ਜਲੰਧਰ (ਵੈੱਬ ਡੈਸਕ)- ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਚਾਈਨਾ ਡੋਰ ਦੀ ਲਪੇਟ ਵਿਚ ਆ ਕੇ ਜਾਨ ਗਵਾਉਣ ਵਾਲੇ 15 ਸਾਲਾ ਬੱਚੇ ਤਰਨਜੋਤ ਸਿੰਘ ਦੀ ਮੌਤ 'ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਦੁੱਖ਼ ਦੀ ਘੜੀ 'ਚੋਂ ਲੰਘ ਰਹੇ ਪਰਿਵਾਰ ਨਾਲ ਦਿਲੀ ਹਮਦਰਦੀ ਜਤਾਉਣ ਦੇ ਨਾਲ-ਨਾਲ ਸਰਕਾਰ ਸਮੇਤ ਅਫ਼ਸਰਸ਼ਾਹੀ ਨੂੰ ਵੀ ਘੇਰਿਆ ਹੈ। ਉਨ੍ਹਾਂ ਨੇ ਇਸ ਘਟਨਾ ਲਈ ਪੁਲਸ ਦੀ ਅਣਗਹਿਲੀ ਅਤੇ ਕੁਝ ਲੋਕਾਂ ਦੇ ਨਿੱਜੀ ਲਾਲਚ ਨੂੰ ਮੁੱਖ ਕਾਰਨ ਦੱਸਿਆ ਹੈ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਗੁਰਦੁਆਰਾ ਸਾਹਿਬ ਤੋਂ ਘਰ ਜਾ ਰਹੀਆਂ ਭੂਆ-ਭਤੀਜੀ ਨਾਲ ਵੱਡਾ ਹਾਦਸਾ, ਭਤੀਜੀ ਦੀ ਦਰਦਨਾਕ ਮੌਤ

ਉਨ੍ਹਾਂ ਕਿਹਾ ਕਿ ਸਮਰਾਲਾ 'ਚ 15 ਸਾਲਾ ਤਰਨਜੋਤ ਸਿੰਘ ਦੀ ਚਾਈਨੀਜ਼ ਡੋਰ ਕਾਰਨ ਹੋਈ ਮੌਤ ਦਿਲ ਨੂੰ ਛੂਹ ਲੈਣ ਵਾਲੀ ਹੈ। ਉਸ ਦੇ ਪਰਿਵਾਰ ਨਾਲ ਮੇਰੀ ਡੂੰਘੀ ਹਮਦਰਦੀ ਹੈ। ਰਾਜਾ ਵੜਿੰਗ ਨੇ ਪੰਜਾਬ ਪੁਲਸ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਪੁਲਸ ਦੀ ਢਿੱਲ-ਮੱਠ ਕਾਰਨ ਅਜਿਹੀਆਂ ਘਟਨਾਵਾਂ ਵਾਰ-ਵਾਰ ਵਾਪਰ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਚਾਈਨਾ ਡੋਰ ਨੂੰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਰਾਜਾ ਵੜਿੰਗ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਚਾਈਨੀਜ਼ ਡੋਰ ਦੀ ਵਰਤੋਂ ਨੂੰ ਰੋਕਣ ਲਈ ਸਮਾਜ ਵਿੱਚ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮਾਂ ਚਲਾਉਣ ਦੀ ਲੋੜ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਵਿਗੜੇਗਾ ਮੌਸਮ! ਆਵੇਗਾ ਭਾਰੀ ਮੀਂਹ ਤੇ ਤੂਫ਼ਾਨ, ਵਿਭਾਗ ਨੇ ਕੀਤੀ 28 ਤਾਰੀਖ਼ ਤੱਕ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਕਾਨੂੰਨ ਵਿਵਸਥਾ ਦੀ ਗੰਭੀਰ ਨਾਕਾਮੀ ਹੈ ਸਰਹਿੰਦ ਧਮਾਕਾ: ਅਸ਼ਵਨੀ ਸ਼ਰਮਾ
NEXT STORY