ਸ੍ਰੀ ਆਨੰਦਪੁਰ ਸਾਹਿਬ (ਚੋਵਸ਼ ਲਟਾਵਾ)- ਸ਼੍ਰੋਮਣੀ ਅਕਾਲੀ ਦਲ ਦਾ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਗਠਜੋੜ ਹੋਣ ਉਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਹੈ ਕਿ ਅਕਾਲੀ ਦਲ ਪੰਜਾਬ ਦੇ ਲੋਕਾਂ ਨੇ ਨਕਾਰ ਦਿੱਤਾ ਹੈ ਅਤੇ ਲੋਕ ਹੁਣ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ। ਅਕਾਲੀ ਦਲ ਜਿਹੜੀ ਮਰਜ਼ੀ ਪਾਰਟੀ ਨਾਲ ਸਮਝੌਤਾ ਕਰ ਲਵੇ ਪਰ ਇਨ੍ਹਾਂ ਦਾ ਮੁੱਖ ਮੰਤਰੀ ਬਣਨ ਸੁਪਨਾ ਪੂਰਾ ਨਹੀ ਹੋਣਾ। ਉਨ੍ਹਾਂ ਅੱਗੇ ਕਿਹਾ ਕਿ ਬਸਪਾ ਨੇ ਵੀ ਉੱਤਰ ਪ੍ਰਦੇਸ਼ ਵਿੱਚ ਵੀ ਮਾਇਆਵਤੀ ਨੇ ਬਸਪਾ ਦੀ ਸਰਕਾਰ ਬਣਾਈ ਸੀ ਪਰ ਬਾਅਦ ਵਿਚ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਸੀ।
ਇਹ ਵੀ ਪੜ੍ਹੋ: ਨਣਦੋਈਏ ਦੀ ਇਸ ਕਰਤੂਤ ਨਾਲ ਉੱਡੇ ਪਰਿਵਾਰ ਦੇ ਹੋਸ਼, ਵਿਆਹੁਤਾ ਦੀਆਂ ਅਸ਼ਲੀਲ ਤਸਵੀਰਾਂ ਬਣਾ ਕੇ ਕੀਤਾ ਇਹ ਕਾਰਾ
ਉਨ੍ਹਾਂ ਨੇ ਬਸਪਾ ਨੇਤਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਸੀਂ ਪੰਜਾਬ ਬਚਾਉਣਾ ਹੈ ਤਾਂ ਤੁਸੀਂ ਜਿਹੜੀ ਮਰਜ਼ੀ ਪਾਰਟੀ ਦੇ ਅੰਦਰ ਰਹੋ ਪਰ ਸਾਥ ਆਮ ਆਦਮੀ ਪਾਰਟੀ ਦਾ ਹੀ ਦਿਓ। ਉਨ੍ਹਾਂ ਨੇ ਕਿਹਾ ਕਿ ਮੈਨੂੰ ਪਤਾ ਹੈ ਕਿ ਤੁਹਾਡੇ ਮਨਾਂ ਦੇ ਅੰਦਰ ਪੰਜਾਬ ਦਾ ਦਰਦ ਹੈ ਕਿਉਂਕਿ ਬੀਤੇ ਸਮੇਂ ਦੌਰਾਨ ਅਕਾਲੀ ਦਲ ਵੱਲੋਂ ਲੋਕਾਂ ਨੂੰ ਲੁੱਟਿਆ ਅਤੇ ਕੁੱਟਿਆ ਗਿਆ ਹੈ ਲੋਕਾਂ ਉਤੇ ਝੂਠੇ ਪਰਚੇ ਵੀ ਕੀਤੇ ਗਏ ਹਨ ਪਰ ਅਕਾਲੀ ਦਲ ਹੁਣ ਬਸਪਾ ਨਾਲ ਸਮਝੌਤਾ ਕਰਕੇ ਕੀ ਕਰਨਾ ਚਾਹੁੰਦੀ ਹੈ।
ਇਹ ਵੀ ਪੜ੍ਹੋ: ਲਾਕਡਾਊਨ ’ਚ ਪੰਜਾਬ ਰੋਡਵੇਜ ਨੇ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਨੂੰ ਦਿੱਤੀ ਇਹ ਵੱਡੀ ਰਾਹਤ
ਉਨ੍ਹਾਂ ਨੇ ਹਲਕਾ ਰੂਪਨਗਰ ਅਤੇ ਪੰਜਾਬ ਦੇ ਸੰਬੰਧਤ ਬਸਪਾ ਨੇਤਾਵਾਂ ਨੂੰ ਅਪੀਲ ਕੀਤੀ ਕਿ ਪਾਰਟੀਆਂ ਉੱਪਰ ਪੱਧਰ ਉਤੇ ਜਿੱਥੇ ਮਰਜ਼ੀ ਸਮਝੌਤਾ ਕਰਨ ਪਰ ਉਹ ਦਿੱਲੀ ਵਰਗੀ ਰੋਲ ਮਾਡਲ ਸਰਕਾਰ ਜੇਕਰ ਪੰਜਾਬ ਵਿਚ ਵੇਖਣਾ ਚਾਹੁੰਦੇ ਹਨ ਅਤੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਉਤੇ ਲੈ ਕੇ ਜਾਣਾ ਚਾਹੁੰਦੇ ਹਨ ਤਾਂ ਉਹ ਆਮ ਆਦਮੀ ਪਾਰਟੀ ਦਾ ਹੀ ਸਾਥ ਦੇਣ। ਇਸ ਮੌਕੇ ਜ਼ਿਲ੍ਹਾ ਰੂਪਨਗਰ ਦੇ ਹਲਕਾ ਪ੍ਰਧਾਨ ਮਾਸਟਰ ਮੋਹਨ ਸਿੰਘ ਨੇ ਗੱਲਬਾਤ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਅਸੀਂ ਅਕਾਲੀ ਦਲ ਨਾਲ ਸਮਝੌਤਾ ਕਰਕੇ ਬਹੁਤ ਖੁਸ਼ ਹਾਂ ਕਿ ਸਾਨੂੰ ਵੱਖ-ਵੱਖ ਥਾਵਾਂ ਤੋਂ ਬਸਪਾ ਦੇ ਚੋਣ ਨਿਸ਼ਾਨ ਉਤੇ 2022 ਦੀਆਂ ਵਿਧਾਨ ਸਭਾ ਚੋਣਾਂ ਲੜਨੀਆਂ ਪੈਣਗੀਆਂ।
ਇਹ ਵੀ ਪੜ੍ਹੋ: ਜਲੰਧਰ: ਨਸ਼ੀਲਾ ਪਦਾਰਥ ਦੇ ਕੇ ਕੁੜੀ ਨਾਲ ਟੱਪੀਆਂ ਹੱਦਾਂ, ਅਸ਼ਲੀਲ ਵੀਡੀਓ ਬਣਾ ਕੇ ਦਿੱਤੀਆਂ ਇਹ ਧਮਕੀਆਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਹੁਸ਼ਿਆਰਪੁਰ : ਵਿਦੇਸ਼ ਜਾਣ ਲਈ ਕੁੜੀ ਨੇ ਫਾਇਨਾਂਸਰਾਂ ਤੋਂ ਚੁੱਕੇ ਪੈਸੇ, ਫਿਰ ਉਹ ਹੋਇਆ ਜੋ ਸੋਚਿਆ ਨਾ ਸੀ
NEXT STORY