ਫਤਿਹਗੜ੍ਹ ਸਾਹਿਬ (ਵੈੱਬ ਡੈਸਕ)- ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਪ੍ਰਧਾਨਗੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਦਰਅਸਲ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਵਿਚ ਫਤਿਹਗੜ੍ਹ ਸਾਹਿਬ ਵਿਚ ਕੀਤੀ ਗਈ ਮੀਟਿੰਗ ਦੌਰਾਨ ਮੰਚ ਤੋਂ ਸੰਬੋਧਨ ਕਰਦੇ ਰਾਜਾ ਵੜਿੰਗ ਨੇ ਕਿਹਾ ਕਿ ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਸਿਰਫ਼ ਵਫ਼ਾਦਾਰੀ ਹੋਣੀ ਚਾਹੀਦੀ ਹੈ, ਪ੍ਰਧਾਨਗੀ ਕੋਈ ਚੀਜ਼ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਪਾਰਟੀ ਨੇ ਮੈਨੂੰ ਬਹੁਤ ਕੁਝ ਦੇ ਦਿੱਤਾ ਹੈ। ਪਾਰਟੀ ਹੁਣ ਭਾਵੇਂ ਮੇਰੀ ਟਿਕਟ ਵੀ ਕੱਟ ਦੇਵੇ ਤਾਂ ਵੀ ਮੈਂ ਕਾਂਗਰਸ ਪਾਰਟੀ ਨਹੀਂ ਛੱਡਾਗਾ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ

ਉਨ੍ਹਾਂ ਕਿਹਾ ਕਿ ਮੈਂ ਚਾਰ ਵਿਚ ਵਿਧਾਇਕ ਅਤੇ ਇਕ ਵਾਰ ਸਾਂਸਦ ਬਣ ਚੁੱਕਿਆ ਹਾਂ, ਪਾਰਟੀ ਵਿਚ ਪ੍ਰਧਾਨਗੀ ਕੋਈ ਵੱਡੀ ਚੀਜ਼ ਨਹੀਂ ਹੁੰਦੀ। ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ ਡਾ. ਅਮਰ ਸਿੰਘ ਨੂੰ ਰਾਹੁਲ ਗਾਂਧੀ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਸਨ ਪਰ ਅਮਰ ਸਿੰਘ ਨੇ ਪ੍ਰਸਤਾਵ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਵਿੱਚ ਅਣਥੱਕ ਮਿਹਨਤ ਕਰਕੇ ਬੜੇ ਲੀਡਰ ਅੱਗੇ ਆਏ ਹਨ।
ਰਾਜਾ ਵੜਿੰਗ ਨੇ ਕਿਹਾ ਹੈ ਕਿ ਪਹਿਲਾਂ ਫ਼ੌਜ ਤੋਪਾਂ ਅਤੇ ਟੈਂਕਾਂ ਨਾਲ ਲੜਦੀ ਸੀ ਹੁਣ ਡਰੋਨ ਦਾ ਯੁੱਗ ਹੈ। ਜੇਕਰ ਅਸੀਂ ਸਮੇਂ ਦੇ ਨਾਲ ਨਹੀਂ ਬਦਲੇ ਤਾਂ ਅਸੀਂ ਧੋਖਾ ਖਾਵਾਂਗੇ। ਚੋਣਾਂ ਫ਼ੋਨ 'ਤੇ ਲੜੀਆਂ ਜਾਂਦੀਆਂ ਹਨ। ਝੂਠੀਆਂ ਖ਼ਬਰਾਂ ਵਿਆਪਕ ਤੌਰ 'ਤੇ ਵੇਖੀਆਂ ਜਾਂਦੀਆਂ ਹਨ। ਉਨ੍ਹਾਂ ਦੇ ਬਿਆਨ ਨੂੰ ਵੇਖ ਕੇ ਇੰਝ ਲੱਗ ਰਿਹਾ ਹੈ ਕਿ ਰਾਜਾ ਵੜਿੰਗ ਪ੍ਰਧਾਨਗੀ ਛੱਡਣ ਦੀ ਪੇਸ਼ਕਸ਼ ਕੀਤੀ ਹੈ। ਇਥੇ ਦੱਸ ਦੇਈਏ ਕਿ ਭੁਪੇਸ਼ ਬਘੇਲ ਪੰਜਾਬ 9 ਦਿਨਾਂ ਦੇ ਦੌਰੇ 'ਤੇ ਪੰਜਾਬ ਆਏ ਹੋਏ ਹਨ। ਉਹ ਬੂਥ ਪੱਧਰ ਤੋਂ ਫੀਡਬੈਕ ਇਕੱਠਾ ਕਰਨਗੇ ਅਤੇ ਜ਼ਮੀਨੀ ਹਕੀਕਤ ਦਾ ਮੁਲਾਂਕਣ ਕਰਨਗੇ। ਬਘੇਲ ਨੇ ਇਹ ਮੁਹਿੰਮ ਸਰਹਿੰਦ, ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਕੀਤੀ ਹੈ।
ਇਹ ਵੀ ਪੜ੍ਹੋ: ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ
NEXT STORY