ਨੂਰਪੁਰਬੇਦੀ (ਰਾਕੇਸ਼) — ਪਿੰਡ ਬੜਵਾ 'ਚ 3 ਦਿਨਾਂ ਤੋਂ ਪਾਣੀ ਦੀ ਬੂੰਦ-ਬੂੰਦ ਨੂੰ ਲਈ ਲੋਕ ਤਰਸ ਰਹੇ ਹਨ। ਅੱਜ ਜਲ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਪਿੰਡ ਵਾਸੀਆਂ ਸਮੇਤ ਹਲਕਾ ਰੋਪੜ ਦੇ 'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਜਮ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਅਮਰਜੀਤ ਸਿੰਘ ਨੇ ਕਿਹਾ ਕਿ ਖੇਤਰ 'ਚ ਪਿਛਲੇ ਕਈ ਦਿਨਾਂ ਤੋਂ ਪੀਣ ਦੇ ਪਾਣੀ ਦੀ ਸਪਲਾਈ ਠੱਪ ਚੱਲ ਰਹੀ ਹੈ ਅਤੇ ਰੋਜ਼ਾਨਾ ਲੋਕ ਉਨ੍ਹਾਂ ਦੇ ਕੋਲ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਲੈ ਕੇ ਆਉਂਦੇ ਹਨ ਪਰ ਪ੍ਰਸ਼ਾਸਨ ਦੇ ਅਧਿਕਾਰੀ ਇਸ ਸਮੱਸਿਆ ਨੂੰ ਦੂਰ ਕਰਨ 'ਚ ਅਜੇ ਤੱਕ ਅਸਫਲ ਰਹੇ ਹਨ।
ਇਸ ਦੌਰਾਨ ਉਨ੍ਹਾਂ ਨੇ ਕੈਪਟਨ ਸਰਕਾਰ ਨੂੰ ਫੇਲੀਅਰ ਸਰਕਾਰ ਕਹਿੰਦੇ ਹੋਏ ਕਿਹਾ ਕਿ ਜੇਕਰ ਉਹ ਜਲਦੀ ਤੋਂ ਜਲਦੀ ਲੋਕਾਂ ਨੂੰ ਸਾਫੀ ਪਾਣੀ ਨਹੀਂ ਦੇ ਸਕਦੇ ਤਾਂ ਆਪਣਾ ਅਸਤੀਫਾ ਦੇਣ। ਉਨ੍ਹਾਂ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਨਾਲ ਹਰ ਸਮੇਂ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੇ ਹਨ ਅਤੇ ਹਰ ਸਮੱਸਿਆ ਨੂੰ ਪ੍ਰਮੁੱਖਤਾ ਨਾਲ ਚੁੱਕਣਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਖੇਤਰ 'ਚ ਜਲਦੀ ਤੋਂ ਜਲਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਨੂਰਪੁਰਬੇਦੀ ਜਲ ਵਿਭਾਗ ਦੇ ਦਫਤਰ ਅਤੇ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ। ਪਿੰਡ ਵਾਸੀਆਂ ਨੇ ਕਿਹਾ ਕਿ ਤਿੱਖੇ ਸੰਘਰਸ਼ ਦਾ ਜ਼ਿੰਮੇਵਾਰ ਪੀ. ਐੱਚ. ਈ. ਵਿਭਾਗ ਅਤੇ ਪ੍ਰਸ਼ਾਸਨ ਹੋਵੇਗਾ।
ਉਥੇ ਹੀ ਜਲ ਵਿਭਾਗ ਦੇ ਜੇ. ਈ. ਲਕਸ਼ਮੀ ਚੰਦ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਮੋਟਰ ਦੀ ਸਿਰਫ ਤਾਰ ਖਰਾਬ ਹੋ ਜਾਣ ਕਾਰਨ ਸਮੱਸਿਆ ਦਾ ਸਾਹਮਣਾ ਪਿੰਡ ਵਾਸੀਆਂ ਨੂੰ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਵੀ ਸਿਰਫ ਤਾਰ ਨੂੰ ਠੀਕ ਕੀਤਾ ਜਾਵੇਗਾ ਅਤੇ ਪਾਣੀ ਦੀ ਸਪਲਾਈ ਚਾਲੂ ਕਰ ਦਿੱਤੀ ਜਾਵੇਗੀ। ਪਿਛਲੇ ਕਈ ਦਿਨਾਂ ਤੋਂ ਪਿੰਡ ਬੜਵਾ ਵਾਟਰ ਸਪਲਾਈ ਬਾਕਸ 'ਚ ਤਾਰ ਖਰਾਬ ਹੋਣ ਕਰਕੇ ਲੋਕਾਂ ਦੇ ਘਰਾਂ ਦੀ ਪਾਣੀ ਦੀ ਸਪਲਾਈ ਠੱਪ ਹੋ ਗਈ ਹੈ, ਜਿਸ ਦੇ ਕਾਰਨ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਵੱਡੇ ਬਾਦਲ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਵੀ ਨਹੀਂ ਕੀਤਾ ਇਨਸਾਫ!
NEXT STORY