ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ ਦਿੱਤੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਲੈ ਕੇ ਸਿਆਸਤ ਭੱਖਦੀ ਜਾ ਰਹੀ ਹੈ। ਇਸੇ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ। ਲਿਖੀ ਗਈ ਚਿੱਠੀ ਵਿਚ ਰਾਜਾ ਵੜਿੰਗ ਨੇ ਕਿਹਾ ਕਿ 9 ਸਤੰਬਰ ਨੂੰ ਤੁਹਾਡੀ ਸੂਬਾ ਫੇਰੀ ਤੋਂ ਪਹਿਲਾਂ ਪੰਜਾਬ ਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਸਨ। ਮੈਨੂੰ ਇਹ ਕਹਿੰਦੇ ਹੋਏ ਬਹੁਤ ਦੁੱਖ਼ ਹੋ ਰਿਹਾ ਹੈ ਕਿ ਅਸੀਂ ਪੂਰੀ ਤਰ੍ਹਾਂ ਨਿਰਾਸ਼ ਹੋਏ ਹਾਂ, ਕਿਉਂਕਿ ਤੁਹਾਡੇ ਵੱਲੋਂ ਐਲਾਨੀ ਗਈ ਰਾਹਤ ਇੰਨੀ ਤਬਾਹੀ ਲਈ ਬਹੁਤ ਘੱਟ ਸੀ।
ਇਹ ਵੀ ਪੜ੍ਹੋ: ਹੜ੍ਹਾਂ ਮਗਰੋਂ ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਖ਼ਬਰ 'ਚ ਪੜ੍ਹੋ ਕੀ ਹੈ ਪੂਰਾ ਮਾਮਲਾ

ਉਨ੍ਹਾਂ ਅੱਗੇ ਲਿਖਿਆ ਕਿ ਇਹ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ। ਅਸੀਂ ਸਮਝਦੇ ਹਾਂ ਕਿ ਤੁਸੀਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬੇਨਕਾਬ ਕਰਨਾ ਚਾਹੁੰਦੇ ਸੀ, ਜੋਕਿ ਪੂਰੀ ਤਰ੍ਹਾਂ ਅਯੋਗ, ਅਸਮਰੱਥ ਅਤੇ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਪੰਜਾਬੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ 'ਆਪ' ਅਤੇ ਭਾਜਪਾ ਦੇ ਟਕਰਾਅ ਵਿਚਕਾਰ ਫਸਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ DAV ਫਲਾਈਓਵਰ 'ਤੇ ਵਾਪਰਿਆ ਭਿਆਨਕ ਹਾਦਸਾ, ਬਾਈਕ ਸਵਾਰ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ

ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸੂਬੇ ਦੀ ਤਬਾਹੀ ਨੂੰ ਵੇਖਦੇ ਹੋਏ ਅਸੀਂ, ਉਨ੍ਹਾਂ ਨੂੰ ਮੁੜ ਵਿਚਾਰ ਕਰਨ ਅਤੇ ਘੱਟੋ-ਘੱਟ 25,000 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਦੇਣ ਦੀ ਅਪੀਲ ਕਰਦੇ ਹਾਂ, ਹਾਲਾਂਕਿ ਅਸੀਂ ਪਹਿਲਾਂ 50,000 ਕਰੋੜ ਰੁਪਏ ਦੀ ਮੰਗ ਕੀਤੀ ਸੀ। ਨੁਕਸਾਨੀਆਂ ਗਈਆਂ ਪੰਜਾਬੀ ਜਾਨਾਂ ਦੀ ਕੀਮਤ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਬਦਲੇਗਾ ਮੌਸਮ ! ਇਨ੍ਹਾਂ ਜ਼ਿਲ੍ਹਿਆਂ ਲਈ ਹੋਈ ਵੱਡੀ ਭਵਿੱਖਬਾਣੀ, ਸਾਵਧਾਨ ਰਹਿਣ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕ੍ਰੈਡਿਟ ਕਾਰਡ ਤੋਂ ਗ਼ੈਰ-ਕਾਨੂੰਨੀ ਲੈਣ-ਦੇਣ ਰੋਕਣ ਦੇ ਬਹਾਨੇ 1.27 ਲੱਖ ਰੁਪਏ ਦੀ ਠੱਗੀ
NEXT STORY