਚਨਾਰਥਲ ਨੂੰ ਨਵੀਂ ਸਬ-ਤਹਿਸੀਲ ਬਣਾਉਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ਪਨਿਆਲੀ ਤਕ ਨਵੇਂ ਕੌਮੀ ਮਾਰਗ ਦਾ ਨਾਂ ਮਾਤਾ ਗੁਜਰੀ ਮਾਰਗ ਰੱਖਣ ਦਾ ਪ੍ਰਸਤਾਵ ਵੀ ਨੈਸ਼ਨਲ ਹਾਈਵੇ ਅਥਾਰਟੀ ਨੂੰ ਭੇਜਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਫਤਿਹਗੜ੍ਹ ਸਾਹਿਬ ਵਿਖੇ ਸਰਹਿੰਦ ਚੋਅ ਦੇ ਕਿਨਾਰੇ ਪੱਕੇ ਕਰਨ ਦਾ ਰਾਹ ਵੀ ਪੱਧਰਾ ਹੋ ਗਿਆ ਹੈ ਅਤੇ ਇਸ ਲਈ 5.71 ਕਰੋੜ ਰੁਪਏ ਪਹਿਲਾਂ ਹੀ ਮਨਜ਼ੂਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਅਮਲ 'ਚ ਲਿਆਉਣ ਲਈ ਸੂਬਾ ਸਰਕਾਰ ਨੇ ਰੇਲਵੇ ਮੰਤਰਾਲੇ ਨਾਲ ਮਾਮੂਲੀ ਜਿਹੇ ਮਸਲੇ ਨੂੰ ਹੱਲ ਕਰ ਲਿਆ। ਸੂਬਾ ਸਰਕਾਰ ਨੇ ਫਤਿਹਗੜ੍ਹ ਸਾਹਿਬ-ਸਰਹਿੰਦ ਖੇਤਰ 'ਚ ਸੈਰ-ਸਪਾਟੇ ਦੀਆਂ ਇਤਿਹਾਸਕ ਥਾਵਾਂ ਦੇ ਵਿਕਾਸ ਦੇ ਨਾਲ-ਨਾਲ ਇਸ ਦੇ ਸੁੰਦਰੀਕਰਨ ਲਈ ਇਕ ਵਿਸ਼ੇਸ਼ ਯੋਜਨਾ ਵੀ ਤਿਆਰ ਕੀਤੀ, ਜਿਸ ਅਧੀਨ ਫ਼ਤਿਹਗੜ੍ਹ ਸਾਹਿਬ ਨੂੰ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ।
ਪਟਿਆਲਾ ਤੋਂ ਪਨਿਆਲੀ ਤਕ (ਰੋਪੜ-ਫਗਵਾੜਾ ਰੋਡ 'ਤੇ) ਵਾਇਆ ਸਰਹਿੰਦ-ਫਤਿਹਗੜ੍ਹ ਸਾਹਿਬ-ਬੱਸੀ ਪਠਾਣਾਂ-ਮੋਰਿੰਡਾ ਜਾਣ ਵਾਲੇ ਨਵੇਂ ਕੌਮੀ ਮਾਰਗ ਸਬੰਧੀ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਬਾਰੇ ਤਜਵੀਜ਼ ਨੈਸ਼ਨਲ ਹਾਈਵੇ ਅਥਾਰਟੀ ਨੂੰ ਪਹਿਲਾਂ ਹੀ ਸੌਂਪੀ ਜਾ ਚੁੱਕੀ ਹੈ। ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਚਨਾਰਥਲ ਨੂੰ ਨਵੀਂ ਸਬ-ਤਹਿਸੀਲ ਬਣਾਉਣ ਦੀ ਕੋਸ਼ਿਸ਼ ਸਫਲ ਰਹੀ। ਇਸ ਮੌਕੇ ਜ਼ਿਲਾ ਕਾਂਗਰਸ ਕਮੇਟੀ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਸ. ਹਰਿੰਦਰ ਸਿੰਘ ਭਾਂਬਰੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ, ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਬੱਸੀ ਪਠਾਣਾਂ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਅਤੇ ਮੋਹਾਲੀ ਤੋਂ ਵਿਧਾਇਕ ਬਲਬੀਰ ਸਿੰਘ ਸਿੱਧੂ ਵੀ ਹਾਜ਼ਰ ਸਨ। ਕੈਪਟਨ ਅਮਰਿੰਦਰ ਸਿੰਘ ਨੂੰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਸਿਰੋਪਾਓ ਬਖਸ਼ਿਸ਼ ਕੀਤਾ।
ਇਸ ਮੌਕੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ, ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ, ਬਲਾਚੌਰ ਤੋਂ ਵਿਧਾਇਕ ਚੌਧਰੀ ਬਲਬੀਰ ਲਾਲ, ਲੁਧਿਆਣਾ ਉੱਤਰੀ ਤੋਂ ਵਿਧਾਇਕ ਰਾਕੇਸ਼ ਕੁਮਾਰ ਪਾਂਡੇ, ਪਾਇਲ ਤੋਂ ਵਿਧਾਇਕ ਲਖਬੀਰ ਸਿੰਘ ਲੱਖਾ, ਸਮਰਾਲਾ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ, ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ, ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਤੇ ਵਿਧਾਇਕ ਕੁਲਦੀਪ ਸਿੰਘ ਵੈਦ, ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਿੰਸੀਪਲ ਸਕੱਤਰ ਸ਼੍ਰੀ ਗੁਰਕੀਰਤ ਕ੍ਰਿਪਾਲ ਸਿੰਘ, ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ, ਜ਼ਿਲਾ ਪੁਲਸ ਮੁਖੀ ਅਲਕਾ ਮੀਨਾ ਅਤੇ ਕਾਂਗਰਸ ਦੇ ਜ਼ਿਲਾ ਪ੍ਰਧਾਨ ਸ. ਹਰਿੰਦਰ ਸਿੰਘ ਭਾਂਬਰੀ, ਰਾਜਿੰਦਰ ਸਿੰਘ ਬਿੱਟੂ ਬਲਾਕ ਕਾਂਗਰਸ ਪ੍ਰਧਾਨ ਮੰਡੀ ਗੋਬਿੰਦਗੜ੍ਹ, ਵਿਧਾਇਕ ਕਾਕਾ ਰਣਦੀਪ ਸਿੰਘ ਦੇ ਪੀ. ਏ. ਰਾਮਕ੍ਰਿਸ਼ਨ ਭੱਲਾ, ਡਾ. ਬਖਸ਼ੀਸ਼ ਸਿੰਘ ਸੁੱਖੀ, ਅਮਿਤ ਸ਼ਰਮਾ, ਗੁਰਜੋਤ ਸਿੰਘ ਵਾਲੀਆ, ਮੋਹਣ ਸਿੰਘ ਸਰਪੰਚ ਸਲਾਰਮਾਜਰਾ, ਹਰਜਿੰਦਰ ਸਿੰਘ ਜੱਲੋਵਾਲ, ਹਰਪ੍ਰੀਤ ਸਿੰਘ ਕਂੌਸਲਰ ਅਮਲੋਹ, ਬੁੱਧਰਾਜ ਕੌਂਸਲਰ ਅਮਲੋਹ, ਕੁਲਦੀਪ ਸਿੰਘ ਦੀਪਾ ਕਂੌਸਲਰ ਅਮਲੋਹ, ਗੁਰਮੁੱਖ ਸਿੰਘ ਲਾਡਪੁਰ, ਅਵਤਾਰ ਸਿੰਘ ਗੁਰੂ ਕੀ ਨਗਰੀ, ਬਲਦੇਵ ਸ਼ਰਮਾ, ਗਿੰਦਰ ਜੱਸੜਾ, ਦਿਆਲ ਸਿੰਘ ਲਾਡਪੁਰ, ਜਗਰੂਪ ਸਿੰਘ ਬਦੀਨਪੁਰ, ਮਹਿੰਦਰ ਸਿੰਘ ਪਜਨੀ, ਅਰਸ਼ਦ ਖਾਂ, ਰਘਵੀਰ ਸਿੰਘ, ਗੁਰਮੀਤ ਸਿੰਘ ਅਲੌੜ, ਸ਼ਿਵ ਕੁਮਾਰ ਸ਼ਾਹੀ, ਅਮਰੀਕ ਸਿੰਘ ਢਿੱਲੋਂ, ਬਲਵਿੰਦਰ ਸਿੰਘ ਮਾਵੀ ਸਕੱਤਰ ਪੰਜਾਬ ਕਾਂਗਰਸ ਵੀ ਹਾਜ਼ਰ ਸਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਮੁੱਖ ਮੰਤਰੀ ਨੂੰੰ ਇਕ ਯਾਦ-ਪੱਤਰ ਵੀ ਦਿੱਤਾ।
ਬੇਤਰਤੀਬ ਢੰਗ ਨਾਲ ਖੜ੍ਹੇ ਟਰੱਕਾਂ ਨੇ 4 ਘੰਟੇ ਰੋਕਿਆ ਆਯਾਤ-ਨਿਰਯਾਤ
NEXT STORY