ਪਟਿਆਲਾ (ਇੰਦਰਜੀਤ ਬਖ਼ਸ਼ੀ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਨੂੰ ਲੈ ਕੇ ਉਨ੍ਹਾਂ 'ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵੀ ਕਾਂਗਰਸੀ ਵਰਕਰ ਕੈਪਟਨ ਦੀ ਨਵੀਂ ਪਾਰਟੀ ਵਿਚ ਜਾਵੇਗਾ ਤਾਂ ਉਸ ਨੂੰ ਕਾਂਗਰਸ ਵਿੱਚੋਂ ਬਾਹਰ ਕੀਤਾ ਜਾਵੇਗਾ ਅਤੇ ਜਿਵੇਂ ਕੈਪਟਨ ਦੀ ਪਾਰਟੀ ਪਹਿਲਾਂ ਫੇਲ੍ਹ ਹੋਈ ਸੀ, ਹੁਣ ਵੀ ਉਸੇ ਤਰ੍ਹਾਂ ਪੰਜਾਬ ਵਿੱਚ ਕੈਪਟਨ ਦੀ ਪਾਰਟੀ ਫਲੌਪ ਸਾਬਤ ਹੋਵੇਗੀ ਅਤੇ ਜ਼ਮਾਨਤਾਂ ਜ਼ਬਤ ਹੋਣਗੀਆਂ। ਟਰਾਂਸਪੋਰਟ ਮੰਤਰੀ ਪਟਿਆਲਾ ਵਿਖੇ ਪਹੁੰਚੇ ਸਨ।
ਇਹ ਵੀ ਪੜ੍ਹੋ: ਲੁਧਿਆਣਾ: ਸਿਮਰਜੀਤ ਬੈਂਸ 'ਤੇ ਗੰਭੀਰ ਦੋਸ਼ ਲਾਉਣ ਵਾਲੀ ਪੀੜਤਾ ਨੂੰ CM ਚੰਨੀ ਦੀ ਰੈਲੀ 'ਚ ਜਾਣ ਤੋਂ ਪੁਲਸ ਨੇ ਰੋਕਿਆ
ਦਰਅਸਲ ਪੰਜਾਬ ਵਿੱਚ ਜਦੋਂ ਦਾ ਕਾਂਗਰਸ ਪਾਰਟੀ ਵਿੱਚ ਮੰਤਰੀਆਂ ਦਾ ਫੇਰਬਦਲ ਕੀਤਾ ਗਿਆ ਹੈ ਅਤੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ ਹੈ, ਉਦੋਂ ਤੋਂ ਹੀ ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿੱਚ ਚੇਅਰਮੈਨੀਆਂ ਬਲਾਕ ਸੰਮਤੀ ਜਾਂ ਜ਼ਿਲ੍ਹਾ ਪ੍ਰਧਾਨ ਨਵੇਂ ਲਗਾਏ ਗਏ ਹਨ। ਇਸ ਦੇ ਚੱਲਦਿਆਂ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਪੀ. ਆਰ. ਟੀ. ਸੀ. ਦੇ ਪੁਰਾਣੇ ਚੇਅਰਮੈਨ ਕੇ. ਕੇ. ਸ਼ਰਮਾ ਦੀ ਛੁੱਟੀ ਕਰਕੇ ਉਨ੍ਹਾਂ ਦੀ ਜਗ੍ਹਾ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੂੰ ਪੀ. ਆਰ. ਟੀ. ਸੀ. ਦਾ ਨਵਾਂ ਚੇਅਰਮੈਨ ਬਣਾਇਆ ਗਿਆ ਹੈ। ਪਟਿਆਲਾ ਦੇ ਨਾਭਾ ਰੋਡ ਸਥਿਤ ਮੁੱਖ ਦਫ਼ਤਰ ਵਿਖੇ ਅੱਜ ਨਵੇਂ ਬਣੇ ਚੇਅਰਮੈਨ ਨੇ ਆਪਣਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਮੌਕੇ ਰੱਖੇ ਗਏ ਸਮਾਗਮ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਨਵ-ਨਿਯੁਕਤ ਚੇਅਰਮੈਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੂੰ ਨਿਯੁਕਤੀ ਪੱਤਰ ਦੇ ਕੇ ਸਨਮਾਨਤ ਕੀਤਾ।
ਇਹ ਵੀ ਪੜ੍ਹੋ: ਸ੍ਰੀ ਚਮਕੌਰ ਸਾਹਿਬ ਵਿਖੇ ਅੱਜ ਤੋਂ ਸੈਲਾਨੀਆਂ ਲਈ ਖੁੱਲ੍ਹੇਗਾ ਦਾਸਤਾਨ-ਏ-ਸ਼ਹਾਦਤ, ਇੰਝ ਕਰ ਸਕੋਗੇ ਦਰਸ਼ਨ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਇਕ ਸਾਧਾਰਨ ਮੁੱਖ ਮੰਤਰੀ ਵੱਲੋਂ ਇਕ ਸਾਧਾਰਨ ਪਰਿਵਾਰ ਦੇ ਵਿੱਚੋਂ ਪੀ. ਆਰ. ਟੀ. ਸੀ. ਦਾ ਨਵਾਂ ਚੇਅਰਮੈਨ ਬਣਾਇਆ ਗਿਆ ਹੈ, ਜਿਸ ਦੀ ਬਹੁਤ ਖੁਸ਼ੀ ਹੈ। ਉਨ੍ਹਾਂ ਕਿਹਾ ਕਿ ਪੀ. ਆਰ. ਟੀ. ਸੀ. ਦੇ ਪਿਛਲੇ ਚੇਅਰਮੈਨ ਕੇ. ਕੇ. ਸ਼ਰਮਾ ਨੂੰ ਉਹ ਕਦੇ ਨਹੀਂ ਮਿਲੇ ਅਤੇ ਜੇਕਰ ਪਿਛਲੇ ਚੇਅਰਮੈਨ ਟਰਾਂਸਪੋਰਟ ਮਹਿਕਮੇ ਦੇ ਮੰਤਰੀ ਨੂੰ ਹੀ ਨਹੀਂ ਮਿਲੇ ਤਾਂ ਫਿਰ ਆਮ ਲੋਕਾਂ ਨੂੰ ਕੀ ਮਿਲਦੇ ਹੋਣਗੇ। ਉੱਥੇ ਹੀ ਉਨ੍ਹਾਂ ਪੀ. ਆਰ. ਟੀ. ਸੀ ਦੇ ਰੈਵੇਨਿਊ ਬਾਰੇ ਬੋਲਦਿਆਂ ਕਿਹਾ ਕਿ ਇਕ ਕਰੋੜ 40 ਲੱਖ ਦਾ ਰੈਵੇਨਿਊ ਪਿਛਲੇ ਸਾਲ ਨਾਲੋਂ ਹੋਇਆ ਹੈ। ਉੱਥੇ ਹੀ ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਪੀ. ਆਰ. ਟੀ. ਸੀ. ਵਿੱਚ ਘੁਟਾਲਾ ਕਰਨ ਵਾਲੇ ਅਧਿਕਾਰੀਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ ਅਤੇ ਉਨ੍ਹਾਂ ਲਈ ਵਿਸ਼ੇਸ਼ ਟੀਮ ਬਣਾਈ ਗਈ ਹੈ, ਜੋਕਿ ਘੁਟਾਲਾ ਕਰਨ ਵਾਲੇ ਅਧਿਕਾਰੀਆਂ ਦਾ ਪਰਦਾਫਾਸ਼ ਕਰੇਗੀ।
ਇਹ ਵੀ ਪੜ੍ਹੋ: ਪੰਜਾਬੀ ਗਾਇਕਾ ਗੁਰਮੀਤ ਬਾਵਾ ਦੇ ਦਿਹਾਂਤ ’ਤੇ ਮੁੱਖ ਮੰਤਰੀ ਚੰਨੀ ਨੇ ਜਤਾਇਆ ਦੁੱਖ਼
ਉੱਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਨਾਂ ਟੈਕਸ ਭਰਨ ਵਾਲੀ ਬੱਸ ਨੂੰ ਸੜਕਾਂ 'ਤੇ ਨਹੀਂ ਚੱਲਣ ਦਿੱਤਾ ਜਾਵੇਗਾ ਅਤੇ ਜਿਵੇਂ ਪੰਜਾਬ ਵਿੱਚ ਉਨ੍ਹਾਂ ਨੇ ਪਹਿਲਾਂ ਬਿਨਾਂ ਪਰਮਿਟ ਤੋਂ ਬੱਸਾਂ ਬੰਦ ਕੀਤੀਆਂ ਹਨ ਅਤੇ ਹੁਣ ਵੀ ਬਿਨਾਂ ਟੈਕਸ ਭਰੇ ਬੱਸ ਨਹੀਂ ਚੱਲੇਗੀ। ਉੱਥੇ ਹੀ ਉਨ੍ਹਾਂ ਪੰਜਾਬ ਵਿੱਚ ਕਾਂਗਰਸੀ ਵਰਕਰਾਂ ਦੀਆਂ ਬੱਸਾਂ ਬੰਦ ਨਾ ਕਰਨ ਦੇ ਸਵਾਲ ਵਿੱਚ ਕਿਹਾ ਕਿ ਸੁਖਬੀਰ ਸਿੰਘ ਬਾਦਲ ਝੂਠਾ ਇਨਸਾਨ ਹੈ ਸਗੋਂ ਉਨ੍ਹਾਂ ਨੇ ਕਾਂਗਰਸੀ ਵਰਕਰਾਂ ਦੀਆਂ ਬੱਸਾਂ ਨੂੰ ਵੀ ਬੰਦ ਕੀਤਾ। ਉੱਥੇ ਹੀ ਉਨ੍ਹਾਂ ਨੇ ਪੀ. ਆਰ. ਟੀ. ਸੀ. ਅਤੇ ਪਨਬੱਸ ਦੇ ਕਰਮਚਾਰੀਆਂ ਦੀ ਹੜਤਾਲ ਨੂੰ ਲੈ ਕੇ ਕਿਹਾ ਕਿ 23 ਤਾਰੀਖ਼ ਤੋਂ ਕੋਈ ਵੀ ਕਰਮਚਾਰੀ ਹੜਤਾਲ ਨਹੀਂ ਕਰੇਗਾ ਅਤੇ ਜੋ ਵੀ ਇਨ੍ਹਾਂ ਦੀਆਂ ਮੰਗਾਂ ਹਨ, ਉਹ ਚਰਨਜੀਤ ਸਿੰਘ ਚੰਨੀ ਜਲਦ ਹੀ ਹੱਲ ਕਰਨਗੇ।
ਇਹ ਵੀ ਪੜ੍ਹੋ: ਹੁਸ਼ਿਆਰਪੁਰ: 12 ਲੱਖ ਖ਼ਰਚ ਕਰਕੇ ਵਿਦੇਸ਼ ਭੇਜੀ ਮੰਗੇਤਰ ਨੇ ਵਿਖਾਇਆ ਠੇਂਗਾ, ਦੁਖ਼ੀ ਮੁੰਡੇ ਨੇ ਕੀਤੀ ਖ਼ੁਦਕੁਸ਼ੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ CM ਚੰਨੀ ਨੇ ਸੌਂਪੇ ਨਿਯੁਕਤੀ ਪੱਤਰ
NEXT STORY