ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਬਦਲਾਅ ਦੀਆਂ ਚਰਚਾਵਾਂ ਦੇ ਚੱਲ ਰਹੇ ਤਾਜ਼ਾ ਘਟਨਾਕ੍ਰਮ ਵਿਚਾਲੇ ਕਾਂਗਰਸ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦਿੱਲੀ ਤਲਬ ਕਰ ਲਿਆ ਹੈ। ਸੂਤਰਾਂ ਮੁਤਾਬਕ ਵੜਿੰਗ ਨੂੰ ਪੰਜਾਬ ਇਕਾਈ ਵਿਚਲੀ ਤਬਦੀਲੀ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ ਪਰ ਕਿਆਸ ਲਗਾਏ ਜਾ ਰਹੇ ਹਨ ਕਿ ਅੱਜ ਉਨ੍ਹਾਂ ਤੋਂ ਰਸਮੀ ਤੌਰ 'ਤੇ ਪ੍ਰਧਾਨੀ ਦੇ ਅਹੁਦੇ ਤੋਂ ਅਸਤੀਫਾ ਲਿਆ ਜਾ ਸਕਦਾ ਹੈ। ਅਹਿਮ ਸੂਤਰ ਦੱਸਦੇ ਹਨ ਕਿ ਕਾਂਗਰਸ ਦੇ ਸੀਨੀਅਰ ਆਗੂ ਕੇ. ਸੀ. ਵੇਣੂਗੋਪਾਲ ਨੇ ਰਾਜਾ ਵੜਿੰਗ ਨੂੰ ਅੱਜ ਦਿੱਲੀ ਸੱਦਿਆ ਹੈ ਅਤੇ ਹੁਣ ਕਾਂਗਰਸ ਹਾਈਕਮਾਂਡ ਕਿਸੇ ਸਮੇਂ ਵੀ ਨਵੇਂ ਪ੍ਰਧਾਨ ਦੇ ਨਾਂ ਦਾ ਐਲਾਨ ਕਰ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡ ਪੰਜਵੜ 'ਚ ਐੱਨ. ਆਈ. ਏ. ਦੀ ਦਸਤਕ, ਕਈ ਘੰਟਿਆਂ ਤੱਕ ਚੱਲੀ ਜਾਂਚ
ਦੱਸਿਆ ਜਾ ਰਿਹਾ ਹੈ ਕਿ 5 ਸਤੰਬਰ ਨੂੰ ਜਦੋਂ ਤੋਂ ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਇੰਚਾਰਜ ਬਣੇ ਸਨ ਉਦੋਂ ਤੋਂ ਹੀ ਸਚਿਨ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮੁਲਾਕਾਤ ਕਰ ਰਹੇ ਸਨ। ਇਸ ਮਾਮਲੇ ਵਿਚ ਸਚਿਨ ਨੇ ਆਪਣੀ ਰਿਪੋਰਟ ਕਾਂਗਰਸ ਹਾਈਕਮਾਂਡ ਨੂੰ ਸੌਂਪ ਦਿੱਤੀ। ਬੀਤੇ ਦਿਨੀਂ ਵੀ ਪਾਇਲਟ ਵੱਲੋਂ ਸਿੰਗਲਾ, ਰੰਧਾਵਾ ਅਤੇ ਚੰਨੀ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਪਾਇਲਟ ਇਸ ਤੋਂ ਪਹਿਲਾਂ ਪ੍ਰਤਾਪ ਬਾਜਵਾ ਨਾਲ ਵੀ ਮੀਟਿੰਗ ਕਰ ਚੁੱਕੇ ਸਨ। ਇਸ ਪੂਰੀ ਕਵਾਇਦ ਨੂੰ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਹੁਣ ਜ਼ਿਆਦਾ ਸਮਾਂ ਨਹੀਂ ਬਚਿਆ। ਅਜਿਹੇ ਵਿਚ ਹਾਈਕਮਾਂਡ ਲਈ ਪੰਜਾਬ ਕਾਂਗਰਸ ਦੀ ਅੰਦਰੂਨੀ ਸਥਿਤੀ, ਧੜੇਬੰਦੀ, ਸੰਗਠਨ ਦੀ ਕਾਰਗੁਜ਼ਾਰੀ ਅਤੇ ਆਗੂਆਂ ਵਿਚਕਾਰ ਤਾਲਮੇਲ ਬਾਰੇ ਸਪੱਸ਼ਟ ਰਿਪੋਰਟ ਮਹੱਤਵਪੂਰਨ ਬਣ ਜਾਂਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਕਿਸੇ ਸਮੇਂ ਵੀ ਹੋ ਸਕਦਾ ਐਲਾਨ
ਸਭ ਤੋਂ ਵੱਡਾ ਸਵਾਲ ਹੁਣ ਇਹ ਹੈ ਕਿ ਜੇਕਰ ਪ੍ਰਧਾਨ ਬਦਲਿਆ ਜਾਂਦਾ ਹੈ ਤਾਂ ਨਵਾਂ ਚਿਹਰਾ ਕੌਣ ਹੋਵੇਗਾ?
ਇਸ ਸਬੰਧੀ ਕਾਂਗਰਸ ਅੰਦਰ ਕਈ ਨਾਮ ਚਰਚਾ ਵਿਚ ਹਨ। ਇਕ ਸੰਭਾਵਨਾ ਹਿੰਦੂ ਚਿਹਰੇ ਨੂੰ ਪੰਜਾਬ ਕਾਂਗਰਸ ਦੀ ਕਮਾਨ ਦੇਣ ਦੀ ਦੱਸੀ ਜਾ ਰਹੀ ਹੈ। ਇਸ ਸੂਰਤ ਵਿਚ ਮਾਲਵਾ ਖੇਤਰ ਦੇ ਵਿਜੇ ਇੰਦਰ ਸਿੰਗਲਾ ਨੂੰ ਅੱਗੇ ਲਿਆਂਦੇ ਜਾਣ ਦੀ ਚਰਚਾ ਹੈ। ਦੂਜੇ ਪਾਸੇ ਜੇਕਰ ਸਿੱਖ ਚਿਹਰੇ ਦੀ ਚੋਣ ਹੁੰਦੀ ਹੈ ਤਾਂ ਮਾਝਾ ਜਾਂ ਦੋਆਬਾ ਖੇਤਰ ਤੋਂ ਵੀ ਨਾਮ ਸਾਹਮਣੇ ਆ ਸਕਦੇ ਹਨ। ਦੋਆਬੇ ਤੋਂ ਪਰਗਟ ਸਿੰਘ ਦੀ ਵੀ ਚਰਚਾ ਹੁੰਦੀ ਰਹੀ ਹੈ ਜਦਕਿ ਮਾਝੇ ਤੋਂ ਪ੍ਰਤਾਪ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵਰਗੇ ਸੀਨੀਅਰ ਆਗੂਆਂ ਦੇ ਨਾਮ ਵੀ ਚਰਚਾ ਵਿਚ ਹਨ।
ਇਹ ਵੀ ਪੜ੍ਹੋ : ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ ਸੰਕੇਤ
NEXT STORY