ਰੂਪਨਗਰ (ਸੱਜਣ ਸੈਣੀ)- ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲਗਾਈਆਂ ਜਾ ਰਹੀਆਂ ਪਾਬੰਦੀਆਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਸਰਕਾਰ ’ਤੇ ਕੀਤੀ ਟਿੱਪਣੀ ਦਾ ਰੂਪਨਗਰ ਤੋਂ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਸਮਰਥਨ ਕਰਦੇ ਹੋਏ ਸਰਕਾਰ ਇਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ।
ਇਹ ਵੀ ਪੜ੍ਹੋ : ਜਲੰਧਰ ਆਉਣ ਵਾਲੇ ਸੈਲਾਨੀ ਜ਼ਰੂਰ ਘੁੰਮਣ ਇਹ ਮਸ਼ਹੂਰ ਸਥਾਨ, ਜੋ ਰੱਖਦੇ ਨੇ ਆਪਣੀ ਵਿਸ਼ੇਸ਼ ਮਹੱਤਤਾ
ਬਾਘਾ ਪੁਰਾਣਾ ਵਿਖੇ ਆਮ ਆਦਮੀ ਪਾਰਟੀ ਦੀ ਹੋ ਰਹੀ ਰੈਲੀ ਦੇ ਵਿਚ ਸ਼ਾਮਲ ਹੋਣ ਜਾ ਰਹੇ ਹਲਕਾ ਵਿਧਾਇਕ ਸੰਦੋਆ ਵੱਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕੀ ਕੋਰੋਨਾ ਦੀ ਇੰਨੀ ਬੀਮਾਰੀ ਹੈ ਨਹੀਂ, ਜਿਨ੍ਹਾਂ ਸਰਕਾਰ ਖ਼ੌਫ਼ ਫੈਲਾ ਰਹੀ ਹੈ । ਉਨ੍ਹਾਂ ਕਿਹਾ ਪਰ ਸਾਡੀ ਆਮ ਆਦਮੀ ਪਾਰਟੀ ਕੋਰੋਨਾ ਨੂੰ ਲੈ ਕੇ ਸਰਕਾਰ ਦੀਆਂ ਹਦਾਇਤਾਂ ਦਾ ਪਾਲਣਾ ਕਰਦੇ ਹੋਏ ਬਾਘਾ ਪੁਰਾਣਾ ਵਿੱਚ ਰੈਲੀ ਕਰ ਰਹੀ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਹੋਇਆ ਸਖ਼ਤ, ਇਹ ਇਲਾਕੇ ਐਲਾਨੇ ਮਾਈਕ੍ਰੋ ਕੰਟੇਨਮੈਂਟ ਜ਼ੋਨ
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸਰਕਾਰ ਵੱਲੋਂ ਲਗਾਏ ਨਾਈਟ ਕਰਫ਼ਿਊ ਨੂੰ ਲੈ ਕੇ ਧਾਰਮਿਕ ਅਤੇ ਸਿਆਸੀ ਵਿਰੋਧੀ ਕਾਂਗਰਸ ਦੀ ਸਰਕਾਰ ਉੱਤੇ ਕਈ ਸਵਾਲ ਖੜ੍ਹੇ ਕਰ ਰਹੇ ਹਨ। ਵਿਰੋਧੀਆਂ ਦਾ ਕਹਿਣਾ ਹੈ ਕਿ ਬੀਤੇ ਮਹੀਨੇ ਪੰਜਾਬ ਦੇ ਵਿੱਚ ਨਗਰ ਕੌਂਸਲ ਚੋਣਾਂ ਦੌਰਾਨ ਕੀ ਕੋਰੋਨਾ ਛੁੱਟੀ ’ਤੇ ਚਲਾ ਗਿਆ ਸੀ ਅਤੇ ਦੇਸ਼ ਦੇ ਪੰਜ ਸੂਬਿਆਂ ਵਿਚ ਜਿੱਥੇ ਚੋਣਾਂ ਹੋ ਰਹੀਆਂ ਹਨ, ਉਥੇ ਕੋਰੋਨਾ ਦਾ ਕੋਈ ਨਾਮ ਨਹੀਂ, ਕੀ ਕੋਰੋਨਾ ਦੀ ਪੰਜਾਬ ਦੇ ਨਾਲ ਕੋਈ ਦੁਸ਼ਮਣੀ ਹੈ ? ਜਾਂ ਸਰਕਾਰਾਂ ਦੇ ਨਾਲ ਉਸ ਦੀ ਕੋਈ ਦੋਸਤੀ ਹੈ ? ਜਿਸ ਕਰਕੇ ਸਰਕਾਰਾਂ ਉਸ ਨੂੰ ਆਪਣੇ ਹਿਸਾਬ ਦੇ ਨਾਲ ਵਰਤ ਰਹੀਆਂ ਨੇ।
ਇਹ ਵੀ ਪੜ੍ਹੋ :ਬਰਗਾੜੀ ਕਾਂਡ ਦੇ ਦੋਸ਼ੀ ਜਲਦ ਹੋਣਗੇ ਬੇਨਕਾਬ, ਹੋਵੇਗੀ ਸਖ਼ਤ ਕਾਰਵਾਈ : ਜਾਖੜ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਮੋਗਾ ’ਚ ਕਤਲ ਕੀਤੀਆਂ ਸਕੀਆਂ ਭੈਣਾਂ ਦਾ ਇਕੱਠਿਆਂ ਹੋਇਆ ਸਸਕਾਰ, ਲਾਲ ਚੁੰਨੀਆਂ ਪਾ ਕੀਤਾ ਵਿਦਾ
NEXT STORY